06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਸਹਿਜੜਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭਰਵੀਂ ਇਕੱਤਰਤਾ

ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਪੰਜਾਬ ਭਰ ’ਚ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਜਿਸ ਤੋਂ ਸਪਸ਼ਟ ਤਸਵੀਰ ਸਾਹਮਣੇ ਆ ਰਹੀ ਹੈ ਕਿ ਸੂਬੇ ਅੰਦਰ ਅਗਲੀ ਸਰਕਾਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਗਵਾਈ ਹੇਠ ਬਣੇਗੀ।

Ad Position 21
No active advertisement
ਅਜੀਤ ਡੈਸਕ 06-08-2026
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਪੰਜਾਬ ਭਰ ’ਚ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਜਿਸ ਤੋਂ ਸਪਸ਼ਟ ਤਸਵੀਰ ਸਾਹਮਣੇ ਆ ਰਹੀ ਹੈ ਕਿ ਸੂਬੇ ਅੰਦਰ ਅਗਲੀ ਸਰਕਾਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਗਵਾਈ ਹੇਠ ਬਣੇਗੀ। ਇਹ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਪਿੰਡ ਸਹਿਜੜਾ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ, ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਯੋਗ ਰਹਿਨੁਮਾਈ ਹਾਸਲ ਹੈ। ਪਾਰਟੀ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸਿਰਫ਼ ਸਰਕਾਰ ਬਣਾਉਣ ਲਈ ਨਹੀਂ ਬਣੀ, ਸਗੋਂ ਇਹ ਨੌਜਵਾਨੀ ਅਤੇ ਕਿਸਾਨੀ ਦੀ ਹੋਂਦ ਨੂੰ ਬਚਾਉਣ ਲਈ ਹੋਂਦ ਵਿਚ ਆਈ ਹੈ, ਇਸ ਲਈ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਲਈ ਤੁਹਾਡੀ ਇੱਕ ਇੱਕ ਵੋਟ ਦੀ ਲੋੜ ਹੈ। ਸੁਖਵਿੰਦਰ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਸਾਨੂੰ ਸਭ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਵਾਲਾ ਸਿੱਖ ਰਾਜ ਦੁਬਾਰਾ ਲਿਆਂਦਾ ਜਾਵੇ। ਇਸ ਸਮੇਂ ਹਰਜੀਤ ਸਿੰਘ ਖ਼ਿਆਲੀ, ਗੁਰਮੀਤ ਸਿੰਘ ਮਾਹਮਦਪੁਰ ਨੇ ਕਿਹਾ ਕਿ ਨੌਜਵਾਨਾਂ ਸਿਰ ਪੰਜਾਬ ਨੂੰ ਬਚਾਉਣ ਦੀ ਵੱਡੀ ਜ਼ਿੰਮੇਵਾਰੀ ਹੈ, ਇਸ ਲਈ ਨੌਜਵਾਨਾਂ ਨੂੰ ਗੁਰੂ ਵਾਲੇ ਬਣ ਕੇ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧੀਆਂ ਨੂੰ ਪੁੱਤਾਂ ਬਰਾਬਰ ਦਰਜਾ ਦੇਣਾ ਸਮੇਂ ਦੀ ਮੰਗ ਹੈ। ਇਸ ਸਮੇਂ ਹਰਜੀਤ ਸਿੰਘ ਸਹਿਜੜਾ, ਰਣਜੀਤ ਸਿੰਘ ਚੰਨਣਵਾਲ, ਬਲਦੇਵ ਸਿੰਘ ਸਹਿਜੜਾ ਅਤੇ ਵੱਡੀ ਗਿਣਤੀ ਪਿੰਡ ਨਿਵਾਸੀ ਹਾਜ਼ਰ ਸਨ। ਪਿੰਡ ਸਹਿਜੜਾ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਚਮਕੌਰ ਸਿੰਘ ਲੀਲਾ ਨੂੰ ਨਿਯੁਕਤੀ ਪੱਤਰ ਅਤੇ ਸਿਰੋਪਾਉ ਭੇਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਫੂਡ ਸਪਲਾਈ ਵਿਭਾਗ ਨੇ ਸਵਦੇਸ਼ੀ ਮੇਲੇ ’ਚੋਂ ਅੱਠ ਘਰੇਲੂ ਸਿਲੰਡਰ ਕੀਤੇ ਜ਼ਬਤ
Ad Position 24
No active advertisement