ਭਦੌੜ, 31 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਸਾਬਕਾ ਕੌਂਸਲਰ ਅਤੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਸੁਖਚਰਨ ਸਿੰਘ ਪੰਮਾ ਨੂੰ ਕਾਂਗਰਸ ਦੇ ਜ਼ਿਲ੍ਹਾ ਐਸ.ਸੀ. ਵਿੰਗ ਦਾ ਵਾਇਸ ਚੇਅਰਮੈਨ ਨਿਯੁਕਤ ਕਰਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਮੇਂ ਬਲਾਕ ਦੇ ਸ਼ਹਿਣਾ ਦੇ ਪ੍ਰਧਾਨ ਗੁਰਤੇਜ ਸਿੰਘ ਸੰਧੂ, ਅਮਰਜੀਤ ਸਿੰਘ ਜੀਤਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ ਹਲਕਾ ਭਦੌੜ ਇਸ ਨਿਯੁਕਤੀ ਉਪਰ ਸੁਖਚਰਨ ਸਿੰਘ ਪੰਮਾ ਸਨਮਾਨ ਕਰਦੇ ਹੋਏ ਕਿਹਾ ਕਿ ਸੁਖਚਰਨ ਸਿੰਘ ਪੰਮਾ ਦਾ ਪਰਿਵਾਰ ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੈ ਅਤੇ ਪਾਰਟੀ ਦੁਆਰਾ ਅਜਿਹੇ ਟਕਸਾਲੀ ਪਰਿਵਾਰਾਂ ਨੂੰ ਅਜਿਹੀਆਂ ਜ਼ਿੰਮੇਵਾਰੀਆਂ ਦੇਣ ਤੇ ਜਿੱਥੇ ਵੀ ਅਸੀਂ ਹਾਈਕਮਾਨ ਦਾ ਧੰਨਵਾਦ ਕਰਦੇ ਹਾਂ ਅਤੇ ਆਸ ਰੱਖਦੇ ਹਾਂ ਕਿ ਸੁਖਚਰਨ ਸਿੰਘ ਪੰਮਾ ਆਪਣੇ ਅਹੁਦੇ ਉਪਰ ਪੂਰੀ ਤਨਦੇਹੀ ਨਾਲ ਕੰਮ ਕਰ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸੁਖਚਰਨ ਸਿੰਘ ਪੰਮਾ ਨੇ ਕਿਹਾ ਕਿ ਪਾਰਟੀ ਨੇ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਮੈਂ ਉਸ ਉਪਰ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰਾਂਗਾ ਤੇ ਉਨ੍ਹਾਂ ਪਾਰਟੀ ਦੇ ਆਗੂਆਂ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ। ਇਸ ਉਪਰੰਤ ਪ੍ਰਧਾਨ ਗੁਰਤੇਜ ਸਿੰਘ ਸੰਧੂ, ਅਮਰਜੀਤ ਸਿੰਘ ਜੀਤਾ ਅਤੇ ਸੁਖਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਹਲਕਾ ਭਦੌੜ ਅੰਦਰ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਕਿਉਂਕਿ ਜੋ ਸਬਜ਼ਬਾਗ ਲੋਕਾਂ ਨੂੰ ਦਿਖਾ ਕੇ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ। ਉਨ੍ਹਾਂ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਿਆ ਹੈ ਤੇ ਸਰਕਾਰ ਦੀਆਂ ਸ਼ੁਰੂ ਕੀਤੀਆਂ ਸਕੀਮਾਂ ਪੂਰੀ ਤਰ੍ਹਾਂ ਦਮ ਤੋੜ ਚੁੱਕੀਆਂ ਹਨ ਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਰਵਿੰਦਰ ਸਿੰਘ ਬਿੰਦਰੀ, ਭੋਲਾ ਸਿੰਘ ਸੰਘੇੜਾ, ਨਾਹਰ ਸਿੰਘ ਔਲਖ, ਗੋਕਲ ਸਿੰਘ ਸਹੋਤਾ, ਸ਼ੇਰ ਸਿੰਘ ਸੇਰੀ, ਗੋਬਿੰਦ ਸਿੰਘ, ਦੀਪਾ ਸਿੰਘ ਗਿੱਲ, ਅਰਨਦੀਪ ਸਿੰਘ ਧਾਲੀਵਾਲ, ਵਕੀਲ ਸਿੰਘ, ਰਾਜਾ ਸਿੰਘ, ਬਲਵੀਰ ਸਿੰਘ, ਨਿਰਭੈ ਸਿੰਘ ਢੀਂਡਸਾ ਆਦਿ ਹਾਜ਼ਰ ਸਨ।