07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗ੍ਰਾਮ ਪੰਚਾਇਤ ਧਨੇਰ ਦੇ ਸਰਪੰਚ ਦੀ ਮੁਅੱਤਲੀ ਤੋਂ ਬਾਅਦ ਅਧਿਕਾਰਤ ਪੰਚ ਨਾ ਚੁਣੇ ਜਾਣ ’ਤੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦਾ ਕੀਤਾ ਘਿਰਾਓ

ਮਹਿਲ ਕਲਾਂ, 3 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਦੀ ਮਹਿਲਾ ਮੁਅੱਤਲ ਸਰਪੰਚ ਦੀ ਬਹਾਲੀ ਲਈ ਪੰਚਾਇਤ ਸਮਰਥਕਾਂ ਵਲੋਂ ਬੀ. ਡੀ.

Ad Position 21
No active advertisement
ਅਜੀਤ ਡੈਸਕ 04-08-2026
ਮਹਿਲ ਕਲਾਂ, 3 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਦੀ ਮਹਿਲਾ ਮੁਅੱਤਲ ਸਰਪੰਚ ਦੀ ਬਹਾਲੀ ਲਈ ਪੰਚਾਇਤ ਸਮਰਥਕਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਕਿ ਅਗਲੇ ਹੁਕਮਾਂ ਤੱਕ ਗ੍ਰਾਮ ਪੰਚਾਇਤ ਦੇ ਚੁਣੇ ਹੋਏ ਪੰਚਾਂ ਵਿਚੋਂ ਅਧਿਕਾਰਤ ਪੰਚ ਚੁਣਿਆ ਜਾਵੇ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਬਿਨ੍ਹਾਂ ਵਜ੍ਹਾ ਸਿਆਸੀ ਦਖ਼ਲ ਅੰਦਾਜ਼ੀ ਕਰ ਕੇ ਭੰਗ ਕਰਨਾ ਲੋਕਤੰਤਰ ਦੀ ਹੱਤਿਆ ਦੇ ਵਾਂਗ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਪੇਂਡੂ ਵਿਕਾਸ ਦੀ ਉਮੀਦ ਨਾਲ ਸਰਪੰਚ ਦੀ ਚੋਣ ਕਰਦੇ ਹਨ, ਪਰ ਰਾਜਨੀਤਿਕ ਲੋਕ ਮਾੜੀ ਮਨਸਾ ਦੇ ਤਹਿਤ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗ਼ੁਲਾਮ ਬਣਾ ਕੇ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓ ਦਫ਼ਤਰ ਦੇ ਅਧਿਕਾਰੀਆਂ ਦਾ ਰਵੱਈਆ ਦੱਸਦਾ ਹੈ ਕਿ ਉਹ ਕਿਸੇ ਰਾਜਨੀਤਿਕ ਪੈ੍ਰਸ਼ਰ ਤਹਿਤ ਕੰਮ ਕਰਨ ਲਈ ਮਜਬੂਰ ਹਨ। ਇਸ ਸਮੇਂ ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਿਨਾਂ ਸਮਾਂ ਸਰਪੰਚ ਦੀ ਬਹਾਲੀ ਜਾਂ ਅਧਿਕਾਰਤ ਪੰਚ ਦੀ ਚੋਣ ਅਧਿਕਾਰੀਆਂ ਵਲੋਂ ਨਹੀਂ ਕੀਤੀ ਜਾਂਦੀ ਓਨਾ ਸਮਾਂ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ। ਇਸ ਸਮੇਂ ਮੁਅੱਤਲ ਸਰਪੰਚ ਅਮਨਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਜਾਣਬੁੱਝ ਜ਼ਲੀਲ ਕੀਤਾ ਜਾ ਰਿਹਾ ਹੈ। ਮੁਅੱਤਲੀ ਤੋਂ ਬਾਅਦ ਖ਼ਾਸਮਖ਼ਾਸ ਲੋਕਾਂ ਰਾਹੀਂ ਪਿੰਡ ਦਾ ਕੰਮ ਚਲਾਇਆ ਜਾ ਰਿਹਾ ਹੈ। ਪੰਚਾਇਤ ਦੇ ਫ਼ ੰਡਾਂ ਦੀ ਸ਼ਰ੍ਹੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਸਤਨਾਮ ਸਿੰਘ ਧਨੇਰ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਤੁਰੰਤ ਸਰਪੰਚ ਅਮਨਪ੍ਰੀਤ ਕੌਰ ਨੂੰ ਬਹਾਲ ਕੀਤਾ ਜਾਵੇ ਜਾਂ ਪੰਚਾਂ ਵਿਚੋਂ ਅਧਿਕਾਰਤ ਪੰਚ ਦੀ ਚੋਣ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ, ਪੰਚ ਜਗਰੂਪ ਸਿੰਘ, ਪੰਚ ਜਸਵਿੰਦਰ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਕੌਰ, ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ, ਗੁਰਦੇਵ ਕੌਰ, ਸੁਖਦੇਵ ਸਿੰਘ, ਤਰਲੋਚਨ ਸਿੰਘ, ਦਲਬਾਰਾ ਸਿੰਘ, ਆਤਮਾ ਸਿੰਘ, ਬਲਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਕਾਮੇ 5 ਅਤੇ 6 ਅਗਸਤ ਨੂੰ ਰਹਿਣਗੇ ਕਲਮ ਛੋੜ ਹੜਤਾਲ ’ਤੇ ਅਗਲੀ ਖ਼ਬਰ ਔਰਤਾਂ ਅਤੇ ਬੱਚਿਆਂ ਨੂੰ ਨਾਜਾਇਜ਼ ਹਿਰਾਸਤ ’ਚ ਰੱਖਣ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਠੁੱਲੀਵਾਲ ਅੱਗੇ ਰੋਸ ਪ...
Ad Position 24