05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਵਲੋਂ 7 ਨੂੰ ਚੰਡੀਗੜ੍ਹ ਧਰਨੇ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ - ਆਗੂ

ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਟੇਟ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਅਹਿਮ ਮੀਟਿੰਗ ਮਹਿਲ ਕਲਾਂ ਵਿਖੇ ਡਵੀਜ਼ਨ ਪ੍ਰਧਾਨ ਇੰਜ: ਕੇਵਲ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਅਤੇ ਸੂਬਾ ਕਮੇਟੀ ਦੇ ਸੱਦੇ ਉਪਰ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ’ਚ ਭਰਵੀਂ ਸ਼ਮੂਲੀਅਤ ਕਰ ਕੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ।

Ad Position 21
No active advertisement
ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਤੀਵਿਧੀਆਂ ’ਚ ਭਾਗ ਲੈਣ ਮੌਕੇ ਬੱਚੇ। ਅਜੀਤ ਤਸਵੀਰ 05-08-2026
ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਟੇਟ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਅਹਿਮ ਮੀਟਿੰਗ ਮਹਿਲ ਕਲਾਂ ਵਿਖੇ ਡਵੀਜ਼ਨ ਪ੍ਰਧਾਨ ਇੰਜ: ਕੇਵਲ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਅਤੇ ਸੂਬਾ ਕਮੇਟੀ ਦੇ ਸੱਦੇ ਉਪਰ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ’ਚ ਭਰਵੀਂ ਸ਼ਮੂਲੀਅਤ ਕਰ ਕੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ। ਇੰਜ: ਕੇਵਲ ਸਿੰਘ ਪੰਡੋਰੀ ਨੇ ਕਿਹਾ ਕਿ ਪੈਨਸ਼ਨਰਾਂ ਦੇ ਹੱਕ ’ਚ ਆਇਆ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਪੰਜਾਬ ਸਰਕਾਰ ਲਈ ਇੱਕ ਕਰਾਰਾ ਜਵਾਬ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਨਾ ਮੰਨਿਆ ਤਾਂ ਯੂਨੀਅਨ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਸੂਬਾ ਵਿੱਤ ਸਕੱਤਰ ਇੰਜ: ਸੁਖਜੰਟ ਸਿੰਘ ਬਰਨਾਲਾ, ਸਰਕਲ ਸਕੱਤਰ ਸਾਧੂ ਸਿੰਘ ਬੜੀ, ਮੀਤ ਪ੍ਰਧਾਨ ਬਿੱਕਰ ਸਿੰਘ ਛੀਨੀਵਾਲ, ਮੀਤ ਪ੍ਰਧਾਨ ਦਰਸ਼ਨ ਸਿੰਘ ਕਲਾਲ ਮਾਜਰਾ ਨੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਆਗੂਆਂ ਨੇ ਮੰਗ ਕੀਤੀ ਕਿ 31 ਦਸੰਬਰ 2015 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ 2.59 ਗੁਣਾਂਕ ਨਾਲ ਤੁਰੰਤ ਸੋਧੀ ਜਾਵੇ, ਮਹਿੰਗਾਈ ਭੱਤੇ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਰੁਕਿਆ ਹੋਇਆ 16 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਪੈਨਸ਼ਨ ਏਰੀਅਰ ਇਕਮੁਸ਼ਤ ਜਾਰੀ ਕਰਨ, 200 ਰੁਪਏ ਜਜ਼ੀਆ ਟੈਕਸ ਦੀ ਕਟੌਤੀ ਬੰਦ ਕਰਨ ਅਤੇ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਲਗਾਤਾਰ ਵਧ ਰਹੀ ਮਹਿੰਗਾਈ ਕਾਰਨ ਪੈਨਸ਼ਨਰਾਂ ਦੀ ਆਰਥਿਕ ਹਾਲਤ ਦਿਨੋਂ-ਦਿਨ ਨਾਜ਼ੁਕ ਬਣਦੀ ਜਾ ਰਹੀ ਹੈ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਲਾਪਰਵਾਹੀ ਅਪਣਾਈ ਜਾ ਰਹੀ ਹੈ। ਇਸ ਮੌਕੇ ਕੇਂਦਰ ਸਰਕਾਰ ਤੋਂ ਚਾਰ ਲੇਬਰ ਕੋਡ, ਬਿਜਲੀ ਸੋਧ ਬਿੱਲ 2025 ਅਤੇ ਹੋਰ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਉਠਾਈ ਗਈ। ਮੀਟਿੰਗ ਦੇ ਅੰਤ ਵਿਚ ਜਥੇਬੰਦੀ ਨੇ ਐਲਾਨ ਕੀਤਾ ਕਿ 7 ਅਗਸਤ ਨੂੰ ਚੰਡੀਗੜ੍ਹ ’ਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ। ਆਗੂਆਂ ਨੇ ਸਮੂਹ ਪੈਨਸ਼ਨਰਾਂ ਨੂੰ ਵੱਡੀ ਗਿਣਤੀ ਵਿਚ ਕਾਫ਼ਲਿਆਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼ਮਸ਼ੇਰ ਸਿੰਘ ਹਮੀਦੀ, ਬਿੱਕਰ ਸਿੰਘ ਖ਼ਿਆਲੀ, ਮਹਿੰਦਰ ਸਿੰਘ, ਗੋਬਿੰਦ ਸਿੰਘ, ਅਵਤਾਰ ਸਿੰਘ, ਮੱਘਰ ਸਿੰਘ, ਜਗਦੇਵ ਸਿੰਘ ਕੁਰੜ, ਹਰਜੋਧਨ ਸਿੰਘ ਮਾਂਗੇਵਾਲ, ਜਗਦੇਵ ਸਿੰਘ ਸਹੌਰ, ਅਜੈਬ ਸਿੰਘ ਛਾਪਾ, ਪਾਰਸ ਮਹਿਲ ਕਲਾਂ, ਜਗਸੀਰ ਸਿੰਘ ਝੋਰੜ, ਜਗਮੇਲ ਸਿੰਘ ਛੀਨੀਵਾਲ, ਹਰਮੇਲ ਸਿੰਘ ਗੋਬਿੰਦਗੜ੍ਹ, ਸੁਰਜੀਤ ਸਿੰਘ ਖ਼ਿਆਲੀ, ਬਲਦੇਵ ਸਿੰਘ ਬਰਨਾਲਾ, ਸ਼ਿਆਮ ਸਿੰਘ ਖੇੜੀ, ਅਮਰੀਕ ਸਿੰਘ ਸਹੌਰ, ਮਹਿੰਦਰ ਸਿੰਘ ਸਹੌਰ, ਪਰਮਜੀਤ ਸਿੰਘ ਕੁਰੜ, ਰਜਿੰਦਰਪਾਲ ਕੌਰ ਨਿਹਾਲੂਵਾਲ, ਚਮਕੌਰ ਸਿੰਘ, ਸ਼ਿੰਗਾਰਾ ਸਿੰਘ ਸਮੇਤ ਵੱਡੀ ਗਿਣਤੀ ’ਚ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਸੜਕ ਸੁਰੱਖਿਆ, ਨਸ਼ਾ ਮੁਕਤੀ ਅਤੇ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਪ੍ਰੋਗਰਾਮ... ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸ਼ਹੀਦ ਕਿਰਨਜੀਤ ਕੌਰ ਬਰਸੀ ਸੰਬੰਧੀ ਚੀਮਾ ਦੇ ਸਕੂਲਾਂ ਵਿਚ ਕੀਤਾ ਲਾਮਬੰਦ
Ad Position 24
No active advertisement