02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ

ਮਹਿਲ ਕਲਾਂ, 1 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੀ ਅਗਵਾਈ ਵਿਚ 12 ਅਗਸਤ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੀ.

Ad Position 21
No active advertisement
ਸ਼ਹੀਦ ਕਿਰਨਜੀਤ ਕੌਰ ਦੇ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ’ਚ ਸ਼ਾਮਿਲ ਵਿਦਿਆਰਥੀ, ਅਧਿਆਪਕ। ਤਸਵੀਰ : ਅਵਤਾਰ ਸਿੰਘ ਅਣਖੀ 02-08-2026
ਮਹਿਲ ਕਲਾਂ, 1 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੀ ਅਗਵਾਈ ਵਿਚ 12 ਅਗਸਤ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੀ. ਟੀ. ਐਫ਼. ਦੇ ਆਗੂਆਂ ਨਿਰਮਲ ਸਿੰਘ ਚੁਹਾਣਕੇ ਅਤੇ ਪਲਵਿੰਦਰ ਸਿੰਘ ਠੀਕਰੀਵਾਲਾ ਨੇ ਪਹਿਲ ਕਦਮੀ ਕਰਦਿਆਂ ਇਤਿਹਾਸਕ ਪਿੰਡ ਠੀਕਰੀਵਾਲਾ ਦੇ ਸਕੂਲਾਂ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ 12 ਅਗਸਤ 2026 ਨੂੰ ਦਾਣਾ ਮੰਡੀ ਮਹਿਲ ਕਲਾਂ ਵਿਖੇ ਮਨਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਲਈ ਲਾਮਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਤਿਹਾਸਕ ਪਿੰਡ ਠੀਕਰੀਵਾਲਾ ਦੇ ਮੁੰਡੇ, ਕੁੜੀਆਂ ਅਤੇ ਪ੍ਰਾਇਮਰੀ ਸਕੂਲ ਦੇ ਹਾਈ/ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਲੋਕ ਘੋਲ ਦੇ ਵਿਗਿਆਨ ਬਾਰੇ ਵਿਚਾਰਾਂ ਕੀਤੀਆਂ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਹਰਦਾਸਪੁਰਾ ਪਿੰਡ ਤੋਂ ਪਿੰਡਾਂ ’ਚ ਲਾਮਬੰਦੀ ਦੀ ਮੁਹਿੰਮ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਜਗਮੀਤ ਸਿੰਘ ਬੱਲਮਗੜ੍ਹ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ। ਇਸ ਮੁਹਿੰਮ ’ਚ ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਸੁਖਵਿੰਦਰ ਸਿੰਘ ਠੀਕਰੀਵਾਲਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਗੋਰਾ ਸਿੰਘ ਰਾਏਸਰ, ਰਜਿੰਦਰ ਸਿੰਘ ਖ਼ਿਆਲੀ, ਅਜਮੇਰ ਸਿੰਘ ਕਾਲਸਾਂ ਤੋਂ ਇਲਾਵਾ ਨੌਜਵਾਨਾਂ ਹਰਪ੍ਰੀਤ ਸਿੰਘ, ਪ੍ਰਦੀਪ ਮੁਸਾਹਿਬ, ਤਾਨੀਆ, ਹਰਪ੍ਰੀਤ ਕੌਰ, ਹਰਮਨ ਰਾਏਸਰ, ਰੁਪਿੰਦਰ ਕੌਰ ਨੇ ਵੱਡੀ ਗਿਣਤੀ ’ਚ ਇਕੱਤਰ ਹੋਏ ਮਰਦ-ਔਰਤਾਂ ਨੂੰ ਸੰਬੋਧਨ ਕਰਦਿਆਂ ਮਹਿਲ ਕਲਾਂ ਲੋਕ ਘੋਲ ਦੇ ਵਿਗਿਆਨ ਅਤੇ ਭਾਰਤ ਅਮਰੀਕਾ ਵਪਾਰ ਵਾਰਤਾ ਦੇ ਖ਼ਿਲਾਫ਼ ਲਾਮਬੰਦੀ ਕਰਨ ਲਈ ਪ੍ਰੇਰਿਆ। ਇਸੇ ਹੀ ਤਰ੍ਹਾਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮਹਿਲ ਕਲਾਂ ਦੀ ਮੀਟਿੰਗ ਡਾ: ਦਲਵਾਰ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਹੋਈ। ਜ਼ਿਲ੍ਹਾ ਜਨਰਲ ਸਕੱਤਰ ਡਾ ਅਮਰਜੀਤ ਸਿੰਘ ਕਾਲਸਾਂ, ਡਾ ਕੇਸਰ ਖ਼ਾਨ, ਡਾ: ਨਿਰਭੈ ਸਿੰਘ ਨਿਹਾਲੂਵਾਲ, ਡਾ: ਬਾਰੂ ਮੁਹੰਮਦ ਨੇ ਚਾਰ ਟੀਮਾਂ ਬਣਾ ਕੇ 4-5 ਅਗਸਤ ਨੂੰ ਪੋਸਟਰ ਲਾਉਣ ਦੀ ਯੋਜਨਾ ਬਣਾਉਣ ਦੇ ਨਾਲ ਨਾਲ ਪਿੰਡਾਂ ਦੀਆਂ ਮੀਟਿੰਗਾਂ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਪ੍ਰਿੰਸੀਪਲ ਸਰਬਜੀਤ ਸਿੰਘ, ਚਮਕੌਰ ਸਿੰਘ, ਲਖਵੀਰ ਸਿੰਘ, ਅਵਤਾਰ ਸਿੰਘ, ਇੰਚਾਰਜ ਜਸਵੀਰ ਕੌਰ, ਚਮਕੌਰ ਸਿੰਘ, ਮਨਜੀਤ ਸਿੰਘ, ਕਮਲਜੀਤ ਕੌਰ, ਮਨਜੀਤ ਕੌਰ, ਸੁਮਿਤ ਕੁਮਾਰ, ਦਵਿੰਦਰ ਤਲਵੰਡੀ, ਗੁਰਮੀਤ ਸਿੰਘ, ਮਨਜਿੰਦਰ ਸਿੰਘ, ਯਾਦਵਿੰਦਰ ਸਿੰਘ, ਮੈਡਮ ਜਸਵੀਰ ਕੌਰ, ਮੁਕੰਦ ਸਿੰਘ ਆਦਿ ਆਗੂਆਂ ਦਾ ਅਹਿਮ ਯੋਗਦਾਨ ਰਿਹਾ। ਮੁਹਿੰਮ ਦੌਰਾਨ ਅਧਿਆਪਕਾਂ ਵਲੋਂ ਬਹੁਤ ਹੀ ਉਤਸ਼ਾਹ ਨਾਲ ਸਮਾਗਮ ਦੀ ਸਫਲਤਾ ਲਈ ਆਰਥਿਕ ਸਹਾਇਤਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦਾ ਸਨਮਾਨ ਅਗਲੀ ਖ਼ਬਰ ਜੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਯੈਲੋ ਡੇ ਮਨਾਇਆ
Ad Position 24
No active advertisement