08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ 30 ਦੇ ਪੰਜਾਬ ਬੰਦ ਨੂੰ ਸਮਰਥਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 29-07-2026
ਬਰਨਾਲਾ, 28 ਜੁਲਾਈ (ਅਸ਼ੋਕ ਭਾਰਤੀ)-ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਵਹਿਸ਼ੀ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਨੇ ਸਫ਼ਾਈ ਕਰਮਚਾਰੀਆਂ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਖੁਸ਼ੀਆ ਸਿੰਘ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਅਤੇ ਔਰਤਾਂ ’ਤੇ ਪਸ਼ੂਆਂ ਵਾਂਗ ਡਾਂਗ ਵਰ੍ਹਾਈ ਗਈ ਉਹ ਗ਼ਲਤੀ ਨਹੀਂ ਵੱਡਾ ਗੁਨਾਹ ਹੈ। ‘ਆਪ’ ਸਰਕਾਰ ਲਾਠੀਚਾਰਜ ਦੇ ਦੋਸ਼ੀ ਡੀ.ਐਸ.ਪੀ ਅਤੇ ਹੋਰਨਾਂ ਅਧਿਕਾਰੀਆਂ ’ਤੇ ਇਰਾਦਾ ਕਤਲ ਤੇ ਐਸ.ਸੀ/ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਨ ਦੀ ਥਾਂ ਸਿਰਫ਼ ਇਕ ਡੀ.ਐਸ.ਪੀ ਨੂੰ ਕੁੱਝ ਮਹੀਨਿਆਂ ਲਈ ਬਰਖ਼ਾਸਤ ਕਰਨ ਰਾਹੀਂ ਅਸਲ ਵਿਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਅ ਰਹੀ ਹੈ। ਉਨ੍ਹਾਂ ਆਖਿਆ ਕਿ ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਖ਼ਿਲਾਫ਼ ਮਗਰਮੱਛ ਦੇ ਹੰਝੂ ਵਹਾਉਣ ਵਾਲੀ ‘ਆਪ’ ਪਾਰਟੀ ਦੇ ਲੀਡਰ ਪੰਜਾਬ ’ਚ ਮੋਦੀ ਸਰਕਾਰ ਵਾਂਗ ਹੀ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਲੋਕਾਂ ’ਤੇ ਅੰਨ੍ਹੇਵਾਹ ਤਸ਼ੱਦਦ ਢਾਹ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ’ਤੇ ਜਬਰ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਨੂੰ ਫ਼ੌਰੀ ਤੌਰ ’ਤੇ ਪੱਕੇ ਕੀਤਾ ਜਾਵੇ ਅਤੇ ਗੁਜ਼ਾਰੇ ਯੋਗ ਤਨਖ਼ਾਹ ਦੇਣ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ ਤੇ ਇਲਾਜ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਗੈਰ-ਅਧਿਕਾਰਤ ਖਾਦ ਦੀ ਖੇਪ ਜ਼ਬਤ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ’ਚ ਅਹਿਮ ਮਸਲੇ ਵਿਚਾਰੇ
Ad Position 24