02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਸਕੂਲ ’ਚ ਏ. ਸੀ. ਭੇਟ

ਤਪਾ ਮੰਡੀ, 1 ਅਗਸਤ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਿਤ ਵਲੋਂ ਸਮਾਜਿਕ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਪਾ ਪਿੰਡ ਵਿਖੇ ਇਕ ਏਅਰ ਕੰਡੀਸ਼ਨਰ (ਏ. ਸੀ) ਭੇਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-08-2026
ਤਪਾ ਮੰਡੀ, 1 ਅਗਸਤ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਿਤ ਵਲੋਂ ਸਮਾਜਿਕ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਪਾ ਪਿੰਡ ਵਿਖੇ ਇਕ ਏਅਰ ਕੰਡੀਸ਼ਨਰ (ਏ.ਸੀ) ਭੇਟ ਕੀਤਾ ਗਿਆ। ਕਲੱਬ ਦੇ ਪ੍ਰਧਾਨ ਟੀਟੂ ਦੀਕਸ਼ਿਤ ਨੇ ਸਮੂਹ ਮੈਂਬਰਾਂ ਸਮੇਤ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਅਤੇ ਸੁਖਾਵਾਂ ਸਿੱਖਿਆ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਕਮਰਿਆਂ ਅੰਦਰ ਤਾਪਮਾਨ ਵਧ ਜਾਂਦਾ ਸੀ, ਪ੍ਰੰਤੂ ਹੁਣ ਏ.ਸੀ ਲੱਗਣ ਨਾਲ ਬੱਚਿਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੁਖਚੈਨ ਸਿੰਘ ਨੇ ਕਲੱਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜ ਭਲਾਈ ਦੇ ਕਾਰਜ ਹੋਰਨਾਂ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਭਵਿੱਖ ਵਿਚ ਵੀ ਕਲੱਬ ਵਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ। ਇਸ ਮੌਕੇ ਰਿਟਾ: ਪ੍ਰਿੰਸੀਪਲ ਵਰਿੰਦਰ ਸਿੰਘ, ਡਾ: ਜਗਦੇਵ ਸਿੰਘ ਗੋਦੀ, ਨੰਬਰਦਾਰ ਜੁਗਰਾਜ ਸਿੰਘ, ਮੈਡਮ ਸੁਨੀਤਾ ਰਾਣੀ, ਅਨਮੋਲਦੀਪ ਸਿੰਘ, ਰੁਪਿੰਦਰ ਪਾਲ ਸਿੰਘ ਆਦਿ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਵਲੋਂ ਵਿਦਿਆਰਥੀਆਂ ਲਈ ਗਿਆਨ ਅਤੇ ਸਿੱਖਿਆਦਾਇਕ ਦੌਰਾ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਪੀ. ਐੱਸ. ਪੀ. ਸੀ. ਐੱਲ. ਦੇ ਸੀ. ਐੱਮ. ਡੀ. ਵਲੋਂ ਬਡਬਰ ਗਰਿਡ ਦਾ ਦੌਰਾ
Ad Position 24
No active advertisement