05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਝੋਨੇ ਦੀ ਸਿੱਧੀ ਬਿਜਾਈ ਦੀ ਵਿੱਤੀ ਮਦਦ ਲਈ 15 ਅਗਸਤ ਤੋਂ ਪਹਿਲਾਂ ਵੈਰੀਫਿਕੇਸ਼ਨ ਕਰਵਾਉਣੀ ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸਰ

ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ.

Ad Position 21
No active advertisement
ਅਜੀਤ ਡੈਸਕ 05-08-2026
ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਲਈ ਫ਼ਸਲ ਦੀ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਇਸ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 15 ਅਗਸਤ ਤੋਂ ਪਹਿਲਾਂ-ਪਹਿਲਾਂ ਆਪਣੀ ਫ਼ਸਲ ਦੀ ਵੈਰੀਫਿਕੇਸ਼ਨ ਲਾਜ਼ਮੀ ਤੌਰ ’ਤੇ ਕਰਵਾ ਲੈਣ ਤਾਂ ਜੋ ਵਿੱਤੀ ਸਹਾਇਤਾ ਬਿਨਾਂ ਕਿਸੇ ਦੇਰੀ ਤੋਂ ਪ੍ਰਾਪਤ ਕੀਤੀ ਜਾ ਸਕੇ। ਡਾ. ਗਿੱਲ ਨੇ ਦੱਸਿਆ ਕਿ ਇਹ ਵੈਰੀਫਿਕੇਸ਼ਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਕਿਸਾਨ ਵੀਰ ਆਖ਼ਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਤੁਰੰਤ ਆਪਣੇ ਸਬੰਧਿਤ ਬਲਾਕ ਖੇਤੀਬਾੜੀ ਦਫ਼ਤਰ, ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.), ਖੇਤੀਬਾੜੀ ਸਬ-ਇੰਸਪੈਕਟਰ (ਏ.ਐੱਸ.ਆਈ.) ਜਾਂ ਵਿਭਾਗ ਦੇ ਹੋਰ ਕਰਮਚਾਰੀਆਂ ਨਾਲ ਸੰਪਰਕ ਕਰ ਕੇ ਆਪਣੀ ਫ਼ਸਲ ਦੀ ਪੜਤਾਲ ਮੁਕੰਮਲ ਕਰਵਾਉਣ। ਉਨ੍ਹਾਂ ਸਪਸ਼ਟ ਕੀਤਾ ਕਿ ਸਮੇਂ ਸਿਰ ਵੈਰੀਫਿਕੇਸ਼ਨ ਮੁਕੰਮਲ ਹੋਣ ਉਪਰੰਤ ਹੀ ਯੋਗ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾਵੇਗੀ, ਜਦਕਿ ਨਿਰਧਾਰਿਤ ਸਮੇਂ ਅੰਦਰ ਵੈਰੀਫਿਕੇਸ਼ਨ ਨਾ ਕਰਵਾਉਣ ਦੀ ਸੂਰਤ ਵਿਚ ਕਿਸਾਨ ਇਸ ਯੋਜਨਾ ਦੇ ਲਾਭ ਤੋਂ ਵਾਂਝੇ ਰਹਿ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ 121ਵਾਂ ਜਨਮ ਦਿਹਾੜਾ ਮਨਾਇਆ
Ad Position 24
No active advertisement