02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਕੀਲਾਂ ਦੇ ਚੈਂਬਰਾਂ ਦੀ ਉਸਾਰੀ ਦਾ ਰੁਕਿਆ ਕੰਮ ਮੁੜ ਹੋਇਆ ਸ਼ੁਰੂ, ਵਕੀਲ ਭਾਈਚਾਰੇ ’ਚ ਖ਼ੁਸ਼ੀ ਦੀ ਲਹਿਰ

ਬਰਨਾਲਾ, 1 ਅਗਸਤ (ਨਰਿੰਦਰ ਅਰੋੜਾ)-ਸਥਾਨਕ ਕੋਰਟ ਕੰਪਲੈਕਸ ਵਿਚ ਵਕੀਲਾਂ ਲਈ ਬਣ ਰਹੇ ਲੋਅਰ ਚੈਂਬਰਾਂ ਦੀ ਉਸਾਰੀ ਦਾ ਕੰਮ ਅੱਜ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਕਰੀਬ ਇਕ ਸਾਲ ਤੋਂ ਰੁਕੇ ਪਏ ਇਸ ਕੰਮ ਦੇ ਮੁੜ ਸ਼ੁਰੂ ਹੋਣ ਨਾਲ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

Ad Position 21
No active advertisement
ਅਜੀਤ ਡੈਸਕ 02-08-2026
ਬਰਨਾਲਾ, 1 ਅਗਸਤ (ਨਰਿੰਦਰ ਅਰੋੜਾ)-ਸਥਾਨਕ ਕੋਰਟ ਕੰਪਲੈਕਸ ਵਿਚ ਵਕੀਲਾਂ ਲਈ ਬਣ ਰਹੇ ਲੋਅਰ ਚੈਂਬਰਾਂ ਦੀ ਉਸਾਰੀ ਦਾ ਕੰਮ ਅੱਜ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਕਰੀਬ ਇਕ ਸਾਲ ਤੋਂ ਰੁਕੇ ਪਏ ਇਸ ਕੰਮ ਦੇ ਮੁੜ ਸ਼ੁਰੂ ਹੋਣ ਨਾਲ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਅੱਜ ਬਿਲਡਿੰਗ ਕਮੇਟੀ ਦੇ ਅਹੁਦੇਦਾਰਾਂ ਵਲੋਂ ਪੂਜਾ ਕਰ ਕੇ ਉਸਾਰੀ ਦਾ ਕੰਮ ਦੁਬਾਰਾ ਸ਼ੁਰੂ ਕਰਵਾਇਆ ਗਿਆ। ਬਿਲਡਿੰਗ ਕਮੇਟੀ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂੰ ਨੇ ਦੱਸਿਆ ਕਿ ਪਹਿਲਾਂ ਬਣੇ ਹੋਏ ਵਕੀਲਾਂ ਦੇ ਚੈਂਬਰਾਂ ਦੇ ਉੱਪਰ ਨਵੇਂ ਚੈਂਬਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਕਿਸੇ ਤਕਨੀਕੀ ਅਤੇ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਲਗਭਗ ਇਕ ਸਾਲ ਤੋਂ ਬੰਦ ਪਿਆ ਸੀ। ਇਸ ਮੌਕੇ ਬਿਲਡਿੰਗ ਕਮੇਟੀ ਦੇ ਆਗੂ ਐਡਵੋਕੇਟ ਰਾਹੁਲ ਗੁਪਤਾ, ਬਲਵੰਤ ਸਿੰਘ ਮਾਨ, ਗੁਰਵਿੰਦਰ ਸਿੰਘ ਗਿੰਦੀ, ਪ੍ਰਮੋਦ ਪੱਬੀ, ਜਗਜੀਤ ਸਿੰਘ ਢਿੱਲੋਂ, ਯਾਦਵਿੰਦਰ ਗੋਇਲ, ਰਘਵਿੰਦਰ ਸਿੰਘ ਸਿੱਧੂ ਅਤੇ ਅਬੇ ਕੁਮਾਰ ਜਿੰਦਲ ਨੇ ਕਿਹਾ ਕਿ ਲੋਅਰ ਚੈਂਬਰਾਂ ਦੀ ਚੌਥੀ ਮੰਜ਼ਿਲ ਦੀ ਉਸਾਰੀ ਦਾ ਕੰਮ ਹੁਣ ਤੇਜ਼ੀ ਨਾਲ ਕਰਵਾਇਆ ਜਾਵੇਗਾ ਅਤੇ ਇਸ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੰਮ ਮੁਕੰਮਲ ਹੋਣ ਤੋਂ ਬਾਅਦ ਇਹ ਨਵੇਂ ਚੈਂਬਰ ਉਨ੍ਹਾਂ ਵਕੀਲਾਂ ਨੂੰ ਮੁਹੱਈਆ ਕਰਵਾਏ ਜਾਣਗੇ ਜਿਨ੍ਹਾਂ ਨੂੰ ਹਾਲੇ ਤੱਕ ਚੈਂਬਰ ਨਹੀਂ ਮਿਲੇ। ਇਸ ਨਾਲ ਕੋਰਟ ਕੰਪਲੈਕਸ ਵਿਚ ਵਕੀਲਾਂ ਨੂੰ ਬੈਠਣ ਦੀ ਥਾਂ ਦੀ ਸਮੱਸਿਆ ਵੀ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਬਿਲਡਿੰਗ ਕਮੇਟੀ ਵਕੀਲਾਂ ਦੀਆਂ ਸਹੂਲਤਾਂ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਵਕੀਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਚੈਂਬਰਾਂ ਦੇ ਨਿਰਮਾਣ ਕਾਰਜ ਦੇ ਮੁੜ ਸ਼ੁਰੂ ਹੋਣ ’ਤੇ ਸਮੂਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਵਕੀਲਾਂ ਨੇ ਬਿਲਡਿੰਗ ਕਮੇਟੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਐਡਵੋਕੇਟ ਬਰਿੰਦਰ ਸਿੰਘ ਚੱਠਾ, ਗੁਰਮੀਤ ਸਿੰਘ ਸਰਾਓ, ਸੁਮੰਤ ਗੋਇਲ, ਨਛੱਤਰ ਸਿੰਘ ਬਰਾੜ, ਸਵਰਨਜੀਤ ਕੌਰ, ਸਿਮਰਨਜੀਤ ਕੌਰ ਪੁਰਬਾ ਸਮੇਤ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਬਰਨਾਲਾ ਵਿਖੇ ਯੋਗ ਆਸਣ ਕਰਵਾਏ ਅਗਲੀ ਖ਼ਬਰ ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸ਼ੁੱਧ ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ
Ad Position 24
No active advertisement