ਨਗਰ ਨਿਗਮ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਦਾ ਧਰਨਾ ਅਤੇ ਹੜਤਾਲ ਲਗਾਤਾਰ ਜਾਰੀ
ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਫ਼ਾਈ ਸੇਵਕ ਯੂਨੀਅਨ ਬਰਨਾਲਾ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਚੱਲ ਰਿਹਾ ਧਰਨਾ ਅਤੇ ਹੜਤਾਲ ਲਗਾਤਾਰ ਜਾਰੀ ਹੈ। ਧਰਨੇ ਦੌਰਾਨ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਸਰਕਾਰ ਵਲੋਂ ਜਾਣਬੁੱਝ ਕੇ ਇਹ ਫੈਲਾਇਆ ਜਾ ਰਿਹਾ ਹੈ ਕਿ ਸਫ਼ਾਈ ਸੇਵਕਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ ਜਦੋਂਕਿ ਇਹ ਸਾਡੀ ਹੜਤਾਲ ਲਗਾਤਾਰ ਜਾਰੀ ਹੈ।
ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਫ਼ਾਈ ਸੇਵਕ ਯੂਨੀਅਨ ਬਰਨਾਲਾ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਚੱਲ ਰਿਹਾ ਧਰਨਾ ਅਤੇ ਹੜਤਾਲ ਲਗਾਤਾਰ ਜਾਰੀ ਹੈ। ਧਰਨੇ ਦੌਰਾਨ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਸਰਕਾਰ ਵਲੋਂ ਜਾਣਬੁੱਝ ਕੇ ਇਹ ਫੈਲਾਇਆ ਜਾ ਰਿਹਾ ਹੈ ਕਿ ਸਫ਼ਾਈ ਸੇਵਕਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ ਜਦੋਂਕਿ ਇਹ ਸਾਡੀ ਹੜਤਾਲ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗੋਲਮੋਲ ਗੱਲਾਂ ਕਰ ਕੇ ਮੁਲਾਜ਼ਮਾਂ ਨੂੰ ਉਲਝਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਇਹ ਨਹੀਂ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਕਿਸ ਪਾਲਿਸੀ ਤਹਿਤ ਸਾਨੂੰ 20500/- ਰੁਪਏ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿ ਸਰਕਾਰ ਵਲੋਂ ਸਫ਼ਾਈ ਸੇਵਕ ਯੂਨੀਅਨ ਨਾਲ ਮੀਟਿੰਗਾਂ ਕਰ ਕੇ ਮੰਗਾਂ ਮੰਨੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉਨ੍ਹਾਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਅਜੇ ਤੱਕ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ। ਗੁਲਸ਼ਨ ਕੁਮਾਰ ਨੇ ਸਪਸ਼ਟ ਕੀਤਾ ਕਿ ਸਫ਼ਾਈ ਸੇਵਕਾਂ ਨੂੰ ਸਰਕਾਰੀ ਸਿਸਟਮ ਜਿਵੇਂਕਿ ਇਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਂਦਾ ਹੈ, ਉਸੇ ਤਰ੍ਹਾਂ ਪੱਕਾ ਕੀਤਾ ਜਾਵੇਗਾ। ਸਾਰੇ ਸਫ਼ਾਈ ਸੇਵਕਾਂ ਨੂੰ ਪੱਕਾ ਕੀਤੇ ਜਾਣ ਤੋਂ ਬਿਨਾਂ ਸਾਨੂੰ ਕੁੱਝ ਵੀ ਮਨਜ਼ੂਰ ਨਹੀਂ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਹਾਜ਼ਰ ਸਨ।