03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

8 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਇੱਕ ਕਾਬੂ

ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ)-ਡੀ. ਐਸ.

Ad Position 21
No active advertisement
ਅਜੀਤ ਡੈਸਕ 03-08-2026
ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ)-ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 8 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਜਗਪਾਲ ਸਿੰ ਘ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਤਾਜੋਕੇ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਗੁਰਦੀਪ ਸਿੰਘ ਉਰਫ ਡਾਕਟਰ ਪੁੱਤਰ ਬੰਤ ਸਿੰਘ ਵਾਸੀ ਨੱਥਾ ਪੱਤੀ, ਢਿਲਵਾਂ ਜੋ ਬਾਹਰੋਂ ਸਸਤੇ ਭਾਅ ਨਸ਼ੀਲਾ ਪਦਾਰਥ (ਹੈਰੋਇਨ) ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ। ਜੋ ਅੱਜ ਵੀ ਤੁਰ ਫਿਰ ਕੇ ਮਾਤਾ ਦਾਤੀ ਰੋਡ ਤਪਾ ਸਾਈਡ ਨਸ਼ੀਲਾ ਪਦਾਰਥ (ਹੈਰੋਇਨ) ਵੇਚਣ ਦੀ ਤਾਕ ਵਿਚ ਹੈ। ਜੇਕਰ ਮਾਤਾ ਦਾਤੀ ਰੋਡ ’ਤੇ ਚੈਕਿੰਗ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ’ ਚ ਆਉਂਦਿਆਂ ਦੋਸ਼ੀ ਨੂੰ 8 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਹੌਲਦਾਰ ਜਸਪ੍ਰੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਪੋਲਿੰਗ ਬੂਥਾਂ ਦੀ ਗਿਣਤੀ ਵਧ ਕੇ ਹੋਈ 560-ਜ਼ਿਲ੍ਹਾ ਚੋਣ ਅਫ਼ਸਰ ਵਿਧਾਨ ਸਭਾ ਹਲਕਾ ਬਰਨਾਲਾ ਅਤੇ ਮਹਿਲ ਕਲਾਂ ਵ... ਅਗਲੀ ਖ਼ਬਰ ਫੇਸਬੁੱਕ ਰਾਹੀਂ ਠੱਗੀ ਵੱਜਣ ਦਾ ਮਾਮਲਾ ਆਇਆ ਸਾਹਮਣੇ, ਮੰਗਵਾਇਆ ਕੁਝ ਹੋਰ ਨਿਕਲਿਆ ਕੁਝ ਹੋਰ
Ad Position 24
No active advertisement