06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਹਿਲ ਕਲਾਂ ਵਿਖੇ ਮਜ਼੍ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਮਹਿਲ ਕਲਾਂ ਵਿਖੇ ਬਾਬਾ ਜੀਵਨ ਸਿੰਘ ਜੀ ਦੀ ਯਾਦ ’ਚ ਸਥਿਤ ਮਜ਼੍ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਦੇ ਨਵੀਨੀਕਰਨ ਲਈ ਜਾਰੀ ਕੀਤੀ ਗਈ 4 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਨਾਲ ਅੱਜ ਧਰਮਸ਼ਾਲਾ ਦੀ ਨਵੀਨੀਕਰਨ ਦਾ ਕੰਮ ਸਰਪੰਚ ਬੀਬੀ ਕਿਰਨਾ ਰਾਣੀ ਦੀ ਅਗਵਾਈ ਹੇਠ ਰਸਮੀ ਤੌਰ ’ਤੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਆਪ ਦੇ ਯੂਥ ਵਿੰਗ ਆਗੂ ਅਰੁਣ ਕੁਮਾਰ ਬਾਂਸਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਆਮ ਲੋਕਾਂ ਦੀਆਂ ਸੁਵਿਧਾਵਾਂ ਅਤੇ ਹਰ ਵਰਗ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 06-08-2026
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਮਹਿਲ ਕਲਾਂ ਵਿਖੇ ਬਾਬਾ ਜੀਵਨ ਸਿੰਘ ਜੀ ਦੀ ਯਾਦ ’ਚ ਸਥਿਤ ਮਜ਼੍ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਦੇ ਨਵੀਨੀਕਰਨ ਲਈ ਜਾਰੀ ਕੀਤੀ ਗਈ 4 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਨਾਲ ਅੱਜ ਧਰਮਸ਼ਾਲਾ ਦੀ ਨਵੀਨੀਕਰਨ ਦਾ ਕੰਮ ਸਰਪੰਚ ਬੀਬੀ ਕਿਰਨਾ ਰਾਣੀ ਦੀ ਅਗਵਾਈ ਹੇਠ ਰਸਮੀ ਤੌਰ ’ਤੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਆਪ ਦੇ ਯੂਥ ਵਿੰਗ ਆਗੂ ਅਰੁਣ ਕੁਮਾਰ ਬਾਂਸਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਆਮ ਲੋਕਾਂ ਦੀਆਂ ਸੁਵਿਧਾਵਾਂ ਅਤੇ ਹਰ ਵਰਗ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਮਜ਼੍ਹਬੀ ਸਿੱਖ ਭਾਈਚਾਰੇ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਸ ਧਰਮਸ਼ਾਲਾ ਦੇ ਨਵੀਨੀਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਅਤੇ ਹਲਕਾ ਵਿਧਾਇਕ ਪੰਡੋਰੀ ਵਲੋਂ ਪਹਿਲ ਦੇ ਆਧਾਰ ’ਤੇ ਮੰਨਦਿਆਂ ਇਹ ਗਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਸਰਪੰਚ ਬੀਬੀ ਕਿਰਨਾ ਰਾਣੀ ਨੇ ਵਿਸ਼ਵਾਸ ਦਿਵਾਇਆ ਕਿ ਧਰਮਸ਼ਾਲਾ ਦੇ ਨਵੀਨੀਕਰਨ ਦਾ ਇਹ ਕਾਰਜ ਪੂਰੀ ਇਮਾਨਦਾਰੀ ਅਤੇ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਛੇਤੀ ਲਾਭ ਮਿਲ ਸਕੇ। ਇਸ ਦੌਰਾਨ ਮਜ਼੍ਹਬੀ ਸਿੱਖ ਭਾਈਚਾਰੇ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਰਪੰਚ ਬੀਬੀ ਕਿਰਨਾ ਰਾਣੀ ਅਤੇ ਸਮੁੱਚੀ ਪੰਚਾਇਤ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪੰਚ ਰਾਜੂ ਸਿੰਘ, ਸਰਬਜੀਤ ਸਿੰਘ, ਬੱਗਾ ਸਿੰਘ, ਸੁਖਦੇਵ ਸਿੰਘ, ਕ੍ਰਿਸ਼ਨਦੀਪ ਸਿੰਘ, ਸੁਖਦੀਪ ਸਿੰਘ, ਮੱਖਣ ਸਿੰਘ, ਮਹਿੰਦਰ ਸਿੰਘ, ਅਜੈਬ ਸਿੰਘ, ਸੰਦੀਪ ਸਿੰਘ, ਜੀਵਨ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ, ਮੁਹਤਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੋਧਪੁਰ ਨੇੜੇ 2 ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਸਰਕਾਰ ਨੇ ਹਲਕਾ ਮਹਿਲ ਕਲਾਂ ਦੀਆਂ ਜਨਤਕ ਸਮੱਸਿਆਵਾਂ ਨੂੰ ਅਣਡਿੱਠਾ ਕੀਤਾ - ਕੁਲਵੰਤ ਸਿੰਘ ਟਿੱਬਾ
Ad Position 24
No active advertisement