ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਏ ਸ਼ਾਮਿਲ
ਮਹਿਲ ਕਲਾਂ, 2 ਅਗਸਤ (ਤਰਸੇਮ ਸਿੰਘ ਗਹਿਲ)-ਪਿੰਡ ਕੁਤਬਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਆਗੂਆਂ ਦੀ ਹੋਈ ਅਹਿਮ ਮੀਟਿੰਗ ਹੋਈ। ਜਿਸ ਵਿਚ ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾ ਆਗੂ ਹਰਜੀਤ ਸਿੰਘ ਖਿਆਲੀ ਨੂੰ ਮਰਹੂਮ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।
ਮਹਿਲ ਕਲਾਂ, 2 ਅਗਸਤ (ਤਰਸੇਮ ਸਿੰਘ ਗਹਿਲ)-ਪਿੰਡ ਕੁਤਬਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਆਗੂਆਂ ਦੀ ਹੋਈ ਅਹਿਮ ਮੀਟਿੰਗ ਹੋਈ। ਜਿਸ ਵਿਚ ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾ ਆਗੂ ਹਰਜੀਤ ਸਿੰਘ ਖਿਆਲੀ ਨੂੰ ਮਰਹੂਮ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਆਪਣੀ ਰਾਜਨੀਤਕ ਧਿਰ ਦੀ ਲੋੜ ਹੈ, ਜੋ ਪੰਜਾਬ ਦੇ ਫੈਸਲੇ ਪੰਜਾਬ ਵਿਚ ਕਰਨ ਦਾ ਦਮ ਭਰਦੀ ਹੋਵੇ। ਉਨ੍ਹਾਂ ਕਿਹਾ ਕਿ ਸਵ: ਦੀਪ ਸਿੱਧੂ ਸਮੇਤ ਪੰਜਾਬ ਦੇ ਬਹੁਤੇ ਨੌਜਵਾਨ ਚਾਹੁੰਦੇ ਹਨ ਸਨ ਕਿ ਦਿੱਲੀ ਤੋਂ ਆਏ ਹੁਕਮ ਪੰਜਾਬ ਦਾ ਭਲਾ ਨਹੀਂ ਕਰ ਸਕਦੇ। ਉਨ੍ਹਾਂ ਦੀ ਮੌਤ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਅੱਗੇ ਹੋ ਕੇ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ ਪਰ ਸਰਕਾਰਾਂ ਨੂੰ ਉਸ ਦੀਆਂ ਗੱਲਾਂ ਤੋਂ ਡਰ ਲੱਗਣ ਲੱਗ ਗਿਆ। ਭਾਈ ਸਾਹਿਬ ਨੂੰ ਡਿਬਰੂਗੜ ਦੀ ਜੇਲ੍ਹ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਸਰਕਾਰ ਨੇ ਕੈਦ ਕੀਤਾ ਹੋਇਆ ਹੈ। ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਪਾਰਟੀ ਲੀਡਰਸ਼ਿੱਪ ਵਲੋਂ ਦਿੱਤੇ ਹੁਕਮਾਂ ਅਨੁਸਾਰ ਹਲਕੇ ਵਿਚ ਪਾਰਟੀ ਨੂੰ ਮਜਬੂਤ ਕੀਤਾ ਜਾਵੇਗਾ ਅਤੇ ਬੂਥ ਪੱਧਰ ਉੱਤੇ ਨਵੀਆਂ ਇਕਾਈਆਂ ਬਣਾਈਆਂ ਜਾਣਗੀਆਂ ਤਾਂ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਨੂੰ ਵੱਡੀ ਗਿਣਤੀ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾ ਸਕੇ। ਇਸ ਮੌਕੇ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਜੀਤ ਸਿੰਘ ਚੰਨਣਵਾਲ, ਸਾਬਕਾ ਸਰਪੰਚ ਗੁਰਜੀਤ ਸਿੰਘ ਮਾਹਮਦਪੁਰ, ਅਮਨਦੀਪ ਸਿੰਘ ਟੱਲੇਵਾਲ, ਬਲਵਿੰਦਰ ਸਿੰਘ ਪੰਜਗ੍ਰਾਈਆਂ, ਮਲਕੀਤ ਸਿੰਘ ਛਾਪਾ, ਸੁਖਵਿੰਦਰ ਸਿੰਘ ਕੁਤਬਾ, ਦਵਿੰਦਰ ਸਿੰਘ ਕੁਹਾੜ, ਸੁਖਰਾਜ ਸਿੰਘ, ਸੰਦੀਪ ਸਿੰਘ, ਗੁਰਜੀਤ ਸਿੰਘ ਮੰਤਰੀ, ਅਮਰਜੋਤ ਸਿੰਘ ਬਾਠ, ਦਿਲਪ੍ਰੀਤ ਸਿੰਘ ਗਰੇਵਾਲ, ਸੋਨੂੰ ਕੁਮਾਰ, ਗੁਰਪ੍ਰੀਤ ਸਿੰਘ ਗਰੇਵਾਲ ਵੀ ਹਾਜਰ ਸਨ।