ਕਾਂਗਰਸ ਸਰਕਾਰ ਬਣਨ ’ ਤੇ ਸਫ਼ਾਈ ਸੇਵਕਾਂ ਦੀ ਤਨਖ਼ਾਹ 50 ਹਜ਼ਾਰ ਰੁਪਏ ਕੀਤੀ ਜਾਵੇਗੀ - ਭੂਪੇਸ਼ ਬਘੇਲ
ਭੂਪੇਸ਼ ਬਘੇਲ , ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂ ਸਫ਼ਾਈ ਸੇਵਕਾਂ ਦੇ ਧਰਨੇ ’ ਚ ਹੋਏ ਸ਼ਾਮਿਲ
ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਫ਼ਾਈ ਸੇਵਕ ਯੂਨੀਅਨ ਬਰਨਾਲਾ ਵਲੋਂ ਨਗਰ ਨਿਗਮ ਦਫ਼ਤਰ ਬਰਨਾਲਾ ਵਿਖੇ ਚੱਲ ਰਹੇ ਧਰਨੇ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਸੀਨੀਅਰ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਧਰਨੇ ਦੌਰਾਨ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਸਫ਼ਾਈ ਸੇਵਕਾਂ ਉੱਪਰ ਪੁਲਿਸ ਤੋਂ ਲਾਠੀਚਾਰਜ ਕਰਵਾ ਕੇ ਤਸ਼ੱਦਦ ਕੀਤਾ ਗਿਆ ਹੈ, ਬਹੁਤ ਹੀ ਨਿੰਦਣਯੋਗ ਹੈ।
ਬ
ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ। ਤਸਵੀਰ : ਰਿੰਪੀ ਸਟੂਡੀਓ
03-08-2026
ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਫ਼ਾਈ ਸੇਵਕ ਯੂਨੀਅਨ ਬਰਨਾਲਾ ਵਲੋਂ ਨਗਰ ਨਿਗਮ ਦਫ਼ਤਰ ਬਰਨਾਲਾ ਵਿਖੇ ਚੱਲ ਰਹੇ ਧਰਨੇ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਸੀਨੀਅਰ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਧਰਨੇ ਦੌਰਾਨ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਸਫ਼ਾਈ ਸੇਵਕਾਂ ਉੱਪਰ ਪੁਲਿਸ ਤੋਂ ਲਾਠੀਚਾਰਜ ਕਰਵਾ ਕੇ ਤਸ਼ੱਦਦ ਕੀਤਾ ਗਿਆ ਹੈ, ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਫ਼ਾਈ ਸੇਵਕਾਂ ਦੇ ਸੰਘਰਸ਼ ਵਿਚ ਪਹਿਲੇ ਦਿਨ ਤੋਂ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਜੋ ਵੀ ਲੜਾਈ ਉਨ੍ਹਾਂ ਵਲੋਂ ਲੜੀ ਜਾਵੇਗੀ, ਉਸ ਦਾ ਪੂਰਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਕਿਹਾ ਕਿ ਕੱਲ੍ਹ ਤੋਂ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਸਫ਼ਾਈ ਸੇਵਕਾਂ ਦਾ ਮੁੱਦਾ ਪੂਰੇ ਜ਼ੋਰ ਸ਼ੋਰ ਨਾਲ ਚੁੱਕਿਆ ਜਾਵੇ। ਸ੍ਰੀ ਬਘੇਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸਫ਼ਾਈ ਸੇਵਕਾਂ ਦੀ ਤਨਖ਼ਾਹ 12 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਕੀਤੀ ਜਾਵੇਗੀ ਅਤੇ ਜਿਨ੍ਹਾਂ ਵਲੋਂ ਸਫ਼ਾਈ ਸੇਵਕਾਂ ਉੱਪਰ ਤਸ਼ੱਦਦ ਕੀਤਾ ਗਿਆ ਹੈ, ਨੂੰ ਜੇਲ੍ਹ ਭੇਜਿਆ ਜਾਵੇਗਾ। ਧਰਨੇ ਦੌਰਾਨ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਵਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਤੱਕ ਕਾਂਗਰਸ ਪਾਰਟੀ ਦਾ ਹਰ ਆਗੂ ਅਤੇ ਵਰਕਰ ਚੁੱਪ ਕਰ ਕੇ ਨਹੀਂ ਬੈਠੇਗਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਡੀ.ਐਸ.ਪੀ. ਅਤੇ ਐਸ.ਐਚ.ਓ. ਉੱਪਰ ਮੁਕੱਦਮਾ ਦਰਜ਼ ਨਹੀਂ ਕੀਤਾ ਜਾਂਦਾ ਓਨਾ ਚਿਰ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵਲੋਂ ਐਸ.ਐਸ.ਪੀ . ਦਫ਼ਤਰ ਅੱਗੇ ਵੱਡਾ ਧਰਨਾ ਵੀ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਵਲੋਂ ਸਫ਼ਾਈ ਸੇਵਕਾਂ ਦੀ ਮੰਗਾਂ ਵੀ ਕਾਂਗਰਸੀ ਆਗੂਆਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਇਸ ਮੌਕੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਕੌਮੀ ਸਕੱਤਰ ਮੈਡਮ ਹੀਨਾ ਕਾਂਬੜੇ, ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ, ਜਸਮੇਲ ਸਿੰਘ ਡੈਅਰੀਵਾਲਾ, ਕੈਪਟਨ ਭੁਪਿੰਦਰ ਸਿੰਘ ਝਲੂਰ ਆਦਿ ਵੀ ਹਾਜ਼ਰ ਸਨ।