02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਤਪਾ ਸ਼ਹਿਰ ਮੁਕੰਮਲ ਤੌਰ ’ਤੇ ਰਿਹਾ ਬੰਦ

Ad Position 21
No active advertisement
ਅਜੀਤ ਡੈਸਕ 31-07-2026

ਤਪਾ ਮੰਡੀ, 30 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ ਵਿਖੇ ਸਫ਼ਾਈ ਸੇਵਕਾਂ, ਵਿਸ਼ੇਸ਼ ਕਰ ਕੇ ਮਹਿਲਾ ਸਫ਼ਾਈ ਮੁਲਾਜ਼ਮਾਂ ’ਤੇ ਸਥਾਨਕ ਪ੍ਰਸ਼ਾਸਨ ਵਲੋਂ ਕੀਤੇ ਗਏ ਅਣਮਨੁੱਖੀ ਤੇ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਤਪਾ ਸ਼ਹਿਰ ਦੀਆਂ ਸਮੂਹ ਦਲਿਤ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਇਲਾਕੇ ਅੰਦਰ ਪੂਰਨ ਸਮਰਥਨ ਮਿਲਿਆ। ਹਾਲਾਂਕਿ ਦੋਪਹੀਆ ਤੇ ਚੋਪਹੀਆ ਵਾਹਨ ਆਮ ਵਾਂਗ ਚੱਲਦੇ ਰਹੇ, ਜਿਸ ਨਾਲ ਸ਼ਹਿਰ ਅੰਦਰ ਆਵਾਜਾਈ ਬਣੀ ਰਹੀ ਅਤੇ ਬੈਂਕਾਂ ’ਚ ਲੋਕ ਰੋਜ਼ਾਨਾ ਵਾਂਗ ਆਪਣੇ ਕੰਮਾਂ ਨੂੰ ਆਉਂਦੇ ਜਾਂਦੇ ਵੇਖੇ ਗਏ। ਇਸ ਮੌਕੇ ਸਫ਼ਾਈ ਸੇਵਕਾਂ ਦੇ ਸਮਰਥਨ ’ਚ ਆਏ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਨੁਮਾਇੰਦੇ ਮਾਸਟਰ ਪ੍ਰੇਮ ਨਾਥ, ਕਾਂਗਰਸ ਪਾਰਟੀ ਦੇ ਆਗੂ ਰਾਜਵਿੰਦਰ ਸਿੰਘ ਸ਼ੀਤਲ, ਮਾਸਟਰ ਜਸਵੰਤ ਸਿੰਘ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਸਿੰਘ ਗੋਗੀ, ਹਰਦੀਪ ਸਿੰਘ ਦੀਪਾ ਆਦਿ ਹੋਰ ਆਗੂਆਂ ਸਾਂਝੇ ਤੌਰ ’ਤੇ ਨੇ ਕਿਹਾ ਕਿ ਬਰਨਾਲਾ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਫ਼ਾਈ ਸੇਵਕਾਂ ’ਤੇ ਕੀਤੀ ਗਈ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ਨਾਲ ਬਲ ਪ੍ਰਯੋਗ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਗੁਰੇਜ਼ ਕੀਤਾ ਜਾਵੇ। ਸਫ਼ਾਈ ਸੇਵਕਾਂ ਦੇ ਸਮਰਥਨ ਵਿਚ ਵਪਾਰੀਆਂ ਨੇ ਵੀ ਭਰਪੂਰ ਸਹਿਯੋਗ ਦਿੱਤਾ, ਜਿੱਥੇ ਵਪਾਰ ਮੰਡਲ ਤਪਾ ਦੇ ਪ੍ਰਧਾਨ ਦੀਪਕ ਬਾਂਸਲ ਦੀ ਅਗਵਾਈ ਹੇਠ ਮੁਕੰਮਲ ਬਾਜ਼ਾਰ ਬੰਦ ਰਿਹਾ। ਉੱਧਰ ਦੂਜੇ ਪਾਸੇ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫੀ, ਚੇਅਰਮੈਨ ਰਾਜ ਕੁਮਾਰ ਕਾਂਗੜਾ ਨੇ ਕਿਹਾ ਕਿ ਉਹ ਆਪਣੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਲਈ ਖ਼ਤਰਨਾਕ ਡਿਊਟੀ ਨੂੰ ਦੇਖਦਿਆਂ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦਿੱਤਾ ਜਾਵੇ। ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ-ਬਰਾਬਰ ਤਨਖ਼ਾਹ ਲਾਗੂ ਹੋਵੇ ਅਤੇ ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰ ਕੇ ਤਿੰਨ ਸਾਲਾਂ ਵਿਚ ਪੱਕਾ ਕੀਤਾ ਜਾਵੇ। ਉਨ੍ਹਾਂ ਨੂੰ ਘੱਟੋ-ਘੱਟ 10 ਲੱਖ ਰੁਪਏ ਦਾ ਦੁਰਘਟਨਾ ਸਬੰਧੀ ਬੀਮਾ ਲਾਗੂ ਕੀਤਾ ਜਾਵੇ ਤਾਂ ਜੋ ਸੇਵਾ ਦੌਰਾਨ ਹੋਣ ਵਾਲੇ ਹਾਦਸਿਆਂ ਵਿਚ ਪੂਰੀ ਤਨਖ਼ਾਹ ਅਤੇ ਹੋਰ ਸਹੂਲਤਾਂ ਜਾਰੀ ਰਹਿਣ ਸਬੰਧੀ ਅੱਜ ਵੀ ਬਜਿਦ ਹਨ ਉਨ੍ਹਾਂ ਆਖਿਆ ਕਿ ਜਿੰਨਾ ਸਮਾਂ ਸਰਕਾਰ ਉਨ੍ਹਾਂ ਦੀਆਂ ਇਹ ਜਾਇਜ਼ ਮੰਗਾਂ ਸਬੰਧੀ ਫ਼ੈਸਲਾ ਕਰ ਕੇ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਉੱਧਰ ਦੂਜੇ ਪਾਸੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਮਕਸਦ ਸਦਕਾ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਵਲੋਂ ਸੁਰੱਖਿਆ ਤੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਇੱਕ ਰੋਸ ਮਾਰਚ ਕੱਢਿਆ ਜਿੱਥੇ ਸਮੂਹ ਜਥੇਬੰਦੀਆਂ ਨੇ ਉਨ੍ਹਾਂ ਦਾ ਸਮਰਥਨ ਕੀਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਲੱਕੀ ਭੱਟਾ, ਉੱਗਰ ਸੈਨ ਮੌੜ, ਪਰਮਿੰਦਰ ਸਿੰਘ ਚੱਠਾ, ਬੇਅੰਤ ਮਾਗਟ, ਸੋਨੂ ਮੱਲੀ, ਗੁਰਮੇਲ ਸਿੰਘ, ਮਿਸਤਰੀ ਬਲਜਿੰਦਰ ਸਿੰਘ, ਜੱਗੀ ਸਿੰਘ, ਗੁਰਵਿੰਦਰ ਬਾਸੀ, ਹਰਜਿੰਦਰ ਸਿੰਘ ਪਾਲੀ, ਗੁਰਦੀਪ ਚੱਠਾ, ਕਰਮਜੀਤ ਸਿੰਘ ਪੁਰਬਾ, ਐਸ ਕੁਮਾਰ, ਬਿੱਟੂ ਬਰਾੜ, ਸੁਰਿੰਦਰ ਖਟਰ, ਵਿਨੋਦ ਕੁਮਾਰ, ਗੋਗੀ ਮਹੰਤ, ਮਾਧੋ ਦਾਸ ਤੋਂ ਇਲਾਵਾ ਕੌਂਸਲਰ ਵਿਨੋਦ ਕਾਲਾ, ਜੋਨੀ ਕੁਮਾਰ, ਸਿਕੰਦਰ ਕੁਮਾਰ, ਸ਼ਲਿੰਦਰ ਕੁਮਾਰ, ਅਜੇ ਕੁਮਾਰ, ਸਚਿਨ ਕੁਮਾਰ, ਸ਼ੰਮੀ ਕੁਮਾਰ, ਜਗਤ ਕੁਮਾਰ, ਆਸ਼ਾ ਰਾਣੀ, ਗੀਤਾ ਰਾਣੀ, ਸਰੋਜ ਰਾਣੀ, ਸੰਜੂ ਦੇਵੀ, ਦੀਪਕ ਕੁਮਾਰ ਸਫ਼ਾਈ ਸੇਵਕ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ.ਸੀ. ਵਿੰਗ ਵਲੋਂ ਸਫ਼ਾਈ ਕਰਮਚਾਰੀਆਂ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਬਰਨਾਲਾ ਵਿਚ ਪੁਲਿਸ ਵਲੋਂ ਸਫ਼ਾਈ ਸੇਵਕਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਖੁੱਡੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੁੱਡੀ ਕਲਾਂ ਦੀ ਅਗਵਾਈ ਵਿਚ ਸਮਰਥਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਲਾਭ ਸਿੰਘ ਮੇਟ, ਕਰਨੈਲ ਸਿੰਘ, ਕੇਵਲ ਸਿੰਘ, ਦੇਹਲਾ ਸਿੰਘ, ਬਲਵੀਰ ਸਿੰਘ, ਰਾਜਵਿੰਦਰ ਸਿੰਘ, ਮੁਕੰਦ ਸਿੰਘ ਪੰਚ, ਭੁਪਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਟੱਲੇਵਾਲ ਵਾਸੀਆਂ ਨੇ ਲੁੱਟ-ਖੋਹ, ਨਸ਼ੇੜੀ ਕਿਸਮ ਦੇ ਵਿਅਕਤੀਆਂ ਦੀਆਂ ਵਾਰਦਾਤਾਂ ਤੋਂ ਅੱਕ ਕੇ ਥਾਣੇ ਅੱਗੇ ਕੀਤਾ ਰੋਸ... ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਬਰਨਾਲਾ ਦੇ ਬਾਜ਼ਾਰ ਰਹੇ ਪੂਰੀ ਤਰ੍ਹਾਂ ਬੰਦ
Ad Position 24
No active advertisement