05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਿਸਾਨ ਸੰਘਰਸ਼ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੇ ਬਰਸੀ ਸਮਾਗਮ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਬੁੱਕਣ ਸਿੰਘ ਸੱਦੋਵਾਲ

ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ 16 ਅਗਸਤ ਨੂੰ ਕਿਸਾਨੀ ਸੰਘਰਸ਼ਾਂ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ ਸਾਲਾਨਾ ਬਰਸੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਗਤੀਵਿਧੀਆਂ ’ਚ ਭਾਗ ਲੈਣ ਮੌਕੇ ਬੱਚੇ। ਤਸਵੀਰ : ਗੁਰਜੀਤ ਸਿੰਘ ਖੁੱਡੀ 06-08-2026
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ 16 ਅਗਸਤ ਨੂੰ ਕਿਸਾਨੀ ਸੰਘਰਸ਼ਾਂ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ ਸਾਲਾਨਾ ਬਰਸੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਸਮਾਗਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਨੇ ਕਿਹਾ ਕਿ ਪਿੰਡ ਗੋਬਿੰਦਪੁਰਾ (ਮਾਨਸਾ) ਵਿਖੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਐਕਵਾਇਰ ਕਰਨ ਦੇ ਵਿਰੋਧ ਵਿਚ ਚੱਲੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸੁਰਜੀਤ ਸਿੰਘ ਹਮੀਦੀ ਦੀ ਕੁਰਬਾਨੀ ਕਿਸਾਨੀ ਅੰਦੋਲਨ ਦੇ ਇਤਿਹਾਸ ਦਾ ਅਹਿਮ ਅਧਿਆਇ ਹੈ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਥੇਬੰਦੀ ਕਿਸਾਨਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਆਗੂਆਂ ਨੇ ਸਾਰੀਆਂ ਫ਼ਸਲਾਂ ’ਤੇ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ਦੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ, ਜਬਰੀ ਜ਼ਮੀਨ ਐਕਵਾਇਰ ਕਰਨ ਦੀ ਨੀਤੀ ਬੰਦ ਕਰਨ, ਫ਼ਸਲਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਅਤੇ ਲੋਕ-ਵਿਰੋਧੀ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਜਥੇਬੰਦੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚੋਂ ਕਾਫ਼ਲੇ ਬਣਾ ਕੇ 16 ਅਗਸਤ ਨੂੰ ਪਿੰਡ ਹਮੀਦੀ ਵਿਖੇ ਪੁੱਜਣ। ਇਸ ਮੌਕੇ ਮਾਨ ਸਿੰਘ ਗੁਰਮ, ਕੁਲਦੀਪ ਸਿੰਘ ਚੁਹਾਣਕੇ ਕਲਾਂ, ਨਿਸ਼ਾਨ ਸਿੰਘ ਗੁੰਮਟੀ, ਦਰਬਾਰਾ ਸਿੰਘ ਗੁਰਮ, ਕੁਲਦੀਪ ਬਾਵਾ, ਪ੍ਰੀਤਮ ਸਿੰਘ ਵਜੀਦਕੇ, ਮੇਜਰ ਸਿੰਘ ਗੁਰਮ, ਜਸਵੰਤ ਸਿੰਘ ਪੰਡੋਰੀ, ਮੇਜਰ ਸਿੰਘ ਗੁੰਮਟੀ, ਬਲਵਿੰਦਰ ਸਿੰਘ ਦੀਵਾਨਾ, ਸੁਖਵਿੰਦਰ ਸਿੰਘ ਕਾਲਾ, ਸੁਖਦੇਵ ਸਿੰਘ ਰਾਗੀ, ਜਗਦੇਵ ਸਿੰਘ ਦੀਵਾਨਾ, ਜੁਗਰਾਜ ਸਿੰਘ ਸੰਘੇੜਾ, ਬਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਕਲੈਰੀਕਲ ਕਾਮਿਆਂ ਕੀਤੀ ਕਲਮ ਛੋੜ ਹੜਤਾਲ ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਵਰਕਰ ਪੰਜਾਬ ਵਲੋਂ ਲੰਬਿਤ ਮੰਗਾਂ ਨੂੰ ਲੈ ਕੇ ਅਸਹਿਯੋਗ ਅੰਦੋਲਨ ਦਾ ਐਲਾਨ
Ad Position 24
No active advertisement