ਵਾਈ.ਐੱਸ. ਸਕੂਲ ਵਿਖੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ ਕਰਵਾਏ
ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਵਾਈ. ਐੱਸ.
ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਦੇ ਆਧਾਰਤ ਕਵਿਤਾਵਾਂ ਪੇਸ਼ ਕੀਤੀਆਂ। ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।