02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਇਕੱਤਰਤਾ ਹੋਈ

ਮਹਿਲ ਕਲਾਂ, 2 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਅਹਿਮ ਇਕੱਤਰਤਾ ਬਲਾਕ ਪ੍ਰਧਾਨ ਡਾ: ਦਲਵਾਰ ਸਿੰਘ ਮਹਿਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਇਲਾਕੇ ’ਚ ਮੌਸਮੀ ਅਤੇ ਵਾਇਰਲ ਬਿਮਾਰੀਆਂ ਦੀ ਰੋਕਥਾਮ, ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ, ਸਿਹਤ ਸੇਵਾਵਾਂ ਦੀ ਗੁਣਵੱਤਾ ਹੋਰ ਬਿਹਤਰ ਬਣਾਉਣ ਅਤੇ ਐਸੋਸੀਏਸ਼ਨ ਦੀਆਂ ਭਵਿੱਖੀ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਆਗੂ। ਤਸਵੀਰ : ਅਵਤਾਰ ਸਿੰਘ ਅਣਖੀ 03-08-2026
ਮਹਿਲ ਕਲਾਂ, 2 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਅਹਿਮ ਇਕੱਤਰਤਾ ਬਲਾਕ ਪ੍ਰਧਾਨ ਡਾ: ਦਲਵਾਰ ਸਿੰਘ ਮਹਿਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਇਲਾਕੇ ’ਚ ਮੌਸਮੀ ਅਤੇ ਵਾਇਰਲ ਬਿਮਾਰੀਆਂ ਦੀ ਰੋਕਥਾਮ, ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ, ਸਿਹਤ ਸੇਵਾਵਾਂ ਦੀ ਗੁਣਵੱਤਾ ਹੋਰ ਬਿਹਤਰ ਬਣਾਉਣ ਅਤੇ ਐਸੋਸੀਏਸ਼ਨ ਦੀਆਂ ਭਵਿੱਖੀ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸੰਧੂ ਨਰਸਿੰਗ ਹੋਮ ਦੇ ਡਾਕਟਰ ਡਾ: ਜਤਿੰਦਰ ਸਿੰਘ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਵਾਇਰਲ ਬੁਖ਼ਾਰ, ਡੇਂਗੂ, ਮਲੇਰੀਆ, ਟਾਈਫ਼ਾਈਡ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਦੇ ਮਾਮਲੇ ਵਧਣ ਦੀ ਸੰਭਾਵਨਾ ਰਹਿੰਦੀ ਹੈ। ਉਨ੍ਹਾਂ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਵਰਤਣ, ਆਲੇ-ਦੁਆਲੇ ਸਫ਼ਾਈ ਰੱਖਣ, ਮੱਛਰਾਂ ਦੀ ਰੋਕਥਾਮ ਲਈ ਉਪਾਅ ਕਰਨ ਅਤੇ ਬਿਮਾਰੀ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਯੋਗ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਲਾਜ ਨਾਲ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਬਲਾਕ ਪ੍ਰਧਾਨ ਡਾ: ਦਲਵਾਰ ਸਿੰਘ ਨੇ ਕਿਹਾ ਕਿ ਡਾਕਟਰੀ ਪੇਸ਼ਾ ਸਿਰਫ਼ ਇਲਾਜ ਤੱਕ ਸੀਮਤ ਨਹੀਂ, ਸਗੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਹਰ ਡਾਕਟਰ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਜ਼ਿੰਮੇਵਾਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਆਪਸੀ ਤਾਲਮੇਲ ਅਤੇ ਏਕਤਾ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਡਾ: ਅਮਰਜੀਤ ਸਿੰਘ ਕਾਲਸਾਂ ਨੇ 12 ਅਗਸਤ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਦੀ ਰੂਪ-ਰੇਖਾ ਅਤੇ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ’ਚ ਸਿਹਤ ਜਾਗਰੂਕਤਾ, ਸਮਾਜ ਸੇਵਾ ਅਤੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਨੂੰ ਦੁਹਰਾਉਂਦਿਆਂ ਚੇਅਰਮੈਨ ਡਾ: ਅਮਰਜੀਤ ਸਿੰਘ ਕਾਲਸਾਂ, ਵਾਇਸ ਚੇਅਰਮੈਨ ਮੁਹੰਮਦ ਅਨਵਰ ਚੰਨਣਵਾਲ, ਸਰਪ੍ਰਸਤ ਡਾ: ਬਲਦੇਵ ਸਿੰਘ ਮਹਿਲ ਕਲਾਂ ਅਤੇ ਡਾ: ਬਲਦੇਵ ਸਿੰਘ ਬਿੱਟੂ, ਮੀਤ ਪ੍ਰਧਾਨ ਅਮਰਜੀਤ ਸਿੰਘ, ਜਸਵੰਤ ਸਿੰਘ ਅਤੇ ਕੇਸਰ ਖਾਂ ਮਹਿਲ ਕਲਾਂ, ਸਕੱਤਰ ਨਿਰਭੈ ਸਿੰਘ ਨਿਹਾਲੂਵਾਲ, ਜੁਆਇੰਟ ਸਕੱਤਰ ਹਰੀ ਸਿੰਘ ਮੂੰਮ ਅਤੇ ਡਾ: ਬਲਕਾਰ ਸਿੰਘ ਮੂੰਮ, ਖ਼ਜ਼ਾਨਚੀ ਮਨਜੀਤ ਸਿੰਘ ਗਹਿਲ ਅਤੇ ਸਲਾਹਕਾਰ, ਪ੍ਰਚਾਰ ਸਕੱਤਰ ਗੁਰਮੀਤ ਸਿੰਘ ਦੀਵਾਨਾ, ਮੇਜਰ ਸਿੰਘ ਛਾਪਾ ਆਦਿ ਨੇ ਵੀ ਵਿਚਾਰ ਰੱਖੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਿਵ ਮਹਾਂਪੁਰਾਣ ਕਥਾ ਦੇ ਸਬੰਧ ’ ਚ ਕਲਸ਼ ਅਤੇ ਧਵਜ਼ਾ ਯਾਤਰਾ ਕੱਢੀ ਅਗਲੀ ਖ਼ਬਰ ਆਰੀਆਭੱਟਾ ਕਾਲਜ ਬਰਨਾਲਾ ਦੀਆਂ ਹੋਣਹਾਰ ਵਿਦਿਆਰਥਣਾਂ। ਆਰੀਆਭੱਟਾ ਕਾਲਜ ਦਾ ਐਮ.ਕਾਮ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨ...
Ad Position 24
No active advertisement