01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ’ਚੋਂ ਨਵਜੋਤ ਕੌਰ ਨੇ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 01-08-2026

ਮਹਿਲ ਕਲਾਂ, 31 ਜੁਲਾਈ (ਤਰਸੇਮ ਸਿੰਘ ਗਹਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਬਲੌਰ ਸਿੰਘ ਨੇ 54 ਕਿੱਲੋ ਕਰਾਟੇ ਚੈਂਪੀਅਨਸ਼ਿਪ ਮੁਕਾਬਲਿਆਂ ਵਿਚੋਂ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਲੰਧਰ ਵਿਖੇ ਹੋਏ ਸਟੇਟ ਪੱਧਰੀ ਮੁਕਾਬਲਿਆਂ ਵਿਚੋਂ ਵਿਦਿਆਰਥਣ ਨਵਜੋਤ ਕੌਰ ਨੇ ਜਿੱਤ ਪ੍ਰਾਪਤ ਕਰ ਕੇ ਹੋਰ ਖਿਡਾਰੀਆਂ ਨੂੰ ਵੀ ਖੇਡਾਂ ਲਈ ਉਤਸ਼ਾਹਿਤ ਕੀਤਾ ਹੈ। ਇਸ ਸਮੇਂ ਪ੍ਰਿੰਸੀਪਲ ਸ੍ਰੀਮਤੀ ਸਕੁੰਤਲਾ ਦੇਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ ਦੇ ਵਿਦਿਆਰਥੀ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਹਰ ਬੱਚੇ ਨੂੰ ਖੇਡਣ ਲਈ ਮੌਕਾ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਖੇਡਾਂ ਜਰੀਏ ਆਪਣਾ ਭਵਿੱਖ ਬਣਾ ਸਕਣ। ਇਸ ਮੌਕੇ ਡੀ.ਪੀ.ਈ. ਲਖਵੀਰ ਸਿੰਘ ਨੇ ਕਿਹਾ ਕਿ ਵਿਦਿਆਰਥਣ ਨਵਜੋਤ ਕੌਰ ਪਹਿਲਾਂ ਵੀ ਕਈ ਮੁਕਾਬਲਿਆਂ ਵਿਚੋਂ ਮੈਡਲ ਜਿੱਤ ਚੁੱਕੀ ਹੈ, ਜਲੰਧਰ ਵਿਖੇ ਹੋਏ 54 ਕਿੱਲੋ ਵਜ਼ਨੀ ਕਰਾਟੇ ਮੁਕਾਬਲਿਆਂ ਵਿਚ ਨਵਜੋਤ ਕੌਰ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਖੇਡਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਲਾਹਣ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਫ਼ਤਿਹ ਗਰੁੱਪ ਵਿਖੇ ਸੈਮੀਨਾਰ ਤੇ ਭਾਸ਼ਣ ਮੁਕਾਬਲੇ ਕਰਵਾਏ
Ad Position 24
No active advertisement