02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਤਪਾ ਸਟੇਸ਼ਨ ’ਤੇ ਰੇਲ ਗੱਡੀਆਂ ਦੇ ਠਹਿਰਾਅ ਸੰਬੰਧੀ ਸੌਂਪਿਆ ਮੰਗ-ਪੱਤਰ

ਤਪਾ ਮੰਡੀ, 1 ਅਗਸਤ (ਪ੍ਰਵੀਨ ਗਰਗ)-ਤਪਾ ਰੇਲਵੇ ਸਟੇਸ਼ਨ ’ਤੇ ਮਹੱਤਵਪੂਰਨ ਰੇਲ ਗੱਡੀਆਂ ਜਿਵੇਂ ਨੰਦੇੜ ਸਾਹਿਬ, ਸਰਾਏਰੋਹਿਲਾ ਅਤੇ ਕਾਲਕਾ ਦੇ ਠਹਿਰਾਅ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਅਤੇ ਹਲਕਾ ਭਦੌੜ ਦੇ ਇੰਚਾਰਜ ਧਰਮ ਸਿੰਘ ਫ਼ੌਜੀ ਦੀ ਅਗਵਾਈ ਹੇਠ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਉਨ੍ਹਾਂ ਤਪਾ ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਮੰਗ ਕੀਤੀ ਗਈ ਕਿ ਤਪਾ ਰੇਲਵੇ ਸਟੇਸ਼ਨ ’ਤੇ ਮਹੱਤਵਪੂਰਨ ਰੇਲ ਗੱਡੀਆਂ ਦਾ ਠਹਿਰਾਅ ਯਕੀਨੀ ਬਣਾਉਣ ਲਈ ਰੇਲਵੇ ਮੰਤਰਾਲੇ ਕੋਲ ਇਹ ਮਾਮਲਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ।

Ad Position 21
No active advertisement
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮੰਗ-ਪੱਤਰ ਸੌਂਪਦੇ ਹੋਏ ਜ਼ਿਲ੍ਹਾ ਜਰਨਲ ਸਕੱਤਰ ਸੋਮਨਾਥ ਸ਼ਰਮਾ ਤਪਾ ਨਾਲ ਹੋਰ। ਅਜੀਤ ਤਸਵੀਰ 02-08-2026
ਤਪਾ ਮੰਡੀ, 1 ਅਗਸਤ (ਪ੍ਰਵੀਨ ਗਰਗ)-ਤਪਾ ਰੇਲਵੇ ਸਟੇਸ਼ਨ ’ਤੇ ਮਹੱਤਵਪੂਰਨ ਰੇਲ ਗੱਡੀਆਂ ਜਿਵੇਂ ਨੰਦੇੜ ਸਾਹਿਬ, ਸਰਾਏਰੋਹਿਲਾ ਅਤੇ ਕਾਲਕਾ ਦੇ ਠਹਿਰਾਅ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਅਤੇ ਹਲਕਾ ਭਦੌੜ ਦੇ ਇੰਚਾਰਜ ਧਰਮ ਸਿੰਘ ਫ਼ੌਜੀ ਦੀ ਅਗਵਾਈ ਹੇਠ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਉਨ੍ਹਾਂ ਤਪਾ ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਮੰਗ ਕੀਤੀ ਗਈ ਕਿ ਤਪਾ ਰੇਲਵੇ ਸਟੇਸ਼ਨ ’ਤੇ ਮਹੱਤਵਪੂਰਨ ਰੇਲ ਗੱਡੀਆਂ ਦਾ ਠਹਿਰਾਅ ਯਕੀਨੀ ਬਣਾਉਣ ਲਈ ਰੇਲਵੇ ਮੰਤਰਾਲੇ ਕੋਲ ਇਹ ਮਾਮਲਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਤਪਾ ਇੱਕ ਅਹਿਮ ਵਪਾਰਕ ਖੇਤਰ ਹੈ, ਪਰ ਕਈ ਮਹੱਤਵਪੂਰਨ ਰੇਲ ਗੱਡੀਆਂ ਇੱਥੇ ਨਹੀਂ ਰੁਕਦੀਆਂ, ਜਿਸ ਕਾਰਨ ਵਿਦਿਆਰਥੀਆਂ, ਵਪਾਰੀਆਂ, ਨੌਕਰੀਪੇਸ਼ਾ ਅਤੇ ਆਮ ਯਾਤਰੀਆਂ ਨੂੰ ਰੋਜ਼ਾਨਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸ: ਕੇਵਲ ਸਿੰਘ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਉਹ ਤਪਾ ਵਾਸੀਆਂ ਦੀ ਇਸ ਜਾਇਜ਼ ਮੰਗ ਨੂੰ ਰੇਲਵੇ ਮੰਤਰਾਲੇ ਅਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਗੱਡੀਆਂ ਦੇ ਠਹਿਰਾਅ ਲਈ ਹਰ ਸੰਭਵ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਗਲੀ ਖ਼ਬਰ ਝਬਾਲ ਚੌਂਕ ’ਚ ਖੜ੍ਹਦੀਆਂ ਬੱਸਾਂ ਬਣ ਰਹੀਆਂ ਹਾਦਸਿਆਂ ਦਾ ਕਾਰਨ
Ad Position 24
No active advertisement