05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਮੂਹ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਸਾਂਝੀ ਮੀਟਿੰਗ

ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਸਮੂਹ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਸਾਂਝੀ ਮੀਟਿੰਗ ਕਾਮਰੇਡ ਗੁਰਪ੍ਰੀਤ ਰੂੜੇਕੇ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੌਕੇ ਸਾਥੀ ਚਮਕੌਰ ਸਿੰਘ ਨੈਣੇਵਾਲ, ਕਮਲਜੀਤ ਕੌਰ, ਮਨਜੀਤ ਰਾਜ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਲਾਇਆ ਇਨਕਲਾਬੀ ਨਾਅਰਾ ‘ਸਾਮਰਾਜਵਾਦ ਮੁਰਦਾਬਾਦ’ ਅੱਜ ਦੇ ਦੌਰ ਵਿਚ ਵੀ ਓਨਾ ਹੀ ਢੁਕਵਾਂ ਹੈ ਜਿੰਨਾ ਪਹਿਲਾਂ ਹੁੰਦਾ ਸੀ।

Ad Position 21
No active advertisement
ਅਜੀਤ ਡੈਸਕ 06-08-2026
ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਸਮੂਹ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਸਾਂਝੀ ਮੀਟਿੰਗ ਕਾਮਰੇਡ ਗੁਰਪ੍ਰੀਤ ਰੂੜੇਕੇ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੌਕੇ ਸਾਥੀ ਚਮਕੌਰ ਸਿੰਘ ਨੈਣੇਵਾਲ, ਕਮਲਜੀਤ ਕੌਰ, ਮਨਜੀਤ ਰਾਜ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਲਾਇਆ ਇਨਕਲਾਬੀ ਨਾਅਰਾ ‘ਸਾਮਰਾਜਵਾਦ ਮੁਰਦਾਬਾਦ’ ਅੱਜ ਦੇ ਦੌਰ ਵਿਚ ਵੀ ਓਨਾ ਹੀ ਢੁਕਵਾਂ ਹੈ ਜਿੰਨਾ ਪਹਿਲਾਂ ਹੁੰਦਾ ਸੀ। ਅੱਜ ਕਾਰਪੋਰੇਟ ਘਰਾਣੇ ਨਵੇਂ ਰੂਪ ਵਿਚ ਦੇਸ਼ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ। ਮੋਦੀ ਸਰਕਾਰ ਦੀਆਂ ਕਾਰਪੋਰੇਟ-ਪ੍ਰਸਤ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ‘ਸਾਮਰਾਜ ਵਿਰੋਧੀ ਦਿਵਸ’ ਵਜੋਂ ਮਨਾਇਆ ਜਾਵੇਗਾ। ਇਸ ਤਹਿਤ ਦੇਸ਼ ਪੱਧਰ ’ਤੇ ‘ਕਾਰਪੋਰੇਟ ਭਜਾਓ, ਦੇਸ਼ ਬਚਾਓ’ ਦੇ ਨਾਅਰੇ ਹੇਠ ਦਾਣਾ ਮੰਡੀ ਬਰਨਾਲਾ ਵਿਚ ਵੱਡਾ ਇਕੱਠ ਕਰ ਕੇ ਸ਼ਹਿਰ ਵਿਚ ਸ਼ਾਂਤਮਈ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਖੇਤੀ ਵਿਚੋਂ ਬਾਹਰ ਕੱਢ ਦੇਵੇਗਾ। ਇਸ ਸਮਝੌਤੇ ਦੀਆਂ ਅਸਮਾਨ ਟੈਰਿਫ ਨੀਤੀਆਂ ਭਾਰਤੀ ਕਿਸਾਨਾਂ ਦੇ ਹਿਤਾਂ ’ਤੇ ਸਿੱਧਾ ਹਮਲਾ ਹਨ, ਇਨ੍ਹਾਂ ਨੀਤੀਆਂ ਕਾਰਨ ਖੇਤੀ, ਡੇਅਰੀ ਫਾਰਮਿੰਗ ਅਤੇ ਪੋਲਟਰੀ ਫਾਰਮਿੰਗ ਤਬਾਹ ਹੋ ਜਾਣਗੇ। ਇਨ੍ਹਾਂ ਨੀਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਜ਼ਦੂਰਾਂ ’ਤੇ ਗ਼ੁਲਾਮੀ ਦੇ ਚਾਰ ਲੇਬਰ ਕੋਡ ਸਿੱਧੇ ਤੌਰ ’ਤੇ ਲਾਗੂ ਕਰ ਦਿੱਤੇ ਹਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਮੋਦੀ ਰਾਜ ਕਾਰਪੋਰੇਟ ਘਰਾਨਿਆਂ ਅਤੇ ਮਾਲਕਾਂ ਦੀ ਤਾਨਾਸ਼ਾਹੀ ਤੋਂ ਇਲਾਵਾ ਕੁੱਝ ਨਹੀਂ ਹੈ। ਲੇਬਰ ਕੋਡਾਂ ਨੂੰ ਰੱਦ ਕਰਵਾਉਣ ਲਈ ਹਰ ਫ਼ੈਕਟਰੀ ਅਤੇ ਸੈਕਟਰ ਪੱਧਰ ’ਤੇ ਇਕਜੁੱਟ ਹੋ ਕੇ ਆਕ੍ਰਾਮਕ ਲੜਾਈ ਲੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਪਵਿੱਤਰ ਲਾਲੀ, ਦਰਸ਼ਨ ਸਿੰਘ ਉੱਗੋਕੇ, ਸ਼ੇਰ ਸਿੰਘ ਫਰਵਰੀ, ਜਗਰਾਜ ਰਾਮਾ, ਰਣਜੀਤ ਸਿੰਘ ਰੂੜੇਕੇ ਕਲਾਂ, ਮਹਿਮਾ ਸਿੰਘ, ਮੋਹਣ ਸਿੰਘ ਰੂੜੇਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਮੀਟਿੰਗ ਕੱਲ੍ਹ ਸਤੰਬਰ ’ਚ ਐਲ.ਈ.ਡੀ.ਸੀ ਪਾਲਿਸੀ ਰੱਦ ਨਾ ਹੋਈ ਤਾਂ ਕਰਾਂਗੇ ਤਿੱਖਾ ਸੰਘ... ਅਗਲੀ ਖ਼ਬਰ ਕਬੱਡੀ ਮੁਕਾਬਲਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement