05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੁਲਾਕਾਤ

ਬਰਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਅੱਜ ਬਰਨਾਲਾ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ। ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲਾਠੀਚਾਰਜ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਤਲਬ ਕੀਤੀ।

Ad Position 21
No active advertisement
ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਦਾ ਹਾਲ ਜਾਣਦੇ ਹੋਏ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਕਿਸ਼ੋਰ ਮਕਵਾਨਾ। ਅਜੀਤ ਤਸਵੀਰ 06-08-2026
ਬਰਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਅੱਜ ਬਰਨਾਲਾ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ। ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲਾਠੀਚਾਰਜ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਤਲਬ ਕੀਤੀ। ਚੇਅਰਮੈਨ ਕਿਸ਼ੋਰ ਮਕਵਾਨਾ ਨੇ ਪੱਤੀ ਰੋਡ ਵਿਖੇ ਵਿਕਰਮਜੀਤ ਵਿੱਕੀ (ਵਿੱਕੀ ਵਾਲਮੀਕਿ) ਦੇ ਘਰ ਪੁੱਜ ਕੇ ਪਿਛਲੇ ਦਿਨੀਂ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਪਿਛਲੇ ਦਿਨੀਂ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ। ਜਿਸ ਵਿਚ ਜ਼ਖਮੀ ਹੋਏ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਗਈ ਹੈ ਅਤੇ ਪੀੜ੍ਹਤ ਮਹਿਲਾਵਾਂ ਦਾ ਵੀ ਹਾਲ ਜਾਣਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਵਧੀਕੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੀੜ੍ਹਤਾਂ ਦੀਆਂ ਜਾਇਜ਼ਾ ਮੰਗਾਂ ਪੂਰੀਆਂ ਕਰਵਾਉਣ ਅਤੇ ਪੀੜਤਾਂ ਨੂੰ ਪੂਰਾ ਇਨਸਾਫ਼ ਦਿਵਾਉਣ ਲਈ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਗਰੋਂ ਚੇਅਰਪਰਸਨ ਕਿਸ਼ੋਰ ਮਕਵਾਨਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਪੈਸ਼ਲ ਡੀ.ਜੀ.ਪੀ. (ਮਨੁੱਖੀ ਅਧਿਕਾਰਾਂ) ਨਰੇਸ਼ ਅਰੋੜਾ, ਡੀ.ਆਈ.ਜੀ. (ਪਟਿਆਲਾ ਰੇਂਜ) ਕੁਲਦੀਪ ਚਹਿਲ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਸਮਾਂਬੱਧ ਪੜਤਾਲ ਲਈ ਐਸ.ਆਈ.ਟੀ. ਦਾ ਗਠਨ ਕੀਤਾ ਜਾ ਚੁੱਕਿਆ ਹੈ। ਸਬੰਧਿਤ ਡੀ.ਐਸ.ਪੀ. ਨੂੰ ਮੁਅੱਤਲ ਕੀਤਾ ਜਾ ਚੁੱਕਿਆ ਹੈ ਅਤੇ ਐਸ.ਐਚ.ਓ. ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਢੁਕਵੀਂ ਮੈਡੀਕਲ ਅਤੇ ਵਿੱਤੀ ਸਹਾਇਤਾ ਦਿੱਤੀ ਗਈ ਹੈ। ਸ੍ਰੀ ਕਿਸ਼ੋਰ ਮਕਵਾਨਾ ਨੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ਅਤੇ ਕਾਰਵਾਈ ਰਿਪੋਰਟ ਵਿਸਤ੍ਰਤ ਰੂਪ ਵਿਚ ਭੇਜਣ ਲਈ ਕਿਹਾ ਤਾਂ ਜੋ ਪੀੜਤਾਂ ਨੂੰ ਪੂਰਾ ਇਨਸਾਫ਼ ਮਿਲ ਸਕੇ। ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨਾਲ ਡਾਇਰੈਕਟਰ (ਨਾਰਥ ਜ਼ੋਨ) ਪਰਮਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਆਰ. ਸਟਾਲਿਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਹਲਕਾ ਮਹਿਲ ਕਲਾਂ ਦੀਆਂ ਜਨਤਕ ਸਮੱਸਿਆਵਾਂ ਨੂੰ ਅਣਡਿੱਠਾ ਕੀਤਾ - ਕੁਲਵੰਤ ਸਿੰਘ ਟਿੱਬਾ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ 15 ਲੱਖ ਰੁਪਏ ਦੀ ਰਾਸ਼ੀ ਨਾਲ ਤਿੰਨ ਏ.ਸੀ. ਮਸ਼ੀਨਾਂ ਸਮੇਤ ਜਨਰੇਟਰ ਲਗਾਇਆ
Ad Position 24
No active advertisement