01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਾਂਗਰਸ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-08-2026
ਭਦੌੜ, 31 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਜਲਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਵਸ ਭਦੌੜ ਵਿਖੇ ਕਾਂਗਰਸ ਪਾਰਟੀ ਵਲੋਂ ਮਨਾਇਆ ਗਿਆ, ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਤੇ ਸ਼ਰਧਾ ਦੇ ਫ਼ੁੱਲ ਭੇਟ ਕਰ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਜੀਤਾ, ਸੂਬਾ ਸਕੱਤਰ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਸੁਖਚਰਨ ਸਿੰਘ ਪੰਮਾ ਜ਼ਿਲ੍ਹਾ ਵਾਇਸ ਚੇਅਰਮੈਨ ਐਸ.ਸੀ. ਵਿੰਗ ਨੇ ਕਿਹਾ ਕਿ ਸ਼ਹੀਦ ਕੌਮ ਦਾ ਅਮੁੱਲ ਸਰਮਾਇਆ ਹੁੰਦੇ ਹਨ ਅਤੇ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਭੁੱਲ ਜਾਂਦੀਆਂ ਹਨ, ਉਹ ਆਪਣਾ ਇਤਿਹਾਸ ਅਤੇ ਪਹਿਚਾਣ ਵੀ ਗੁਆ ਬੈਠਦੀਆਂ ਹਨ ਕਿਉਂਕਿ ਅਸੀਂ ਦੇਸ਼ ਦੀ ਆਜ਼ਾਦੀ ਦਾ ਨਿੱਘ ਅਸੀਂ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੀ ਮਾਣ ਰਹੇ ਹਾਂ ਤੇ ਹਰ ਨੌਜਵਾਨ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸੇਵਾ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ। ਇਸ ਮੌਕੇ ਰਵਿੰਦਰ ਸਿੰਘ ਬਿੰਦਰੀ ਹਲਕਾ ਵਾਇਸ ਪ੍ਰਧਾਨ ਯੂਥ ਕਾਂਗਰਸ, ਅਰਨਦੀਪ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਯੂਥ ਕਾਂਗਰਸ, ਪ੍ਰਧਾਨ ਸ਼ੇਰ ਸਿੰਘ ਸੇਰੀ, ਗੋਕਲ ਸਿੰਘ ਸਹੋਤਾ, ਗੋਬਿੰਦ ਸਿੰਘ, ਦੀਪਾ ਸਿੰਘ ਗਿੱਲ, ਨਾਹਰ ਸਿੰਘ ਔਲਖ, ਨਿਰਭੈ ਸਿੰਘ ਢੀਂਡਸਾ, ਬਲਵੀਰ ਸਿੰਘ, ਵਕੀਲ ਸਿੰਘ, ਰਾਜਾ ਸਿੰਘ, ਇਕਬਾਲ ਸਿੰਘ, ਨਛੱਤਰ ਸਿੰਘ, ਮੱਖਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੱਬੇ-ਕੁਚਲੇ ਤੇ ਮਜ਼ਲੂਮ ਲੋਕਾਂ ਲਈ ਇਨਸਾਫ਼ ਅਤੇ ਬਰਾਬਰੀ ਦਾ ਸੰਦੇਸ਼ ਹੈ - ਜੱਸੀ ਪੇਧਨ...
Ad Position 24
No active advertisement