02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਕਾਸ ਕਾਰਜਾਂ ਲਈ ਵੱਖ - ਵੱਖ ਪੰਚਾਇਤਾਂ ਨੂੰ ਡੇਢ ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ

ਮਹਿਲ ਕਲਾਂ, 2 ਅਗਸਤ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਅਤੇ ਵਿਕਾਸ ਯੋਜਨਾਵਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਹਮੀਦੀ ਵਿਖੇ 15 ਗ੍ਰਾਮ ਪੰਚਾਇਤਾਂ ਨੂੰ ਲਗਭਗ ਡੇਢ ਕਰੋੜ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਵਿਧਾਇਕ ਪੰਡੋਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਰਾਜਨੀਤੀ ਨੂੰ ਵਾਅਦਿਆਂ ਤੋਂ ਕੱਢ ਕੇ ਵਿਕਾਸ ਦੀ ਧਰਾਤਲ ’ਤੇ ਲਿਆਂਦਾ ਹੈ।

Ad Position 21
No active advertisement
ਪਿੰਡ ਹਮੀਦੀ ਦੇ ਵਿਕਾਸ ਕਾਰਜਾਂ ਲਈ 10 ਲੱਖ ਦੀ ਗਰਾਂਟ ਦਾ ਚੈੱਕ ਸਰਪੰਚ ਓਮਨਦੀਪ ਸਿੰਘ ਸੋਹੀ ਨੂੰ ਦਿੰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ। ਸਵੀਰ : ਅਵਤਾਰ ਸਿੰਘ ਅਣਖੀ 03-08-2026
ਮਹਿਲ ਕਲਾਂ, 2 ਅਗਸਤ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਅਤੇ ਵਿਕਾਸ ਯੋਜਨਾਵਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਹਮੀਦੀ ਵਿਖੇ 15 ਗ੍ਰਾਮ ਪੰਚਾਇਤਾਂ ਨੂੰ ਲਗਭਗ ਡੇਢ ਕਰੋੜ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਵਿਧਾਇਕ ਪੰਡੋਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਰਾਜਨੀਤੀ ਨੂੰ ਵਾਅਦਿਆਂ ਤੋਂ ਕੱਢ ਕੇ ਵਿਕਾਸ ਦੀ ਧਰਾਤਲ ’ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਮਾਂ ਨੂੰ ਪਿਛਲੀਆਂ ਸਰਕਾਰਾਂ ਦਹਾਕਿਆਂ ਤੱਕ ਨਹੀਂ ਕਰ ਸਕੀਆਂ, ਉਨ੍ਹਾਂ ਨੂੰ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਮਹਿਲ ਕਲਾਂ ਹਲਕੇ ਦੇ ਪਿੰਡਾਂ ਅਤੇ ਕਸਬਿਆਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਚੱਲ ਰਹੇ ਹਨ। ਲਿੰਕ ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਪੀਣ ਵਾਲੇ ਪਾਣੀ ਦੀਆਂ ਸਕੀਮਾਂ, ਸੀਵਰੇਜ, ਸਟਰੀਟ ਲਾਈਟਾਂ, ਸਰਕਾਰੀ ਸਕੂਲਾਂ ਅਤੇ ਸਿਹਤ ਸੰਸਥਾਵਾਂ ਦੇ ਸੁਧਾਰ, ਖੇਡ ਮੈਦਾਨਾਂ ਦਾ ਨਿਰਮਾਣ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਫ਼ੰਡ ਜਾਰੀ ਕੀਤੇ ਗਏ ਹਨ। ਵਿਧਾਇਕ ਪੰਡੋਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ, ਆਧੁਨਿਕ ਕਲਾਸ-ਰੂਮ, ਨਵੀਆਂ ਲੈਬਾਂ, ਖੇਡ ਮੈਦਾਨ, ਸਰਕਾਰੀ ਹਸਪਤਾਲਾਂ ਦੀ ਮਜ਼ਬੂਤੀ, ਲੋਕਾਂ ਲਈ ਸਿਹਤ ਸੁਰੱਖਿਆ ਯੋਜਨਾਵਾਂ, ਨਹਿਰੀ ਪਾਣੀ ਦੀ ਪਹੁੰਚ ਵਧਾਉਣ ਲਈ ਰਜਵਾਹਿਆਂ ਦੀ ਮੁਰੰਮਤ ਅਤੇ ਪਾਈਪਲਾਈਨ ਪ੍ਰੋਜੈਕਟ, ਨਵੇਂ ਰਾਸ਼ਨ ਕਾਰਡ, ਤੀਰਥ ਯਾਤਰਾ ਸਕੀਮ ਅਤੇ ਹੋਰ ਕਈ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਿਕਾਸ ਦੀ ਇਸ ਰਫ਼ਤਾਰ ਤੋਂ ਘਬਰਾ ਕੇ ਸਰਕਾਰ ਖ਼ਿਲਾਫ਼ ਗ਼ਲਤ ਪ੍ਰਚਾਰ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਸਚਾਈ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ 2027 ਵਿਚ ਵੀ ਵਿਕਾਸ ਦੀ ਇਸ ਲੜੀ ਨੂੰ ਜਾਰੀ ਰੱਖਣਗੇ। ਸਮਾਗਮ ਦੌਰਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦੀਆਂ 15 ਗ੍ਰਾਮ ਪੰਚਾਇਤਾਂ ਨੂੰ ਲਗਭਗ ਡੇਢ ਕਰੋੜ ਰੁਪਏ ਦੀਆਂ ਵਿਕਾਸ ਗਰਾਂਟਾਂ ਦੇ ਚੈੱਕ ਸੌਂਪੇ। ਇਸ ਮੌਕੇ ਪਿੰਡ ਹਮੀਦੀ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦੇਣ ’ਤੇ ਸਰਪੰਚ ਓਮਨਦੀਪ ਸਿੰਘ ਸੋਹੀ ਨੇ ਧੰਨਵਾਦ ਕਰਦਿਆਂ ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਲਈ ਹੋਰ ਗਰਾਂਟਾਂ ਦੀ ਮੰਗ ਰੱਖੀ, ਜਿਸ ’ਤੇ ਵਿਧਾਇਕ ਨੇ ਹਰ ਸੰਭਵ ਸਹਿਯੋਗ ਅਤੇ ਜਲਦੀ ਮਨਜ਼ੂਰੀ ਦਾ ਭਰੋਸਾ ਦਿੱਤਾ। ਇਸ ਉਪਰੰਤ ਸਰਪੰਚ ਓਮਨਦੀਪ ਸਿੰਘ ਸੋਹੀ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ, ਮੋਤੀ ਰਾਮ ਮਹਿਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਰਵਿਦਾਸ ਕਮੇਟੀ ਅਤੇ ਹੋਰ ਸਮਾਜਿਕ, ਧਾਰਮਿਕ ਅਤੇ ਪਿੰਡ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਵਿਧਾਇਕ ਪੰਡੋਰੀ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ, ਮਾ: ਹਰਮਨਜੀਤ ਸਿੰਘ ਕੁਤਬਾ, ਏਕਮ ਸਿੰਘ ਦਿਉਲ, ਹਰਪ੍ਰੀਤ ਸਿੰਘ ਦਿਉਲ, ਸਰਪੰਚ ਦਰਸ਼ਨ ਸਿੰਘ ਗੁੰਮਟੀ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ, ਪੀ.ਏ. ਬਿੰਦਰ ਸਿੰਘ ਕਾਂਝਲਾ, ਬਲਵੀਰ ਸਿੰਘ ਰਾਏਸਰ, ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ, ਸਰਪੰਚ ਤੇਜਿੰਦਰ ਸਿੰਘ ਸੱਦੋਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਖਤਗੜ੍ਹ ਵਿਖੇ ਵਾਤਾਵਰਨ ਪ੍ਰੇਮੀ ਸੰਸਥਾ ਵਲੋਂ ਬੂਟਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਬਾਜ਼ੀਗਰ ਬਰਾਦਰੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਕਾਂਗਰਸ ਨਾਲ ਜੋੜਿਆ ਜਾਵੇਗਾ - ਸੁਰਜੀਤ ਸਿੰਘ ਭਗਤਪੁਰਾ
Ad Position 24
No active advertisement