02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕਾਂ ਵਲੋਂ ਪੰਜਾਬ ਪੱਧਰੀ ਹੜਤਾਲ ਅੱਜ, ਸ਼ਹਿਰਾਂ ਦੇ ਬਾਜ਼ਾਰ ਰਹਿਣਗੇ ਬੰਦ

Ad Position 21
No active advertisement
ਅਜੀਤ ਡੈਸਕ 30-07-2026
ਬਰਨਾਲਾ, 29 ਜੁਲਾਈ (ਨਰਿੰਦਰ ਅਰੋੜਾ)-ਸਫ਼ਾਈ ਸੇਵਕਾਂ ਦਾ ਸੰਘਰਸ਼ ਅੱਜ ਪੰਜਾਬ ਪੱਧਰੀ ਹੜਤਾਲ ਦੇ ਰੂਪ ਵਿਚ ਤਬਦੀਲ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਤੋਂ ਬਾਅਦ ਹੁਣ ਸਫ਼ਾਈ ਸੇਵਕਾਂ ਨੇ ਪੂਰੇ ਪੰਜਾਬ ਵਿਚ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਨਗਰ ਨਿਗਮ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਅਸੀਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਾਂ, ਪਰ ਪੰਜਾਬ ਸਰਕਾਰ ਵਲੋਂ ਹੁਣ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਬੀਤੇ ਦਿਨੀਂ ਸਫ਼ਾਈ ਸੇਵਕਾਂ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਤਸ਼ੱਦਦ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਦੱਸਿਆ ਕਿ ਅੱਜ 30 ਜੁਲਾਈ 2026, ਦਿਨ ਵੀਰਵਾਰ ਨੂੰ ਪੰਜਾਬ ਯੂਨੀਅਨ ਦੇ ਆਗੂਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੱਧਰੀ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਇਸੇ ਦੇ ਚੱਲਦਿਆਂ ਅੱਜ ਪੂਰਾ ਪੰਜਾਬ ਹੜਤਾਲ ਦੇ ਪ੍ਰਭਾਵ ਹੇਠ ਹੈ। ਹੜਤਾਲ ਦੌਰਾਨ ਸ਼ਹਿਰਾਂ ਦੇ ਸਾਰੇ ਬਾਜ਼ਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ। ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਹਸਪਤਾਲ ਦਵਾਈਆਂ ਦੀਆਂ ਦੁਕਾਨਾਂ, ਪੈਟਰੋਲ ਪੰਪ, ਸਕੂਲ ਅਤੇ ਕਾਲਜ ਖੁੱਲੇ੍ਹ ਰਹਿਣਗੇ, ਸੜਕੀ ਆਵਾਜਾਈ ਚਾਲੂ ਰਹੇਗੀ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਇਸ ਹੜਤਾਲ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਸਫ਼ਾਈ ਸੇਵਕਾਂ ਦਾ ਨਹੀਂ, ਸਗੋਂ ਸਫ਼ਾਈ ਵਿਵਸਥਾ ਅਤੇ ਕਰਮਚਾਰੀਆਂ ਦੇ ਹੱਕਾਂ ਨੂੰ ਬਹਾਲ ਕਰਨ ਲਈ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਇਸ ਪੰਜਾਬ ਪੱਧਰੀ ਹੜਤਾਲ ਤੋਂ ਬਾਅਦ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰ ਕੇ ਕੋਈ ਹੱਲ ਕੱਢਦੀ ਹੈ ਜਾਂ ਨਹੀਂ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ. ਐਸ ਸਕੂਲ ਵਿੱਚ ਸਭਿਆਚਾਰਕ ਸਮਾਗਮਕਰਵਾਇਆ ਅਗਲੀ ਖ਼ਬਰ ਹਲਕਾ ਅਮਰਗੜ੍ਹ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਥਕ ਅਕਾਲੀ ਕਾਨਫਰੰਸ ਸੰਬੰਧੀ ਮੀਟਿੰਗ
Ad Position 24
No active advertisement