06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰਕਾਰ ਨੇ ਹਲਕਾ ਮਹਿਲ ਕਲਾਂ ਦੀਆਂ ਜਨਤਕ ਸਮੱਸਿਆਵਾਂ ਨੂੰ ਅਣਡਿੱਠਾ ਕੀਤਾ - ਕੁਲਵੰਤ ਸਿੰਘ ਟਿੱਬਾ

ਮਹਿਲ ਕਲਾਂ, 5 ਅਗਸਤ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਲੋਕ ਅੱਜ ਵੀ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਅਨੇਕਾਂ ਆਮ ਜਨਤਕ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪ੍ਰੰਤੂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਇਨ੍ਹਾਂ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾ ਤਾਂ ਵਿਧਾਨ ਸਭਾ ਵਿਚ ਉਠਾਇਆ ਗਿਆ ਅਤੇ ਨਾ ਹੀ ਇਨ੍ਹਾਂ ਦੇ ਹੱਲ ਲਈ ਕੋਈ ਠੋਸ ਪਹਿਲ ਕੀਤੀ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੋਪ ਫ਼ਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਮਹਿਲ ਕਲਾਂ, 5 ਅਗਸਤ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਲੋਕ ਅੱਜ ਵੀ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਅਨੇਕਾਂ ਆਮ ਜਨਤਕ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪ੍ਰੰਤੂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਇਨ੍ਹਾਂ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾ ਤਾਂ ਵਿਧਾਨ ਸਭਾ ਵਿਚ ਉਠਾਇਆ ਗਿਆ ਅਤੇ ਨਾ ਹੀ ਇਨ੍ਹਾਂ ਦੇ ਹੱਲ ਲਈ ਕੋਈ ਠੋਸ ਪਹਿਲ ਕੀਤੀ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੋਪ ਫ਼ਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਨਾਲ ਜੁੜੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਐਲਾਨ ਅਜੇ ਤੱਕ ਕਾਗ਼ਜ਼ਾਂ ਤੋਂ ਅੱਗੇ ਨਹੀਂ ਵਧ ਸਕਿਆ, ਠੀਕਰੀਵਾਲਾ ਵਿਖੇ ਬਣਨ ਵਾਲਾ ਨਰਸਿੰਗ ਕਾਲਜ ਅਜੇ ਤੱਕ ਸ਼ੁਰੂ ਨਹੀਂ ਹੋ ਸਕਿਆ, ਹਸਪਤਾਲਾਂ ਵਿਚ ਡਾਕਟਰਾਂ ਦੀ ਭਾਰੀ ਘਾਟ ਹੈ। ਪਿੰਡ ਹੇੜੀਕੇ ਵਿਖੇ ਬਣਨ ਵਾਲੀ ਆਈ.ਟੀ.ਆਈ. ਵੀ ਅਜੇ ਤੱਕ ਸਥਾਪਤ ਨਹੀਂ ਹੋ ਸਕੀ ਤੋਂ ਇਲਾਵਾ ਹਲਕੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੋਣ ਕਰ ਕੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਜਾਂ ਦੂਰ-ਦੁਰਾਡੇ ਦੇ ਸ਼ਹਿਰਾਂ ਦਾ ਰੁੱਖ ਕਰਨਾ ਪੈਂਦਾ ਹੈ, ਜਿਸ ਨਾਲ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਸਕੂਲਾਂ ਵਿਚ ਅਹਿਮ ਵਿਸ਼ਿਆਂ ਦੇ ਅਧਿਆਪਕ ਉਪਲਬਧ ਨਹੀਂ ਹਨ, ਜਿਸ ਦਾ ਸਿੱਧਾ ਅਸਰ ਬੱਚਿਆਂ ਦੇ ਭਵਿੱਖ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਹਿਲ ਕਲਾਂ ਵਿਖੇ ਕੀਤੀ ਗਈ ਲੋਕ ਮਿਲਣੀ ਦੌਰਾਨ ਕਈ ਪਿੰਡਾਂ ਦੀਆਂ ਪੰਚਾਇਤਾਂ ਨਾਲ ਵਿਤਕਰਾ ਕੀਤਾ ਗਿਆ, ਜਿਸ ਕਾਰਨ ਕਈ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋਏ ਅਤੇ ਲੋਕ ਆਪਣੇ ਆਪ ਨੂੰ ਨਜ਼ਰਅੰਦਾਜ਼ ਮਹਿਸੂਸ ਕਰ ਰਹੇ ਹਨ। ਟਿੱਬਾ ਨੇ ਕਿਹਾ ਕਿ ਮਨਰੇਗਾ ਤਹਿਤ ਕੰਮ ਨਾ ਮਿਲਣ ਕਾਰਨ ਹਲਕੇ ਦੇ ਮਜ਼ਦੂਰ ਵਰਗ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਹਲਕੇ ਵਿਚ ਪਿੰਡਾਂ ਦੀਆਂ ਟੁੱਟੀਆਂ ਸੜਕਾਂ, ਸੀਵਰੇਜ ਅਤੇ ਡਰੇਨੇਜ ਦੀਆਂ ਸਮੱਸਿਆਵਾਂ, ਪੀਣ ਵਾਲੇ ਸਾਫ਼ ਪਾਣੀ ਦੀ ਘਾਟ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਦੀ ਕਮੀ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੇ ਕਈ ਲੋਕ ਮੁੱਦੇ ਵੀ ਲੰਮੇ ਸਮੇਂ ਤੋਂ ਹੱਲ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਕੁਲਵੰਤ ਸਿੰਘ ਟਿੱਬਾ ਨੇ ਦੋਸ਼ ਲਗਾਇਆ ਕਿ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਆਪਣੇ ਵਿਧਾਇਕੀ ਕਾਰਜਕਾਲ ਦੌਰਾਨ ਹਲਕੇ ਦੀਆਂ ਆਮ ਜਨਤਕ ਸਮੱਸਿਆਵਾਂ ਨੂੰ ਪਹਿਲ ਦੇਣ ਦੀ ਬਜਾਏ ਹੋਰ ਮੁੱਦਿਆਂ ’ਤੇ ਵੱਧ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੀ ਜਾਇਦਾਦ ਸਬੰਧੀ ਸਵਾਲ ਉਠਾਏ ਤਾਂ ਵਿਧਾਇਕ ਕੁਲਵੰਤ ਪੰਡੋਰੀ ਨੇ ਵਿਧਾਨ ਸਭਾ ਵਿਚ ਤਿੱਖੀ ਪ੍ਰਤੀਕਿਰਿਆ ਦਿੱਤੀ, ਪਰ ਹਲਕੇ ਦੇ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੇ ਮੁੱਦਿਆਂ ’ਤੇ ਉਹੋ ਜਿਹੀ ਆਵਾਜ਼ ਨਹੀਂ ਸੁਣਾਈ ਦਿੱਤੀ। ਟਿੱਬਾ ਨੇ ਮੰਗ ਕੀਤੀ ਕਿ ਸਰਕਾਰ ਅਤੇ ਹਲਕੇ ਦੇ ਵਿਧਾਇਕ ਲੋਕਾਂ ਦੀਆਂ ਇਨ੍ਹਾਂ ਆਮ ਜਨਤਕ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ, ਅਧੂਰੇ ਪਏ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ, ਸਿਹਤ ਅਤੇ ਸਿੱਖਿਆ ਖੇਤਰ ਵਿਚ ਖ਼ਾਲੀ ਅਸਾਮੀਆਂ ਭਰਨ, ਮਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਮੁਹੱਈਆ ਕਰਵਾਉਣ ਅਤੇ ਹਲਕੇ ਦੇ ਸਮੁੱਚੇ ਵਿਕਾਸ ਲਈ ਸਮਾਂਬੱਧ ਕਾਰਵਾਈ ਕਰਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਮਜ਼੍ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਅਗਲੀ ਖ਼ਬਰ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੁਲਾਕਾਤ
Ad Position 24
No active advertisement