ਬੀ. ਐੱਡ. ਅਧਿਆਪਕ ਫ਼ਰੰਟ ਬਰਨਾਲਾ ਦੀ ਹੋਈ ਮੀਟਿੰਗ
ਬਰਨਾਲਾ, 1 ਅਗਸਤ (ਅਸ਼ੋਕ ਭਾਰਤੀ)-ਬੀ. ਐੱਡ.
ਬਰਨਾਲਾ, 1 ਅਗਸਤ (ਅਸ਼ੋਕ ਭਾਰਤੀ)-ਬੀ.ਐੱਡ. ਅਧਿਆਪਕ ਫ਼ਰੰਟ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਰਨਾਲਾ, ਮੀਤ ਪ੍ਰਧਾਨ ਦਲਜਿੰਦਰ ਸਿੰਘ ਪੰਡੋਰੀ, ਸਕੱਤਰ ਰਜਿੰਦਰ ਕੁਮਾਰ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਦੌਰਾਨ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਦੀ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਆਪਣੇ ਚੋਣ ਵਾਅਦਿਆਂ ਅਨੁਸਾਰ 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰੇ, ਏ.ਸੀ.ਪੀ. ਭੱਤਾ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੰਜਾਬ ਦੇ ਮੁਲਾਜ਼ਮਾਂ ’ਤੇ 17 ਜੁਲਾਈ 2020 ਦੇ ਪੱਤਰ ਰਾਹੀਂ ਲਾਗੂ ਕੇਂਦਰੀ ਤਨਖ਼ਾਹ ਕਮਿਸ਼ਨ ਰੱਦ ਕਰਨ, ਪ੍ਰੋਬੇਸ਼ਨ ਪੀਰੀਅਡ ਵਿਚ ਵਾਧੇ ਵਾਲਾ 15 ਜਨਵਰੀ 2015 ਦਾ ਪੱਤਰ ਰੱਦ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਕਾਮਿਆਂ ਨੂੰ ਪੱਕਾ ਕਰਨ, ਮਾਣ ਭੱਤੇ ’ਤੇ ਕੰਮ ਕਰਦੀਆਂ ਬੀਬੀਆਂ ’ਤੇ ਘੱਟੋ ਘੱਟ ਉਜਰਤ ਲਾਗੂ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ ਭੱਤੇ ਬਹਾਲ ਬਹਾਲ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਇਸ ਮੌਕੇ ਸੂਬਾ ਕਮੇਟੀ ਮੈਂਬਰ ਕੇਵਲ ਸਿੰਘ, ਹਰਜਿੰਦਰ ਸਿੰਘ ਲਾਲੀ, ਬਲਾਕ ਪ੍ਰਧਾਨ ਹਰਜੀਤ ਸਿੰਘ, ਜ਼ਿਲ੍ਹਾ ਆਗੂ ਗੁਰਤੇਜ ਖਿਆਲੀ, ਹਰਿੰਦਰ ਸਿੰਘ, ਯਾਦਵਿੰਦਰ ਸੰਘੇੜਾ, ਹਰੀ ਸਿੰਘ ਖੁੱਡੀ, ਮਨਜੀਤ ਸਿੰਘ ਠੀਕਰੀਵਾਲ, ਸੁਖਵਿੰਦਰ ਸਿੰਘ ਭੱਠਲਾਂ, ਸੁਖਵਿੰਦਰ ਸਿੰਘ ਬਰਨਾਲਾ ਆਗੂ ਹਾਜ਼ਰ ਸਨ।