02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਸ਼ੀਲੀਆਂ ਗੋਲੀਆਂ ਅਤੇ ਲਾਹਣ ਸਮੇਤ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 01-08-2026

ਸ਼ਹਿਣਾ, 31 ਜੁਲਾਈ (ਸੁਰੇਸ਼ ਗੋਗੀ)-ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਣਾ ਖੇਤਰ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਹੋਈ ਸਖ਼ਤ ਮੁਹਿੰਮ ਤਹਿਤ ਦੋ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਅਤੇ ਲਾਹਣ ਸਮੇਤ ਕਾਬੂ ਕਰ ਕੇ ਤਿੰਨਾਂ ਵਿਰੁੱਧ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਉਰਫ਼ ਗਿਆਨੀ ਪੁੱਤਰ ਜਗਤਾਰ ਸਿੰਘ, ਰਵਿੰਦਰ ਸਿੰਘ ਉਰਫ਼ ਭੂਰਾ ਪੁੱਤਰ ਹਰਚਰਨ ਸਿੰਘ ਵਾਸੀ ਜਾਨੀ ਪੱਤੀ ਦੋਨੋਂ ਮੌੜ ਨਾਭਾ ਨੂੰ ਪੁਰਾਣਾ ਪੁੱਲ ਤੋਂ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੂਟਾ ਸਿੰਘ ਏ.ਐਸ.ਆਈ ਵਲੋਂ ਗੁਲਾਬ ਸਿੰਘ ਪੁੱਤਰ ਮਹਿੰਦਰ ਸਿੰਘ ਬਾਹਰਲੀ ਬਸਤੀ ਸ਼ਹਿਣਾ ਨੂੰ 20 ਲੀਟਰ ਲਾਹਣ ਸਮੇਤ ਕਾਬੂ ਕਰ ਕੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਹੌਲਦਾਰ ਮਲਕੀਤ ਸਿੰਘ, ਹੌਲਦਾਰ ਭਰਪੂਰ ਸਿੰਘ, ਹੌਲਦਾਰ ਅਮਰੀਕ ਸਿੰਘ, ਹੌਲਦਾਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਕਸਬੇ ਦੇ ਚੌਕਾਂ ਵਿਚ ਖੇਡਿਆ ਨੁੱਕੜ ਨਾਟਕ ‘ਸਾਡਾ ਖ਼ੁਆਬ ਨਸ਼ਾ ਮੁਕਤ ਪੰਜਾਬ’ ਨੇ ਲੋਕਾਂ... ਅਗਲੀ ਖ਼ਬਰ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ’ਚੋਂ ਨਵਜੋਤ ਕੌਰ ਨੇ ਜਿੱਤਿਆ ਸੋਨ ਤਗਮਾ
Ad Position 24
No active advertisement