02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ‘ਵਿਰਾਸਤੀ ਤੰਦਾਂ’ ਪ੍ਰੋਗਰਾਮ ਕਰਵਾਇਆ

ਰੂੜੇਕੇ ਕਲਾਂ, 1 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

Ad Position 21
No active advertisement
ਅਜੀਤ ਡੈਸਕ 02-08-2026
ਰੂੜੇਕੇ ਕਲਾਂ, 1 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ‘ਵਿਰਾਸਤੀ ਤੰਦਾਂ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੇ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੰਸਥਾ ਵਿਖੇ ਸਭਿਆਚਾਰਕ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੱਥ, ਤ੍ਰਿੰਜਣ, ਖੂਹ, ਪੁਰਾਤਨ ਵਿਰਸੇ ਨਾਲ ਸਬੰਧਿਤ ਪੇਸ਼ਕਸ਼ਾਂ ਕੀਤੀਆਂ ਗਈਆਂ। ਸੰਸਥਾ ਦੇ ਵਿਦਿਆਰਥੀਆਂ ਨੂੰ ਪੁਰਾਤਨ ਖੇਤੀਬਾੜੀ ਦੇ ਛੰਦਾਂ ਲੱਕੜ ਦੇ ਹਲ, ਪੰਜਾਲੀ ਤੇ ਪਹਿਲੇ ਟਰੈਕਟਰਾਂ ਸਬੰਧੀ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਗਿੱਧੇ ਭੰਗੜੇ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਮਾਸਟਰ ਜਗਮੇਲ ਸਿੰਘ, ਬਲਦੇਵ ਸਿੰਘ ਮਾਨ, ਗੁਰਜੰਟ ਸਿੰਘ ਮਾਨ, ਜਗਮੇਲ ਸਿੰਘ, ਪ੍ਰਿੰਸੀਪਲ ਸਤੀਸ਼ ਕੁਮਾਰ, ਗੁਰਦੀਪ ਸਿੰਘ, ਪ੍ਰਿੰਸੀਪਲ ਸੁਮਨ ਸ਼ਰਮਾ, ਕੋਆਰਡੀਨੇਟਰ ਨਰਿੰਦਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਦੇ ਵਿਕਾਸ ਕਾਰਜਾਂ ਲਈ 31 ਲੱਖ ਦੀ ਰਾਸ਼ੀ ਦਾ ਚੈੱਕ ਜਾਰੀ ਅਗਲੀ ਖ਼ਬਰ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦਾ ਸਨਮਾਨ
Ad Position 24
No active advertisement