ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਆਰੀਆਭੱਟ ਕਾਲਜ ਵਿਖੇ ਵਿਦਿਆਰਥੀਆਂ ਨੇ ਵਰਚੂਅਲ ਮੀਟਿੰਗ ਵਿਚ ਹਿੱਸਾ ਲਿਆ
ਬਰਨਾਲਾ, 3 ਅਗਸਤ (ਅਸ਼ੋਕ ਭਾਰਤੀ)-ਨਸ਼ਾ ਮੁਕਤ ਭਾਰਤ ਅਭਿਆਨ ਦੇ ਉਦੇਸ਼ਾਂ ਨੂੰ ਅੱਗੇ ਵਧਾਉਂਦੇ ਹੋਏ ਆਰੀਆਭੱਟ ਕਾਲਜ ਬਰਨਾਲਾ ਦੇ ਐਨ. ਐੱਸ.
ਬਰਨਾਲਾ, 3 ਅਗਸਤ (ਅਸ਼ੋਕ ਭਾਰਤੀ)-ਨਸ਼ਾ ਮੁਕਤ ਭਾਰਤ ਅਭਿਆਨ ਦੇ ਉਦੇਸ਼ਾਂ ਨੂੰ ਅੱਗੇ ਵਧਾਉਂਦੇ ਹੋਏ ਆਰੀਆਭੱਟ ਕਾਲਜ ਬਰਨਾਲਾ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਪ੍ਰਧਾਨ ਮੰਤਰੀ ਵਲੋਂ ਸੰਬੋਧਿਤ ਵਰਚੁਅਲ ਮੀਟਿੰਗ ਵਿਚ ਵਿਦਿਆਰਥੀਆਂ ਅਤੇ ਐਨ.ਐੱਸ.ਐੱਸ. ਵਲੰਟੀਅਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਉੱਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਭਾਈਚਾਰੇ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਸਕਾਰਾਤਮਿਕ ਸਮਾਜਿਕ ਬਦਲਾਅ ਦੇ ਰਾਜਦੂਤ ਬਣ ਕੇ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਰਾਸ਼ਟਰ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਵਿਦਿਆਰਥੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਆਲ਼ੇ ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ, ਸਿਹਤਮੰਦ ਨਸ਼ਾ ਮੁਕਤ ਸਮਾਜ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਸਮਾਗਮ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜ: ਰਾਕੇਸ਼ ਗੁਪਤਾ, ਡਾਇਰੈਕਟਰ ਅਜੈ ਮਿੱਤਲ, ਅਕਾਦਮਿਕ ਡਾਇਰੈਕਟਰ ਡਾ: ਭਾਵੇਤ ਗਰਗ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ੍ਰੀਮਤੀ ਡਿੰਪੀ ਕੌਰ, ਪ੍ਰੋ: ਸ੍ਰੀਮਤੀ ਬਿਮਲਾ, ਪ੍ਰੋ: ਵਰੁਣ ਸਿੰਗਲਾ, ਕਾਲਜ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਡਾ: ਜਸ਼ਨ ਜੋਤ, ਸ੍ਰੀਮਤੀ ਭਾਵੁਤਾ ਸ਼ਰਮਾ ਨੇ ਕਿਹਾ ਕਿ ਸੈਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨਾ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ।