ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ-ਅਰੁਣ ਪ੍ਰਤਾਪ ਸਿੰਘ ਢਿੱਲੋਂ
ਤਪਾ ਮੰਡੀ, 4 ਅਗਸਤ (ਵਿਜੇ ਸ਼ਰਮਾ)-ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਰੁਣ ਪ੍ਰਤਾਪ ਸਿੰਘ ਢਿੱਲੋਂ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਗਰਮ ਰਹਿਣ ਵਾਲੇ ਨੌਜਵਾਨ ਆਗੂ ਵਜੋਂ ਆਪਣੀ ਪਹਿਚਾਣ ਬਣਾਉਣ ਵੱਲ ਵਧ ਰਹੇ ਹਨ ਅਤੇ ਹਰ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਬਿਠਾਉਂਦੇ ਹਨ, ਕਿਉਂਕਿ ਉਨ੍ਹਾਂ ਵਲੋਂ ਨੌਜਵਾਨ ਵਰਗ ਨਾਲ ਸੰਪਰਕ ਵਧਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਤਪਾ ਵਿਖੇ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਅਰੁਣ ਪ੍ਰਤਾਪ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।
ਤਪਾ ਮੰਡੀ, 4 ਅਗਸਤ (ਵਿਜੇ ਸ਼ਰਮਾ)-ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਰੁਣ ਪ੍ਰਤਾਪ ਸਿੰਘ ਢਿੱਲੋਂ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਗਰਮ ਰਹਿਣ ਵਾਲੇ ਨੌਜਵਾਨ ਆਗੂ ਵਜੋਂ ਆਪਣੀ ਪਹਿਚਾਣ ਬਣਾਉਣ ਵੱਲ ਵਧ ਰਹੇ ਹਨ ਅਤੇ ਹਰ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਬਿਠਾਉਂਦੇ ਹਨ, ਕਿਉਂਕਿ ਉਨ੍ਹਾਂ ਵਲੋਂ ਨੌਜਵਾਨ ਵਰਗ ਨਾਲ ਸੰਪਰਕ ਵਧਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਤਪਾ ਵਿਖੇ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਅਰੁਣ ਪ੍ਰਤਾਪ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਇਸ ਲਈ ਨੌਜਵਾਨਾਂ ਨੂੰ ਰਾਜਨੀਤੀ ਦੇ ਨਾਲ-ਨਾਲ ਸਿੱਖਿਆ, ਰੋਜ਼ਗਾਰ, ਖੇਡਾਂ, ਸਮਾਜ ਸੇਵਾ ਅਤੇ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਹ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਬੰਧਿਤ ਮੰਚਾਂ ਤੱਕ ਪਹੁੰਚਾਉਣ ਦੀ ਗੱਲ ਕਰਦੇ ਹਨ। ਉਨ੍ਹਾਂ ਦੀਆਂ ਸਰਗਰਮੀਆਂ ਵਿਚ ਨੌਜਵਾਨ ਵਰਕਰਾਂ ਨਾਲ ਮੀਟਿੰਗਾਂ, ਲੋਕ ਸੰਪਰਕ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਢਿੱਲੋਂ ਦਾ ਮੰਨਣਾ ਹੈ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਜ਼ਮੀਨੀ ਵਰਕਰਾਂ ਨਾਲ ਜੁੜੇ ਹੋਣ ’ਤੇ ਨਿਰਭਰ ਕਰਦੀ ਹੈ ਕਿਉਂਕਿ ਨੌਜਵਾਨ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਨੂੰ ਇੱਕ ਮੰਚ ’ਤੇ ਇਕੱਠਾ ਕਰ ਕੇ ਉਨ੍ਹਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਹਰ ਸਮੇਂ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਸੰਵਾਦ, ਜ਼ਮੀਨੀ ਪੱਧਰ ’ਤੇ ਸਰਗਰਮੀ ਅਤੇ ਸੰਗਠਨ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਸਿਆਸੀ ਪਹੁੰਚ ਦੇ ਮੁੱਖ ਪੱਖ ਵਜੋਂ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਿਧਾਨ ਸਭਾ ਚੋਣਾਂ ਵਿਚ ਆਪਣੀ ਅਹਿਮ ਭੂਮਿਕਾ ਅਦਾ ਕਰੇਗੀ ਕਿਉਂਕਿ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਵੇਗੀ। ਇਸ ਮੌਕੇ ਯੂਥ ਕਾਂਗਰਸ ਦੇ ਹਲਕਾ ਭਦੌੜ ਤੋਂ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੂ ਧਾਲੀਵਾਲ ਨੇ ਵੀ ਯੂਥ ਕਾਂਗਰਸ ਨੂੰ ਤਕੜਾ ਕਰਨ ਦੀ ਗੱਲ ਕਹੀ। ਇਸ ਮੌਕੇ ਗੁਰਵਿੰਦਰ ਸਿੰਘ ਗਿੰਦੂ ਯੂਥ ਪ੍ਰਧਾਨ ਹਲਕਾ ਭਦੌੜ, ਜਸਕਰਨ ਸੰਧੂ ਜ਼ਿਲ੍ਹਾ ਯੂਥ ਪ੍ਰਧਾਨ ਕਾਂਗਰਸ, ਸੁਖਜਿੰਦਰ ਸਿੰਘ ਰੂੜੇਕੇ, ਹੈਰੀ ਚੱਠਾ ਵਿਸ਼ੂ ਮੌੜ, ਗਗਨ ਬਾਂਸਲ, ਗਗਨ ਢਿੱਲੋਂ ਹਾਜ਼ਰ ਸਨ।