05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਖ਼ਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਅੱਗੇ ਝੁਕੀ ਸਰਕਾਰ

ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਨ, ਜਿਸ ਕਾਰਨ ਸ਼ਹਿਰ ਦੇ ਹਾਲਾਤ ਕੂੜੇ ਕਰਕਟ ਅਤੇ ਸੀਵਰੇਜ ਦੇ ਪਾਣੀ ਕਾਰਨ ਬਦ ਤੋਂ ਬਦਤਰ ਹੋ ਗਏ ਸਨ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸੂਬੇ ਦੇ ਖ਼ਰਾਬ ਹੋ ਰਹੇ ਹਲਾਤਾਂ ਨੂੰ ਦੇਖਦਿਆਂ ਬੀਤੇ ਦਿਨੀਂ ਸਰਕਾਰ ਨੇ ਸਫ਼ਾਈ ਸੇਵਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ, ਜਿਸ ’ ਤੇ ਸਫ਼ਾਈ ਸੇਵਕਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਦੀ ਲਹਿਰ ਦੌੜ ਪਈ।

Ad Position 21
No active advertisement
ਤਿੰਨ ਮਹੀਨੇ ਪਹਿਲਾਂ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਨਹੀਂ ਹੋਈ ਸਾਫ਼ਈ-ਕਿਸਾਨ ਆਗੂ 05-08-2026
ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਨ, ਜਿਸ ਕਾਰਨ ਸ਼ਹਿਰ ਦੇ ਹਾਲਾਤ ਕੂੜੇ ਕਰਕਟ ਅਤੇ ਸੀਵਰੇਜ ਦੇ ਪਾਣੀ ਕਾਰਨ ਬਦ ਤੋਂ ਬਦਤਰ ਹੋ ਗਏ ਸਨ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸੂਬੇ ਦੇ ਖ਼ਰਾਬ ਹੋ ਰਹੇ ਹਲਾਤਾਂ ਨੂੰ ਦੇਖਦਿਆਂ ਬੀਤੇ ਦਿਨੀਂ ਸਰਕਾਰ ਨੇ ਸਫ਼ਾਈ ਸੇਵਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ, ਜਿਸ ’ ਤੇ ਸਫ਼ਾਈ ਸੇਵਕਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਦੀ ਲਹਿਰ ਦੌੜ ਪਈ। ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ ਮੀਤ ਪ੍ਰਧਾਨ ਮਨੀਸ਼ ਗਰਗ ਨੇ ਸਮੂਹ ਕੌਂਸਲਰਾਂ ਸਮੇਤ ਸਫ਼ਾਈ ਸੇਵਕਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਤੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਫ਼ਾਈ ਸੇਵਕਾਂ ਦੇ ਪ੍ਰਧਾਨ ਰਾਜ ਕੁਮਾਰ ਰਫ਼ੀ, ਚੇਅਰਮੈਨ ਰਾਜਕੁਮਾਰ ਕਾਂਗੜਾ ਤੇ ਅਜੇ ਕੁਮਾਰ ਨੇ ਕਿਹਾ ਕਿ ਉਹ ਸ਼ਹਿਰ ਦੀ ਦਿੱਖ ਸੰਵਾਰਨ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ, ਬਲਕਿ ਸ਼ਹਿਰ ਨੂੰ ਪਹਿਲਾਂ ਵਾਂਗ ਹੀ ਸਾਫ਼ ਸੁਥਰਾ ਬਣਾ ਕੇ ਲੋਕਾਂ ਨੂੰ ਕੂੜੇ ਦੇ ਢੇਰਾਂ ’ਤੇ ਸੀਵਰੇਜ ਤੋਂ ਪਾਣੀ ਤੋਂ ਨਿਜਾਤ ਦਿਵਾਉਣਗੇ। ਇਸ ਮੌਕੇ ਕੌਂਸਲਰ ਧਰਮਪਾਲ ਸ਼ਰਮਾ, ਕੌਂਸਲਰ ਰਣਜੀਤ ਸਿੰਘ ਲਾਡੀ, ਕੌਂਸਲਰ ਹੈਪੀ ਸਿੰਘ, ਦੀਪਕ ਕੁਮਾਰ ਗੱਗ, ਵਿਨੋਦ ਕਾਲਾ, ਮੇਲਾ ਕਾਲੀਆ, ਅੰਕਿਤ ਸਿੰਗਲਾ, ਹੈਪੀ ਸਿੰਘ ਆਦਿ ਤੋਂ ਇਲਾਵਾ ਨਗਰ ਕੌਂਸਲ ਦਾ ਸਮੁੱਚਾ ਸਟਾਫ਼ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਖੇ ਤਰਕਸ਼ੀਲ ਪੁਸਤਕ ਮੇਲਾ 21 ਤੋਂ 23 ਅਗਸਤ ਤੱਕ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਵਿਖੇ ਸਾਬਕਾ ਕ੍ਰਿਕਟਰ ਵੀਰੇਂਦਰ ਸਹਿਵਾਗ ਦੀ ਕੰਪਨੀ ਪਿਕਲਬੱਗਜ਼ ਦੇ ਸਹਿਯੋਗ ਨਾਲ ਤਿਆਰ ਹੋਵੇਗਾ ਅਤਿ-ਆਧੁ...
Ad Position 24
No active advertisement