ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਧਨੌਲਾ, 2 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਧਨੌਲਾ, 2 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥਣ ਰਾਜਵਿੰਦਰ ਕੌਰ ਨੇ ਵਿਸਥਾਰ ਸਹਿਤ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਦੱਸਿਆ ਕੇ ਸ਼ਹੀਦ ਊਧਮ ਸਿੰਘ ਸੂਰਬੀਰ ਅਤੇ ਅਣਖੀਲਾ ਯੋਧਾ ਸੀ, ਜਿਸ ਨੇ ਆਜ਼ਾਦੀ ਦੇ ਸੰਘਰਸ਼ ਵਿਚ ਮਹੱਤਵਪੂਰਨ ਹਿੱਸਾ ਪਾਇਆ ਤੇ ਸ਼ਹੀਦੀ ਪ੍ਰਾਪਤ ਕੀਤੀ। ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਅਜਿਹੇ ਸੂਰਬੀਰ ਯੋਧਿਆਂ ਨੂੰ ਯਾਦ ਰੱਖਣ ਲਈ ਅਜੋਕੇ ਸਮੇਂ ’ਚ ਅਜਿਹੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ ਤਾਂ ਜੋ 21ਵੀਂ ਸਦੀ ਦੀ ਪੀੜ੍ਹੀ ਇਨ੍ਹਾਂ ਮਹਾਨ ਯੋਧਿਆਂ ਨੂੰ ਆਪਣੇ ਦਿਲਾਂ ਵਿਚ ਵਸਾ ਕੇ ਰੱਖਣ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਮੈਡਮ ਸੰਦੀਪ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।