05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸ਼ਹੀਦ ਕਿਰਨਜੀਤ ਕੌਰ ਬਰਸੀ ਸੰਬੰਧੀ ਚੀਮਾ ਦੇ ਸਕੂਲਾਂ ਵਿਚ ਕੀਤਾ ਲਾਮਬੰਦ

ਟੱਲੇਵਾਲ, 4 ਅਗਸਤ (ਸੋਨੀ ਚੀਮਾ)-ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੀ ਅਗਵਾਈ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ 12 ਅਗਸਤ ਨੂੰ ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕੀਤੇ ਜਾ ਰਹੇ ਪ੍ਰਚਾਰ ਤਹਿਤ ਅੱਜ ਪਿੰਡ ਚੀਮਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਅਤੇ ਆਗੂਆਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਯਾਦਗਾਰ ਕਮੇਟੀ ਮਹਿਲ ਕਲਾਂ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ ਅਤੇ ਡੀ.

Ad Position 21
No active advertisement
ਪਿੰਡ ਚੀਮਾ ਵਿਖੇ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸੰਬੰਧੀ ਜਾਗਰੂਕ ਕਰਨ ਮੌਕੇ ਅਧਿਆਪਕ ਆਗੂ। ਤਸਵੀਰ : ਸੋਨੀ ਚੀਮਾ 05-08-2026
ਟੱਲੇਵਾਲ, 4 ਅਗਸਤ (ਸੋਨੀ ਚੀਮਾ)-ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੀ ਅਗਵਾਈ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ 12 ਅਗਸਤ ਨੂੰ ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕੀਤੇ ਜਾ ਰਹੇ ਪ੍ਰਚਾਰ ਤਹਿਤ ਅੱਜ ਪਿੰਡ ਚੀਮਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਅਤੇ ਆਗੂਆਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਯਾਦਗਾਰ ਕਮੇਟੀ ਮਹਿਲ ਕਲਾਂ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ ਅਤੇ ਡੀ.ਟੀ.ਐਫ ਬਲਾਕ ਸ਼ਹਿਣਾ ਦੇ ਪ੍ਰਧਾਨ ਸੱਤਪਾਲ ਬਾਂਸਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇਂ ਇਸ ਘੋਲ ਨੂੰ ਅਨੇਕਾਂ ਮੋੜਾਂ ਘੋੜਾਂ ਵਿਚੋਂ ਗੁਜ਼ਰਨਾ ਪਿਆ। ‘ਜਿੱਥੇ ਜਬਰ ਹੈ ਉੱਥੇ ਟੱਕਰ ਹੈ’ ਦੀ ਇਤਿਹਾਸਕ ਸੱਚਾਈ ਤਹਿਤ ਲੋਕਾਂ ਉੱਤੇ ਟੇਕ ਰੱਖ ਕੇ ਅੱਗੇ ਵਧਣ ਦੀ ਠੀਕ ਸਮਝ ਨਾਲ ਹਰ ਮੁਸ਼ਕਲ ਦਾ ਟਾਕਰਾ ਕੀਤਾ। ਨਾ ਸਿਰਫ਼ ਟਾਕਰਾ ਕੀਤਾ ਸਗੋਂ ਸੁਪਰੀਮ ਕੋਰਟ ਵਲੋਂ ਲੋਕ ਆਗੂਆਂ ਨੂੰ ਸੁਣਾਈਆਂ ਨਿਹੱਕੀਆਂ ਉਮਰ ਕੈਦ ਸਜ਼ਾਵਾਂ ਰੱਦ ਕਰ ਕੇ ਨਵਾਂ ਇਤਿਹਾਸ ਸਿਰਜਿਆ। ਇਸ ਮੌਕੇ ਰਮਨਦੀਪ ਕੌਰ ਪ੍ਰਿੰਸੀਪਲ, ਰਤਨਦੀਪ ਸਿੰਘ ਸਿੰਘ ਤੋਂ ਇਲਾਵਾ ਸਕੂਲਾਂ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਅਧਿਆਪਕ ਆਗੂਆਂ ਨੇ 12 ਅਗਸਤ ਨੂੰ ਦਾਣਾ ਮੰਡੀ ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਵਲੋਂ 7 ਨੂੰ ਚੰਡੀਗੜ੍ਹ ਧਰਨੇ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ - ਆਗੂ ਅਗਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਮਾਡਲ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24
No active advertisement