ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸ਼ੁੱਧ ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ
ਹੰਡਿਆਇਆ, 1 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ੁੱਧ-ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਸ਼ਬਦ-ਜੋੜ, ਲਿਖਣ ਕੌਸ਼ਲ ਅਤੇ ਭਾਸ਼ਾ ਪ੍ਰਤੀ ਰੁਚੀ ਨੂੰ ਵਧਾਉਣਾ ਹੈ।
ਹੰਡਿਆਇਆ, 1 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ੁੱਧ-ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਸ਼ਬਦ-ਜੋੜ, ਲਿਖਣ ਕੌਸ਼ਲ ਅਤੇ ਭਾਸ਼ਾ ਪ੍ਰਤੀ ਰੁਚੀ ਨੂੰ ਵਧਾਉਣਾ ਹੈ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ. ਚਮਕੌਰ ਸਿੰਘ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਬੱਚਿਆਂ ਦੀ ਭਾਸ਼ਾਈ ਸਮਰੱਥਾ ਵਿਚ ਵਾਧਾ ਹੁੰਦਾ ਹੈ ਅਤੇ ਉਹ ਸ਼ੁੱਧ ਲਿਖਣ ਦੀ ਆਦਤ ਵਿਕਸਿਤ ਕਰਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।