01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਫ਼ਤਿਹ ਗਰੁੱਪ ਵਿਖੇ ਸੈਮੀਨਾਰ ਤੇ ਭਾਸ਼ਣ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 01-08-2026

ਤਪਾ ਮੰਡੀ, 31 ਜੁਲਾਈ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਪੰਜਾਬੀ ਵਿਭਾਗ ਤੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ‘ਸ਼ਹੀਦ ਊਧਮ ਸਿੰਘ ਦਾ ਜੀਵਨ, ਸੰਘਰਸ਼, ਕੁਰਬਾਨੀ ਅਤੇ ਵਿਰਾਸਤ’ ਵਿਸ਼ੇ ’ਤੇ ਸੈਮੀਨਾਰ ਅਤੇ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਸ਼ਹੀਦ ਊਧਮ ਸਿੰਘ ਦੇ ਦੇਸ਼-ਪ੍ਰੇਮ, ਅਦਮਯ ਸਾਹਸ, ਬਲੀਦਾਨ ਅਤੇ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਉਜਾਗਰ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ਼ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲੈ ਕੇ ਭਾਰਤੀ ਆਜ਼ਾਦੀ ਅੰਦੋਲਨ ਦੇ ਇਤਿਹਾਸ ਵਿਚ ਅਮਰ ਸਥਾਨ ਹਾਸਲ ਕੀਤਾ। ਉਨ੍ਹਾਂ ਦੀ ਕੁਰਬਾਨੀ ਅੱਜ ਵੀ ਨੌਜਵਾਨ ਪੀੜ੍ਹੀ ਲਈ ਦੇਸ਼-ਭਗਤੀ, ਨਿਆਂ ਅਤੇ ਸਵੈ-ਸਨਮਾਨ ਦੀ ਪੇ੍ਰਰਨਾ ਦਾ ਸ੍ਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਸਮਾਜ ਅਤੇ ਦੇਸ਼ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰੋ: ਬਘੇਲ ਸਿੰਘ ਅਤੇ ਪ੍ਰੋ: ਲਵਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼ਹੀਦ ਊਧਮ ਸਿੰਘ ਦੇ ਜੀਵਨ ਸੰਘਰਸ਼, ਦੇਸ਼ ਪ੍ਰਤੀ ਸਮਰਪਣ ਅਤੇ ਅਦੁੱਤੀ ਕੁਰਬਾਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਦਾ ਮੰਚ ਸੰਚਾਲਨ ਪ੍ਰੋ: ਨਵਜੀਤ ਕੌਰ ਨੇ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਕੀਤਾ। ਭਾਸ਼ਣ ਮੁਕਾਬਲਿਆਂ ਵਿਚ 11ਵੀਂ, 12ਵੀਂ, ਬੀ.ਏ. ਭਾਗ ਪਹਿਲਾ, ਬੀ.ਏ. ਭਾਗ ਤੀਜਾ, ਬੀ.ਕਾਮ., ਬੀ.ਐਸ.ਸੀ. (ਐਫ਼.ਟੀ.) ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਸ਼ਹੀਦ ਊਧਮ ਸਿੰਘ ਦੇ ਜੀਵਨ, ਸੰਘਰਸ਼, ਕੁਰਬਾਨੀ ਅਤੇ ਵਿਰਾਸਤ ਬਾਰੇ ਆਪਣੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। 11ਵੀਂ ਜਮਾਤ ਵਿਚੋਂ ਗਗਨਦੀਪ ਸਿੰਘ, ਹੁਸਨਪ੍ਰੀਤ ਕੌਰ, ਨਵਜੋਤ ਕੌਰ, ਜਸ਼ਨਪ੍ਰੀਤ ਕੌਰ, ਹਰਸੀਰਤ ਕੌਰ, ਸਾਹਿਬਦੀਪ ਕੌਰ, ਪ੍ਰਭਜੋਤ ਕੌਰ ਅਤੇ ਸਾਹਿਲ ਨੇ ਭਾਗ ਲਿਆ। 12ਵੀਂ ਜਮਾਤ ਵਿਚੋਂ ਹਰਸਿਮਰਨ ਕੌਰ, ਨੇਹਚਲਦੀਪ ਕੌਰ, ਜਤਿੰਦਰ ਸਿੰਘ, ਗੁਰਪ੍ਰੀਤ ਕੌਰ, ਜਸਕਰਨ ਸਿੰਘ, ਸਿਮਰਨਦੀਪ ਕੌਰ, ਸ਼ੁਭਮਨਪ੍ਰੀਤ ਕੌਰ, ਹਰਮਨ ਕੌਰ, ਮਨਜੋਤ ਕੌਰ, ਰਮਨਜੋਤ ਕੌਰ, ਰੇਨੂੰ, ਗਗਨਦੀਪ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸੇ ਤਰ੍ਹਾਂ ਬੀ.ਏ. ਭਾਗ ਪਹਿਲਾ ਵਿਚੋਂ ਜੋਤੀ ਕੌਰ, ਜੈਸਮੀਨ ਕੌਰ, ਕਿਰਨ ਕੌਰ, ਹਰਮਨਜੋਤ ਕੌਰ, ਮਨਜੋਤ ਕੌਰ, ਮਹਿਕਦੀਪ ਕੌਰ, ਹੁਸਨਪ੍ਰੀਤ ਕੌਰ, ਰਾਜਵੀਰ ਕੌਰ ਅਤੇ ਰਾਜਵਿੰਦਰ ਕੌਰ, ਬੀ.ਏ. ਭਾਗ ਤੀਜਾ ਵਿਚੋਂ ਪ੍ਰਭਜੋਤ ਕੌਰ, ਸਿਮਰਨਜੀਤ ਕੌਰ, ਸੁਖਮਨਜੋਤ ਕੌਰ, ਹਰਮਨਪ੍ਰੀਤ ਕੌਰ, ਜਸਕਰਨਪ੍ਰੀਤ ਕੌਰ, ਨਿੱਕੂ ਪਾਲ ਅਤੇ ਜਸਪ੍ਰੀਤ ਸਿੰਘ, ਬੀ.ਕਾਮ. ਵਿਚੋਂ ਕਮਲਪ੍ਰੀਤ ਕੌਰ, ਨਵਦੀਪ ਕੌਰ, ਜਸ਼ਨਪ੍ਰੀਤ ਕੌਰ, ਹਰਮਨ ਕੌਰ ਅਤੇ ਪ੍ਰਭਜੋਤ ਕੌਰ, ਬੀ.ਐਸ.ਸੀ. (ਐਫ਼.ਟੀ.) ਵਿਚੋਂ ਸਿਮਰਨ ਕੌਰ, ਕੁਲਵੀਰ ਕੌਰ, ਖੁਸ਼ਪ੍ਰੀਤ ਕੌਰ ਅਤੇ ਗਗਨਦੀਪ ਕੌਰ ਅਤੇ ਈ.ਟੀ.ਟੀ. ਵਿਚੋਂ ਅੰਮ੍ਰਿਤਪਾਲ ਕੌਰ ਅਤੇ ਮਨਦੀਪ ਕੌਰ ਨੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ। ਸਮਾਗਮ ਦੇ ਅੰਤ ਵਿਚ ਪੰਜਾਬੀ ਵਿਭਾਗ ਵਲੋਂ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪ੍ਰੋਫੈਸਰ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੇ ਆਦਰਸ਼ਾਂ ’ਤੇ ਚੱਲਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਦੁਹਰਾਇਆ।

Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ’ਚੋਂ ਨਵਜੋਤ ਕੌਰ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ’ਚ ਵਕੀਲਾਂ ਦੀ ਭੁੱਖ ਹੜਤਾਲ ਜਾਰੀ
Ad Position 24
No active advertisement