07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੀ.ਆਰ.ਟੀ.ਸੀ., ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਸੂਬਾ ਪੱਧਰੀ ਹੜਤਾਲ ਸ਼ੁਰੂ

ਬਰਨਾਲਾ, 3 ਅਗਸਤ (ਨਰਿੰਦਰ ਅਰੋੜਾ)-ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੀ. ਆਰ.

Ad Position 21
No active advertisement
ਅਜੀਤ ਡੈਸਕ 04-08-2026
ਬਰਨਾਲਾ, 3 ਅਗਸਤ (ਨਰਿੰਦਰ ਅਰੋੜਾ)-ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ., ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਅੱਜ ਤੋਂ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਗਈ। ਹੜਤਾਲ ਕਾਰਨ ਪੰਜਾਬ ਭਰ ਵਿਚ ਪਨਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨਾਲ ਯਾਤਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬਰਨਾਲਾ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂ ਗੁਰਪ੍ਰੀਤ ਸਿੰਘ, ਨਿਰਪਾਲ ਸਿੰਘ ਪੱਪੂ, ਸੁਖਪਾਲ ਸਿੰਘ ਪਾਲਾ ਅਤੇ ਪੀ.ਆਰ.ਟੀ.ਸੀ. ਦੀ ਆਜ਼ਾਦ ਜਥੇਬੰਦੀ ਦੇ ਆਗੂ ਪਵਨ ਕੁਮਾਰ ਨੇ ਕਿਹਾ ਕਿ ਕੰਟਰੈਕਟ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਨੌਕਰੀ ਪੱਕੀ ਕਰਨ, ਬਰਾਬਰ ਤਨਖ਼ਾਹ, ਸਮਾਜਿਕ ਸੁਰੱਖਿਆ ਅਤੇ ਹੋਰ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਕਈ ਵਾਰ ਭਰੋਸੇ ਦਿੱਤੇ ਗਏ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਮਜਬੂਰਨ ਹੜਤਾਲ ਦਾ ਰਾਹ ਅਪਣਾਉਣਾ ਪਿਆ। ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਕੱਲ੍ਹ ਚੰਡੀਗੜ੍ਹ ਵਿਖੇ ਚੱਲ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਟਰੈਕਟ ਮੁਲਾਜ਼ਮ ਆਪਣੀ ਆਵਾਜ਼ ਸਰਕਾਰ ਤੱਕ ਹਰ ਹਾਲ ਵਿਚ ਪਹੁੰਚਾਉਣਗੇ। ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸਕੀਮ ਅਧੀਨ ਪੰਜਾਬ ਦੀਆਂ ਬੱਸਾਂ ਦੀ ਥਾਂ ਦੂਜੇ ਸੂਬਿਆਂ ਦੀਆਂ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਲੀਲ ਦਿੱਤੀ ਕਿ ਜੇਕਰ ਸਕੀਮ ਵਿਚ ਪੰਜਾਬ ਦੀਆਂ ਬੱਸਾਂ ਚਲਾਈਆਂ ਜਾਣ ਤਾਂ ਇਸ ਨਾਲ ਸੂਬੇ ਨੂੰ ਟੈਕਸ ਅਤੇ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਦਾ ਲਾਭ ਮਿਲੇਗਾ। ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਸਿਆਸੀ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਸਰਕਾਰ ਪ੍ਰਤੀ ਆਪਣਾ ਰੋਸ ਵੋਟ ਰਾਹੀਂ ਪ੍ਰਗਟ ਕਰਨਗੇ। ਯੂਨੀਅਨ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਲਿਖਤੀ ਭਰੋਸਾ ਦੇ ਕੇ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮਾਰਗ ’ਤੇ ਖੜ੍ਹਾ ਡੇਢ-ਡੇਢ ਫੁੱਟ ਨਿਕਾਸੀ ਪਾਣੀ ਹਾਦਸਿਆਂ ਨੂੰ ਦੇ ਰਿਹਾ ਸੱਦਾ ਅਗਲੀ ਖ਼ਬਰ ਮਨਿਸਟਰੀਅਲ ਕਾਮੇ 5 ਅਤੇ 6 ਅਗਸਤ ਨੂੰ ਰਹਿਣਗੇ ਕਲਮ ਛੋੜ ਹੜਤਾਲ ’ਤੇ
Ad Position 24
No active advertisement