05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਰਨਾਲਾ ਵਿਖੇ ਤਰਕਸ਼ੀਲ ਪੁਸਤਕ ਮੇਲਾ 21 ਤੋਂ 23 ਅਗਸਤ ਤੱਕ

ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਲੋਕ ਪੱਖੀ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮਕਸਦ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ: ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਲਗਾਇਆ ਜਾਵੇਗਾ। ਜਿਸ ਵਿਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਵਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ।

Ad Position 21
No active advertisement
ਪੁਸਤਕ ਮੇਲੇ ਬਾਰੇ ਜਾਣਕਾਰੀ ਦਿੰਦੇ ਹੋਏ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ। ਅਜੀਤ ਤਸਵੀਰ 05-08-2026
ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਲੋਕ ਪੱਖੀ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮਕਸਦ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ: ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਲਗਾਇਆ ਜਾਵੇਗਾ। ਜਿਸ ਵਿਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਵਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ। ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ, ਸੂਬਾ ਕਮੇਟੀ ਆਗੂਆਂ ਹੇਮ ਰਾਜ ਸਟੈਨੋ, ਰਾਜਪਾਲ ਬਠਿੰਡਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿਚ 21 ਅਗਸਤ ਨੂੰ ਡਾ: ਦਾਭੋਲਕਰ ਦੀ ਬੇਟੀ ਮੁਕਤਾ ਦਾਭੋਲਕਰ ਵਲੋਂ ਪੁਸਤਕ ਮੇਲੇ ਦਾ ਉਦਘਾਟਨ ਕਰਨ ਉਪਰੰਤ ‘ਮਹਾਰਾਸ਼ਟਰ ਦੀ ਅੰਧ ਸ਼ਰਧਾ ਨਿਰਮੂਲਨ ਸੰਮਤੀ ਦੇ ਕਾਰਜ, ਪ੍ਰਾਪਤੀਆਂ ਅਤੇ ਚੁਨੌਤੀਆਂ’ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। 22 ਅਗਸਤ ਨੂੰ ਪਹਿਲੇ ਸੈਸ਼ਨ ਵਿਚ ‘ਪੰਜਾਬੀ ਸਾਹਿਤ ਅਤੇ ਵਿਗਿਆਨਕ ਚਿੰਤਨ’ ਦੇ ਵਿਸ਼ੇ ਸਬੰਧੀ ਪ੍ਰਸਿੱਧ ਚਿੰਤਕ ਡਾ: ਰਾਜਿੰਦਰਪਾਲ ਸਿੰਘ ਮੁੱਖ ਵਕਤਾ ਵਜੋਂ ਸੰਬੋਧਨ ਕਰਨਗੇ ਅਤੇ ਸਮਾਗਮ ਦੀ ਪ੍ਰਧਾਨਗੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਸੂਬਾਈ ਜਨਰਲ ਸਕੱਤਰ ਡਾ: ਕੁਲਦੀਪ ਸਿੰਘ ਦੀਪ ਵਲੋਂ ਕੀਤੀ ਜਾਵੇਗੀ। ਇਸੇ ਹੀ ਦਿਨ ਦੂਜੇ ਸੈਸ਼ਨ ਵਿਚ ਪੱਤਰਕਾਰ ਗੌਰੀ ਲੰਕੇਸ਼ ਨੂੰ ਸਮਰਪਿਤ ‘ਮੀਡੀਆ ਅਤੇ ਫਿਰਕਾਪ੍ਰਸਤੀ’ ਵਿਸ਼ੇ ਸਬੰਧੀ ਨਾਮਵਰ ਲੋਕ ਪੱਖੀ ਪੱਤਰਕਾਰਾਂ ਸ਼ਿਵਇੰਦਰ, ਅੰਸ਼ੁਲ ਛਤਰਪਤੀ, ਜਤਿੰਦਰ ਕੌਰ ਤੁੜ ਅਤੇ ਨੇਹਾ ਦੀਕਸ਼ਿਤ ਵਲੋਂ ਗੰਭੀਰ ਵਿਚਾਰ ਚਰਚਾ ਕੀਤੀ ਜਾਵੇਗੀ। ਤੀਜੇ ਸੈਸ਼ਨ ਵਿਚ ਪ੍ਰਸਿੱਧ ਵਿਦਵਾਨ ਪ੍ਰੋ: ਹਰਵਿੰਦਰ ਸਿੰਘ ਭੱਟੀ ‘ਨੌਜਵਾਨ ਪੀੜ੍ਹੀ ਦਾ ਪਰਵਾਸ ਅਤੇ ਮਾਪਿਆਂ ਦਾ ਸੰਕਟ’ ਵਿਸ਼ੇ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। 23 ਅਗਸਤ ਨੂੰ ਆਖ਼ਰੀ ਦਿਨ ਪ੍ਰਸਿੱਧ ਚਿੰਤਕ ਅਤੇ ਫਿਲਮਸਾਜ਼ ਪ੍ਰੋ: ਗੌਹਰ ਰਜ਼ਾ ‘ਮੌਜੂਦਾ ਦੌਰ ਵਿਚ ਵਿਗਿਆਨਕ ਸੋਚ ਨੂੰ ਚੁਨੌਤੀਆਂ ਅਤੇ ਸਾਡੇ ਕਾਰਜ’ ਸਬੰਧੀ ਵਿਚਾਰ ਸਾਂਝੇ ਕਰਨਗੇ ਅਤੇ ਪ੍ਰਧਾਨਗੀ ਉੱਘੇ ਸਾਹਿਤਕਾਰ ਬਲਦੇਵ ਸੜਕਨਾਮਾ ਵਲੋਂ ਕੀਤੀ ਜਾਵੇਗੀ। ਦੂਜੇ ਸੈਸ਼ਨ ਵਿਚ ਪ੍ਰਸਿੱਧ ਸਿਹਤ ਮਾਹਿਰਾਂ ਡਾ: ਅੰਮ੍ਰਿਤਪਾਲ ਸਿੰਘ, ਡਾ: ਜਗਰੂਪ ਸਿੰਘ ਅਤੇ ਡਾ: ਜਸ਼ਨਪ੍ਰੀਤ ਸਿੰਘ ਵਲੋਂ ਸਿਹਤ ਸਬੰਧੀ ਸਮੱਸਿਆਵਾਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਉਪਰੰਤ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਪ੍ਰਸਿੱਧ ਨਾਟਕਕਾਰ ਕੀਰਤੀ ਕਿਰਪਾਲ ਦੀ ਨਿਰਦੇਸ਼ਨਾ ਹੇਠ ਨਾਟਕ ‘ਸੁਕਰਾਤ’ ਪੇਸ਼ ਕੀਤਾ ਜਾਵੇਗਾ। ਪੁਸਤਕ ਮੇਲੇ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਦੀਪ ਦਿਲਬਰ, ਖੁਸ਼ਵੰਤ ਬਰਗਾੜੀ, ਅਮਿਤ ਮਿੱਤਰ ਅਤੇ ਵਰਿੰਦਰ ਦਿਵਾਨਾ ਨੇ ਦੱਸਿਆ ਕਿ ਇਸ ਮੇਲੇ ਵਿਚ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ, ਪੋਸਟਰ ਮੁਕਾਬਲੇ ਕਰਵਾਉਣ ਸਮੇਤ ਗਾਇਕੀ ਤੇ ਸਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਹੋਵੇਗੀ। ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਤਰਕਸ਼ੀਲ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ ਅਗਲੀ ਖ਼ਬਰ ਆਖ਼ਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਅੱਗੇ ਝੁਕੀ ਸਰਕਾਰ
Ad Position 24
No active advertisement