07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਾਵਾਂ-ਧੀਆਂ ਦੇ ਸਤਿਕਾਰ ਯੋਜਨਾ ਨੇ ਹਜ਼ਾਰਾਂ ਘਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜਾ ਦਿੱਤੀ –ਸਰਪੰਚ ਹਰਚਰਨ ਸਿੰਘ ਮਾਨ

ਸ਼ਹਿਣਾ, 3 ਅਗਸਤ (ਸੁਰੇਸ਼ ਗੋਗੀ)-ਮਾਵਾਂ-ਧੀਆਂ ਦੇ ਸਤਿਕਾਰ ਯੋਜਨਾ ਨੇ ਹਜ਼ਾਰਾਂ ਘਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ। ਇਹ ਸ਼ਬਦ ਸਰਪੰਚ ਹਰਚਰਨ ਸਿੰਘ ਮਾਨ ਸਰਪੰਚ ਜੰਡਸਰ ਨੇ ਗੱਲਬਾਤ ਕਰਦਿਆਂ ਆਖੇ।

Ad Position 21
No active advertisement
ਅਜੀਤ ਡੈਸਕ 04-08-2026
ਸ਼ਹਿਣਾ, 3 ਅਗਸਤ (ਸੁਰੇਸ਼ ਗੋਗੀ)-ਮਾਵਾਂ-ਧੀਆਂ ਦੇ ਸਤਿਕਾਰ ਯੋਜਨਾ ਨੇ ਹਜ਼ਾਰਾਂ ਘਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ। ਇਹ ਸ਼ਬਦ ਸਰਪੰਚ ਹਰਚਰਨ ਸਿੰਘ ਮਾਨ ਸਰਪੰਚ ਜੰਡਸਰ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ 1 ਅਗਸਤ ਨੂੰ ਪੰਜਾਬ ਸਰਕਾਰ ਵਲੋਂ ‘ਮਾਵਾਂ-ਧੀਆਂ ਦੇ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਜਮਾਂ ਹੋਣ ਨਾਲ ਹਲਕਾ ਭਦੌੜ ਦੀਆਂ ਮਹਿਲਾਵਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਅਨੇਕਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਿਆ ਹੈ ਅਤੇ ਔਰਤਾਂ ਨੇ ਸਰਕਾਰ ਦੇ ਇਸ ਕਦਮ ਦਾ ਦਿਲੋਂ ਸਵਾਗਤ ਕੀਤਾ ਹੈ। ਸਰਪੰਚ ਹਰਚਰਨ ਸਿੰਘ ਮਾਨ ਨੇ ਕਿਹਾ ਹਲਕਾ ਭਦੌੜ ਦੇ ਵਿਧਾਇਕ ਸ: ਲਾਭ ਸਿੰਘ ਉੱਗੋਕੇ ਨੇ ਹਮੇਸ਼ਾ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਸਰਕਾਰ ਦੀ ਹਰ ਲੋਕ-ਭਲਾਈ ਯੋਜਨਾ ਦਾ ਲਾਭ ਹਲਕੇ ਦੇ ਹਰ ਯੋਗ ਪਰਿਵਾਰ ਤੱਕ ਪਹੁੰਚੇ। ਉਹ ਸਿਰਫ਼ ਵਿਧਾਇਕ ਨਹੀਂ, ਸਗੋਂ ਲੋਕਾਂ ਦੀ ਆਵਾਜ਼ ਬਣ ਕੇ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਹਲਕੇ ਦੇ ਲੋਕਾਂ ਦੀ ਗੱਲ ਆਉਂਦੀ ਹੈ ਤਾਂ ਲਾਭ ਸਿੰਘ ਉੱਗੋਕੇ ਹਰ ਵਰਗ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਸ: ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ ਅਤੇ ਹਲਕਾ ਭਦੌੜ ਵਿਚ ਸ: ਲਾਭ ਸਿੰਘ ਉੱਗੋਕੇ ਉਸ ਸੋਚ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਵਿਚ ਹਲਕਾ ਭਦੌੜ ਵਿਕਾਸ ਅਤੇ ਲੋਕ-ਸੇਵਾ ਦੇ ਖੇਤਰ ਵਿਚ ਹੋਰ ਨਵੀਆਂ ਉਚਾਈਆਂ ਹਾਸਲ ਕਰੇਗਾ। ਅੰਤ ਵਿਚ ਸਰਪੰਚ ਹਰਚਰਨ ਸਿੰਘ ਮਾਨ ਨੇ ਹਲਕੇ ਦੀਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਲੋਕਾਂ ਦੇ ਜੀਵਨ ਵਿਚ ਸਕਾਰਾਤਮਿਕ ਬਦਲਾਅ ਲਿਆਉਂਦੀਆਂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਆਰੀਆਭੱਟ ਕਾਲਜ ਵਿਖੇ ਵਿਦਿਆਰਥੀਆਂ ਨੇ ਵਰਚੂਅਲ ਮੀਟਿੰਗ ਵਿਚ ਹਿੱਸਾ ਲਿਆ ਅਗਲੀ ਖ਼ਬਰ ਆਜ਼ਾਦੀ ਦਿਵਸ ਮਨਾਉਣ ਸੰਬੰਧੀ ਐੱਸ.ਡੀ.ਐੱਮ. ਤਪਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ
Ad Position 24
No active advertisement