02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ’ਤੇ ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 30-07-2026

ਧਨੌਲਾ, 29 ਜੁਲਾਈ (ਜਤਿੰਦਰ ਸਿੰਘ ਧਨੌਲਾ)-ਪੱਤੀ ਬੰਗੇਹਰ ਜੱਟਾਂ ਦੇ ਵਸਨੀਕ ਦਲਜੀਤ ਸਿੰਘ ਪੁੱਤਰ ਚੰਦ ਸਿੰਘ ਦਾ ਉਸ ਦੇ ਚਾਚੇ ਦੇ ਪੁੱਤ ਝਿਰਮਲ ਸਿੰਘ ਪੁੱਤਰ ਮੱਖਣ ਸਿੰਘ ਨੇ ਤੇਜ਼ ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਸਿੱਟੇ ਵਜੋਂ ਦਲਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਪਹਿਲਾਂ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਤੇ ਬਾਅਦ ਵਿਚ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਧਨੌਲਾ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦਾ ਪੁਰਾਣਾ ਝਗੜਾ ਚੱਲਿਆ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝਿਰਮਲ ਸਿੰਘ ਤੇ ਪਹਿਲਾਂ ਵੀ 307 ਦੇ ਦੋ ਮੁਕੱਦਮੇ ਦਰਜ ਹਨ ਅਤੇ ਦੂਸਰੇ ਮੁਕੱਦਮੇ ਤੋਂ ਬਾਅਦ ਇਸ ਦੀ ਗ੍ਰਿਫ਼ਤਾਰੀ ਨਹੀਂ ਸੀ ਹੋ ਸਕੀ, ਤੇ ਇਹ ਫ਼ਰਾਰ ਸੀ।

Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਸਕੂਲ ਵਿਖੇ ‘ਅੱਗ ਸੁਰੱਖਿਆ ਅਤੇ ਐਮਰਜੈਂਸੀ ਬਚਾਅ’ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਚ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ 100 ਫ਼ੀਸਦੀ ਮੁਕੰਮਲ
Ad Position 24
No active advertisement