07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਬੂਟਿਆਂ ਦਾ ਲੰਗਰ ਲਾਇਆ

ਟੱਲੇਵਾਲ, 3 ਅਗਸਤ (ਸੋਨੀ ਚੀਮਾ)-ਐਸ. ਜੀ.

Ad Position 21
No active advertisement
ਅਜੀਤ ਡੈਸਕ 04-08-2026
ਟੱਲੇਵਾਲ, 3 ਅਗਸਤ (ਸੋਨੀ ਚੀਮਾ)-ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਬੂਟਿਆਂ ਦਾ ਲੰਗਰ ਲਗਾਇਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸਰਬਜੀਤ ਸਿੰਘ ਰੰਗੀਆਂ ਐਸ.ਐੱਚ.ਓ. ਥਾਣਾ ਟੱਲੇਵਾਲ, ਰਾਜੇਸ਼ ਕੁਮਾਰ ਐਸ.ਡੀ.ਓ., ਸਰਪੰਚ ਰਣਧੀਰ ਸਿੰਘ ਢਿੱਲੋਂ, ਸਵਰਨ ਸਿੰਘ ਦੀਵਾਨਾ, ਪ੍ਰੀਤਮ ਸਿੰਘ ਦੀਵਾਨਾ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਰਮੰਦਰ ਸਿੰਘ, ਬਲਦੇਵ ਸਿੰਘ ਜੇ.ਈ., ਤਰਲੋਚਨ ਸਿੰਘ ਜੇ.ਈ. ਸਰਪੰਚ ਕ੍ਰਿਸ਼ਨ ਸਿੰਘ ਨਰੈਣਗੜ੍ਹ ਸੋਹੀਆਂ, ਰਾਜਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ। ਇਸ ਮੌਕੇ ਸਰਬਜੀਤ ਸਿੰਘ ਰੰਗੀਆਂ ਥਾਣਾ ਮੁਖੀ ਟੱਲੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੌਦਿਆਂ ਦਾ ਸਾਡੇ ਜੀਵਨ ਵਿਚ ਅਹਿਮ ਰੋਲ ਆ ਸਾਡਾ ਵਾਤਾਵਰਨ ਜੋ ਦਿਨੋਂ ਦਿਨ ਗੰਧਲਾ ਹੁੰਦਾ ਜਾ ਰਿਹਾ ਹੈ। ਉਸ ਨੂੰ ਬਚਾਉਣ ਲਈ ਸਾਰੀਆਂ ਸੰਸਥਾਵਾਂ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਬੂਟਿਆਂ ਨੂੰ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ ਸੰਭਾਲ ਕਰਨਾ ਵੀ ਜ਼ਰੂਰੀ ਹੈ। ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ ਅਤੇ ਕੁਲਜੀਤ ਸਿੰਘ ਦੀਵਾਨਾ ਨੇ ਕਿਹਾ ਕਿ ਸਾਡੀ ਸੰਸਥਾ ਵਲੋਂ ਅਜਿਹੀ ਅਗਾਂਹਵਧੂ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਸਮੇਂ-ਸਮੇਂ ’ਤੇ ਉਪਰਾਲੇ ਅਕਸਰ ਹੀ ਕੀਤੇ ਜਾਂਦੇ ਹਨ। ਇਸ ਮੌਕੇ ਸਕੂਲ ਵਿਚ ਵੀ ਬੂਟੇ ਵੀ ਲਗਾਏ ਗਏ ਅਤੇ ਬੂਟਿਆਂ ਦਾ ਲੰਗਰ ਲਾ ਕੇ ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਵੀ ਵੰਡੇ ਗਏ। ਇਸ ਮੌਕੇ ਥਾਣਾ ਮੁਖੀ ਸਰਬਜੀਤ ਸਿੰਘ ਰੰਗੀਆਂ, ਰਾਜੇਸ਼ ਕੁਮਾਰ ਐਸ.ਡੀ.ਓ ਅਤੇ ਸਰਪੰਚ ਰਣਧੀਰ ਸਿੰਘ ਢਿੱਲੋਂ ਨੇ ਸਕੂਲ ਵਲੋਂ ਸਮੇਂ-ਸਮੇਂ ’ਤੇ ਕੀਤੇ ਜਾਂਦੇ ਨੇਕ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਮੈਡਮ ਗੁਰਪ੍ਰੀਤ ਕੌਰ, ਆਸ਼ੂ ਵਰਮਾ, ਲਵਪ੍ਰੀਤ ਕੌਰ, ਰਮਨਜੀਤ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਪ੍ਰਦੀਪ ਕੌਰ, ਮਨਦੀਪ ਕੌਰ, ਅਮਨਜੋਤ ਕੌਰ, ਸੁਖਮੀਤ ਕੌਰ, ਲਛਮਣੀ, ਕਮਲਜੀਤ ਕੌਰ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ 4.66 ਕਰੋੜ ਰੁਪਏ ਦੀ ਗਰਾਂਟ ਵੰਡੀ ਅਗਲੀ ਖ਼ਬਰ ਮੁੱਖ ਮਾਰਗ ’ਤੇ ਖੜ੍ਹਾ ਡੇਢ-ਡੇਢ ਫੁੱਟ ਨਿਕਾਸੀ ਪਾਣੀ ਹਾਦਸਿਆਂ ਨੂੰ ਦੇ ਰਿਹਾ ਸੱਦਾ
Ad Position 24
No active advertisement