01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੀਵਰੇਜ ਦੇ ਗੰਦੇ ਪਾਣੀ ਕਾਰਨ ਸੜਕਾਂ ਦੇ ਕਿਨਾਰੇ ਬਣਨ ਲੱਗੇ ਤਲਾਬ

Ad Position 21
No active advertisement
ਅਜੀਤ ਡੈਸਕ 01-08-2026
ਤਪਾ ਮੰਡੀ, 31 ਜੁਲਾਈ (ਪ੍ਰਵੀਨ ਗਰਗ)-ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸਫ਼ਾਈ ਸੇਵਕਾਂ ਦੀ ਹੜਤਾਲ ਨਿਰਵਿਘਨ ਜਾਰੀ ਹੈ ਉੱਥੇ ਦੂਜੇ ਪਾਸੇ ਹੜਤਾਲ ਦੇ ਚੱਲਦਿਆਂ ਸ਼ਹਿਰ ਅੰਦਰ ਦਿਨ ਬ ਦਿਨ ਵਧਦੇ ਜਾ ਰਹੇ ਕੂੜੇ ਦੇ ਲੱਗੇ ਢੇਰਾ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਸੜਕਾਂ ਦੇ ਕਿਨਾਰੇ ਤਲਾਬ ਦਾ ਰੂਪ ਧਾਰਨ ਕਰਨ ਲੱਗੇ ਹਨ, ਜਿਸ ਵਿਚੋਂ ਬਹੁਤ ਭੈੜੀ ਬਦਬੂ ਮਾਰਦੀ ਹੈ। ਇਸ ਸੀਵਰੇਜ ਦੇ ਗੰਦੇ ਪਾਣੀ ਕਾਰਨ ਨੌਜਵਾਨ ਵਾਲੇ ਰਾਹਗੀਰਾਂ ਨੂੰ ਆਪਣੇ ਮੂੰਹ ਢੱਕ ਕੇ ਲੰਘਣਾ ਪੈ ਰਿਹਾ ਹੈ। ਜਦ ਕਿ ਨਗਰ ਕੌਂਸਲ ਤੇ ਸਬੰਧਿਤ ਅਧਿਕਾਰੀਆਂ ਵਲੋਂ ਸ਼ਹਿਰ ਦੇ ਵਿਗੜ ਰਹੇ ਹਲਾਤਾਂ ਬਾਰੇ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਦਾ ਖ਼ਮਿਆਜ਼ਾ ਆਮ ਸ਼ਹਿਰੀਆਂ ਨੂੰ ਹੀ ਭੋਗਣਾ ਪੈ ਰਿਹਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਅਗਰ ਇਹੀ ਹਾਲਾਤ ਰਹੇ ਤਾਂ ਉਹ ਭਿਆਨਕ ਬਿਮਾਰੀਆਂ ਦੀ ਲਪੇਟ ਵਿਚ ਆ ਜਾਣਗੇ। ਇਲਾਕੇ ਅੰਦਰ ਸੀਵਰੇਜ ਦੇ ਖੜੇ ਇਸ ਗੰਦੇ ਪਾਣੀ ਨੇ ਸੀਵਰੇਜ ਪ੍ਰਣਾਲੀ ਦੀਆਂ ਖ਼ਾਮੀਆਂ ਵੀ ਉਜਾਗਰ ਕਰ ਦਿੱਤੀਆਂ। ਲੋਕਾਂ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਚੱਲ ਰਿਹਾ ਹੈ, ਅਗਰ ਆਉਣ ਵਾਲੇ ਦਿਨਾਂ ਵਿਚ ਜ਼ਿਆਦਾ ਬਰਸਾਤ ਹੁੰਦੀ ਹੈ ਤਾਂ ਉਹ ਦਿਨ ਦੀ ਨਹੀਂ ਜਦੋਂ ਪੂਰਾ ਸ਼ਹਿਰ ਨਰਕ ਦਾ ਰੂਪ ਧਾਰਨ ਕਰ ਲਵੇਗਾ। ਲੋਕਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਪਹਿਲਾਂ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਪਹਿਲੇ ਹੀ ਭਾਰੀ ਮੀਂਹ ’ਚ ਇਹ ਸਾਰੇ ਦਾਅਵੇ ਫ਼ੇਲ੍ਹ ਸਾਬਤ ਹੋ ਜਾਂਦੇ ਹਨ। ਸ਼ਹਿਰੀਆਂ ਦਾ ਕਹਿਣਾ ਹੈ ਕਿ ਹਲਾਤਾਂ ਨੂੰ ਦੇਖਦੇ ਹੋਏ ਹੁਣ ਉਨ੍ਹਾਂ ਨੂੰ ਇੰਜ ਲੱਗ ਰਿਹਾ ਹੈ ਕਿ ਆਪੋ ਆਪਣੇ ਕਾਰੋਬਾਰ ਬੰਦ ਕਰ ਕੇ ਘਰਾਂ ’ਚ ਹੀ ਰਹਿਣਾ ਪਵੇਗਾ। ਪ੍ਰੰਤੂ ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਸਰਕਾਰਾਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੇ ਕਦੋਂ ਅਮਲ ਕਰਦੀਆਂ ਹਨ ਤਾਂ ਜੋ ਸ਼ਹਿਰ ਦੇ ਵਿਗੜ ਰਹੇ ਹਲਾਤਾਂ ’ਚ ਕੋਈ ਸੁਧਾਰ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਸੁਖਚਰਨ ਸਿੰਘ ਪੰਮਾ ਨੂੰ ਕਾਂਗਰਸ ਦਾ ਜ਼ਿਲ੍ਹਾ ਐੱਸ.ਸੀ. ਵਿੰਗ ਦਾ ਵਾਇਸ ਚੇਅਰਮੈਨ ਕੀਤਾ ਨਿਯੁਕਤ ਅਗਲੀ ਖ਼ਬਰ ਤਪਾ ਤੋਂ ਕਾਂਵੜੀਏ ਗੰਗੋਤਰੀ ਧਾਮ ਵਿਖੇ ਹੋਏ ਨਤਮਸਤਕ
Ad Position 24
No active advertisement