02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਰਨਾਲਾ, 1 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਆਪਣੇ ਦਫ਼ਤਰ ਵਿਖੇ ਬਲਾਕ ਬਰਨਾਲਾ ਨਾਲ ਸਬੰਧਿਤ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ।

Ad Position 21
No active advertisement
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ। ਅਜੀਤ ਤਸਵੀਰ 02-08-2026
ਬਰਨਾਲਾ, 1 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਆਪਣੇ ਦਫ਼ਤਰ ਵਿਖੇ ਬਲਾਕ ਬਰਨਾਲਾ ਨਾਲ ਸਬੰਧਿਤ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਔਰਤਾਂ ਦੀ ਵਿੱਤੀ ਅਤੇ ਸਮਾਜਿਕ ਖ਼ੁਸ਼ਹਾਲੀ ਲਈ ਇਤਿਹਾਸਿਕ ਕਦਮ ਹੈ। ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ ਅਤੇ ਸਰਕਾਰ ਵਲੋਂ ਰਹਿੰਦੇ ਲਾਭਪਾਤਰੀਆਂ ਲਈ ਅੱਜ ਪਹਿਲੀ ਅਗਸਤ ਨੂੰ ਇਹ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ, ਸੀ.ਡੀ.ਪੀ.ਓ. ਅਰਵਿੰਦਰ ਸਿੰਘ ਭੱਟੀ ਅਤੇ ਹੋਰ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਐੱਡ. ਅਧਿਆਪਕ ਫ਼ਰੰਟ ਬਰਨਾਲਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਤਪਾ ਸਟੇਸ਼ਨ ’ਤੇ ਰੇਲ ਗੱਡੀਆਂ ਦੇ ਠਹਿਰਾਅ ਸੰਬੰਧੀ ਸੌਂਪਿਆ ਮੰਗ-ਪੱਤਰ
Ad Position 24
No active advertisement