05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਮੌਤ, ਟਰੱਕ ਡਰਾਈਵਰ ਖ਼ਿਲਾਫ਼ ਪਰਚਾ ਦਰਜ

ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਨੰਗਲ-ਕਰਮਗੜ੍ਹ ਸੜਕ ਨੇੜੇ ਵਾਪਰੇ ਇੱਕ ਸੜਕ ਹਾਦਸੇ ’ਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਬਠਿੰਡਾ ਦੇ ਇੱਕ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਥਾਣਾ ਠੁੱਲੀਵਾਲ ਦੇ ਮੁਖ ਅਫਸਰ ਅਜੈਬ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਤੋਂ ਕਰਮਗੜ ਵੱਲ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਮਲਕੀਤ ਸਿੰਘ ਵਾਸੀ ਸੰਘੇੜਾ ਜਦੋਂ ਸੰਘੇੜਾ-ਸ਼ੇਰਪੁਰ ਮੁੱਖ ਸੜਕ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ ਰਫਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

Ad Position 21
No active advertisement
ਅਜੀਤ ਡੈਸਕ 05-08-2026
ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਨੰਗਲ-ਕਰਮਗੜ੍ਹ ਸੜਕ ਨੇੜੇ ਵਾਪਰੇ ਇੱਕ ਸੜਕ ਹਾਦਸੇ ’ਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਬਠਿੰਡਾ ਦੇ ਇੱਕ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਥਾਣਾ ਠੁੱਲੀਵਾਲ ਦੇ ਮੁਖ ਅਫਸਰ ਅਜੈਬ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਤੋਂ ਕਰਮਗੜ ਵੱਲ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਮਲਕੀਤ ਸਿੰਘ ਵਾਸੀ ਸੰਘੇੜਾ ਜਦੋਂ ਸੰਘੇੜਾ-ਸ਼ੇਰਪੁਰ ਮੁੱਖ ਸੜਕ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ ਰਫਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਮਲਕੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆ ਹੀ ਪਰਿਵਾਰਕ ਮੈਂਬਰ ਜ਼ਖ਼ਮੀ ਨੂੰ ਤੁਰੰਤ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ’ਚ ਲੈ ਗਏ, ਜਿੱਥੇ ਇਲਾਜ ਦੌਰਾਨ ਜਖਮਾਂ ਦੀ ਤਾਬ ਨਾ ਝੱਲਦੇ ਹੋਏ ਮਲਕੀਤ ਸਿੰਘ ਨੇ ਦਮ ਤੋੜ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਆਤਮਾ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸੰਘੇੜਾ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖਿਲਾਫ਼ ਲਾਪਰਵਾਹੀ ਨਾਲ ਵਾਹਨ ਚਲਾਉਣ ਦੇ ਦੋਸ਼ ਹੇਠ ਥਾਣਾ ਠੁੱਲੀਵਾਲ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਟਰੱਕ ਘਟਨਾ ਸਥਾਨ ਤੇ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਫ਼ਰਾਰ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ 7 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ ਅਗਲੀ ਖ਼ਬਰ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ
Ad Position 24
No active advertisement