02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਹਿਲ ਕਲਾਂ ਤੋਂ ਸੰਗਰੂਰ ਸੂਬਾ ਪੱਧਰੀ ਰੈਲੀ ਲਈ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵੱਡਾ ਕਾਫ਼ਲਾ ਰਵਾਨਾ

Ad Position 21
No active advertisement
ਅਜੀਤ ਡੈਸਕ 30-07-2026

ਮਹਿਲ ਕਲਾਂ, 29 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਵੈੱਲਫੇਅਰ ਯੂਨਿਟ ਮਹਿਲ ਕਲਾਂ ਵਲੋਂ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਵੱਡਾ ਕਾਫ਼ਲਾ ਮਹਿਲ ਕਲਾਂ ਤੋਂ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਜਨਰਲ ਸਕੱਤਰ ਸੁਰਿੰਦਰ ਸ਼ਰਮਾ ਰਾਏਸਰ, ਸਹਾਇਕ ਖ਼ਜ਼ਾਨਚੀ ਨੱਥਾ ਸਿੰਘ ਮਹਿਲ ਖ਼ੁਰਦ, ਸੀਨੀਅਰ ਆਗੂ ਨਿਰਪਾਲ ਸਿੰਘ ਜਲਾਲਦੀਵਾਲ, ਅਮਰਜੀਤ ਸਿੰਘ ਮਹਿਲ ਖ਼ੁਰਦ ਅਤੇ ਬਖਤੌਰ ਸਿੰਘ ਮੂੰਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ, ਜਿਸ ਕਾਰਨ ਸੂਬੇ ਭਰ ਦੇ ਲੱਖਾਂ ਪੈਨਸ਼ਨਰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਕਈ ਵਾਰ ਮੰਗ-ਪੱਤਰ ਸੌਂਪੇ ਜਾ ਚੁੱਕੇ ਹਨ, ਪਰ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮਾਣਯੋਗ ਅਦਾਲਤਾਂ ਦੇ ਹੁਕਮਾਂ ਦੇ ਬਾਵਜੂਦ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਅਤੇ ਨਾ ਹੀ ਬਕਾਇਆ ਏਰੀਅਰ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇ ਬਰਾਬਰ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਰਹਿੰਦੀਆਂ ਵਿਸੰਗਤੀਆਂ ਦੂਰ ਕੀਤੀਆਂ ਜਾਣ, ਬਕਾਇਆ ਏਰੀਅਰ ਦਾ ਭੁਗਤਾਨ ਕੀਤਾ ਜਾਵੇ, ਪੈਨਸ਼ਨਰਾਂ ਲਈ ਕੈਸ਼ਲੈੱਸ ਇਲਾਜ ਦੀ ਸਹੂਲਤ ਲਾਗੂ ਕੀਤੀ ਜਾਵੇ, ਮੈਡੀਕਲ ਭੱਤੇ ਵਿਚ ਵਾਧਾ ਕੀਤਾ ਜਾਵੇ ਅਤੇ ਪਰਿਵਾਰਕ ਪੈਨਸ਼ਨ ਨਾਲ ਸਬੰਧਿਤ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਹ ਸੂਬਾ ਪੱਧਰੀ ਰੈਲੀ ਪੰਜਾਬ ਭਰ ਦੇ ਪੈਨਸ਼ਨਰਾਂ ਦੀ ਏਕਤਾ ਦਾ ਪ੍ਰਤੀਕ ਹੈ ਅਤੇ ਇਸ ਰਾਹੀਂ ਸਰਕਾਰ ਨੂੰ ਸਪਸ਼ਟ ਸੰਦੇਸ਼ ਦਿੱਤਾ ਜਾਵੇਗਾ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਰੈਲੀ ਲਈ ਰਵਾਨਾ ਹੋਏ ਕਾਫ਼ਲੇ ਵਿਚ ਰਜਿੰਦਰਪਾਲ ਨਿਹਾਲੂਵਾਲ, ਰੂਪ ਸਿੰਘ ਗਹਿਲ, ਅਜਮੇਰ ਸਿੰਘ ਕਾਲਸਾਂ, ਮਹਿੰਦਰ ਸਿੰਘ ਕਲਾਲ ਮਾਜਰਾ, ਸੋਹਣ ਸਿੰਘ ਮਹਿਲ ਕਲਾਂ, ਦੌਲਤ ਸਿੰਘ, ਹਰਬੰਸ ਸਿੰਘ, ਪੂਰਨ ਸਿੰਘ ਗਹਿਲ, ਠਾਕੁਰ ਸਿੰਘ ਮੂੰਮ, ਭੋਲਾ ਸਿੰਘ ਛੀਨੀਵਾਲ, ਦਲੀਪ ਸਿੰਘ ਠੁੱਲੀਵਾਲ, ਕਰਤਾਰ ਸਿੰਘ ਬੋਪਾਰਾਏ, ਮਹਿੰਦਰ ਸਿੰਘ ਕੁਰੜ, ਅਮਰਜੀਤ ਸਿੰਘ ਦੀਵਾਨਾ, ਓਮਨਾਥ ਮਹਿਲ ਕਲਾਂ, ਦਰਸ਼ਨ ਸਿੰਘ ਠੁੱਲੀਵਾਲ, ਮਹਿੰਦਰ ਸਿੰਘ ਕਲਾਲ ਮਾਜਰਾ, ਸੁਖਵਿੰਦਰ ਸਿੰਘ ਕਲਾਲ ਮਾਜਰਾ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਅਤੇ ਵਰਕਰ ਸ਼ਾਮਲ ਸਨ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਚ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ 100 ਫ਼ੀਸਦੀ ਮੁਕੰਮਲ ਅਗਲੀ ਖ਼ਬਰ ਅੱਜ ਸਮੁੱਚੇ ਬਾਜ਼ਾਰ ਬੰਦ ਰੱਖੇ ਜਾਣ ਦੀ ਅਪੀਲ-ਕਰਮਚਾਰੀ
Ad Position 24
No active advertisement