08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਓਪਨ ਸ਼ਤਰੰਜ ਟੂਰਨਾਮੈਂਟ ਕਰਵਾਇਆ

ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਓਪਨ ਸ਼ਤਰੰਜ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿਚ ਪੰਜਾਬ ਹਰਿਆਣਾ ਅਤੇ ਰਾਜਸਥਾਨ ਦੇ ਕਰੀਬ 200 ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 04-08-2026
ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਓਪਨ ਸ਼ਤਰੰਜ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿਚ ਪੰਜਾਬ ਹਰਿਆਣਾ ਅਤੇ ਰਾਜਸਥਾਨ ਦੇ ਕਰੀਬ 200 ਖਿਡਾਰੀਆਂ ਨੇ ਭਾਗ ਲਿਆ। ਟੂਰਨਾਮੈਂਟ ਵਿਚ ਓਪਨ ਕੈਟਾਗਰੀ, ਅੰਡਰ-15, ਅੰਡਰ-11 ਕੈਟਾਗਰੀ ਅਤੇ ਅੰਡਰ-7 ਕੈਟਾਗਰੀ ਸ਼ਾਮਲ ਸਨ। ਸਮਾਗਮ ਵਿਚ ਬਰਨਾਲਾ ਵੈੱਲਫੇਅਰ ਕਲੱਬ ਦੇ ਚੇਅਰਮੈਨ ਵਿਵੇਕ ਸਿੰਧਵਾਨੀ, ਟੰਡਨ ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ, ਲੋਕੇਸ਼ ਮੱਕੜ, ਨੀਲਕੰਠ ਸ਼ਰਮਾ, ਨੀਟੂ ਢੀਂਗਰਾ, ਡਾਕਟਰ ਅੰਕੁਸ਼ ਜਿੰਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਜੇਤੂ ਖਿਡਾਰੀਆਂ ਨੂੰ ਟਰਾਫ਼ੀ ਅਤੇ ਕੈਸ਼ ਪ੍ਰਾਈਜ਼ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਮੈਡਲ ਦਿੱਤੇ ਗਏ। ਟੂਰਨਾਮੈਂਟ ਵਿਚ ਆਰਵੇਟਰ ਆਸ਼ੂਤੋਸ਼ ਅਤੇ ਰਾਹੁਲ ਗਰਗ ਰਹੇ। ਓਵਰ ਆਲ ਦੇਖਰੇਖ ਸਕੂਲ ਦੇ ਸ਼ਤਰੰਜ ਕੋਚ ਅੰਕੁਰ ਗਰਗ ਅਤੇ ਸਕੂਲ ਦੇ ਡੀ.ਪੀ. ਹਰਜੀਤ ਸਿੰਘ ਦੀ ਰਹੀ। ਸਕੂਲ ਦੇ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਸ਼ਤਰੰਜ ਇੱਕ ਅਜਿਹੀ ਖੇਡ ਹੈ ਜੋ ਬੱਚਿਆਂ ਵਿਚ ਤਰਕਸ਼ੀਲ ਸੋਚ, ਧੀਰਜ, ਅਨੁਸ਼ਾਸਨ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਵਿਕਸਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਲਗਾਤਾਰ ਮੌਕੇ ਪ੍ਰਦਾਨ ਕਰਦਾ ਰਹੇਗਾ। ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ, ਜਿਸ ਵਿਚ ਸਿੱਖਿਆ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰਾਜ ਪੱਧਰੀ ਟੂਰਨਾਮੈਂਟ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ, ਤਜਰਬਾ ਹਾਸਲ ਕਰਨ ਅਤੇ ਉੱਚ ਪੱਧਰ ਦੀਆਂ ਪ੍ਰਤੀਯੋਗਤਾਵਾਂ ਲਈ ਤਿਆਰ ਹੋਣ ਦਾ ਸ਼ਾਨਦਾਰ ਮੰਚ ਪ੍ਰਦਾਨ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ 12 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ ਪਿੰਡ ਸੇਖਾ ਵਿਚ ਲੋਕ ਸੇਵਾ ਕੈਂਪ ਅੱਜ ਅਗਲੀ ਖ਼ਬਰ ਮੁਰਗ਼ੀ ਫਾਰਮ ਬੰਦ ਕਰਵਾਉਣ ਲਈ ਲੱਗਿਆ ਧਰਨਾ ਚੌਥੇ ਦਿਨ ਵਿਚ ਸ਼ਾਮਿਲ ਪ੍ਰਸ਼ਾਸਨ ਮੁਰਗ਼ੀ ਫਾਰਮ ਨੂੰ ਤੁਰੰਤ ਬੰਦ ਕਰਵਾਏ- ਭਾਈ...
Ad Position 24