ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕੀਤਾ
ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਸੀ. ਬੀ.
ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਸੀ.ਬੀ.ਐੱਸ.ਈ. ਕਲਸਟਰ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਫੁੱਟਬਾਲ ਟੀਮ ਵਿਚ ਤੀਜਾ ਸਥਾਨ ਲੈ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਸੀ.ਬੀ.ਐਸ.ਈ. ਕਲਸਟਰ ਪੱਧਰੀ ਫੁੱਟਬਾਲ ਮੁਕਾਬਲੇ ਨਾਭਾ ਵਿਖੇ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ 32 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸੰਸਥਾ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐੱਮ.ਡੀ. ਸ: ਰਣਪ੍ਰੀਤ ਸਿੰਘ ਰਾਏ ਅਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚ ਅਵਤਾਰ ਸਿੰਘ ਅਤੇ ਸਟਾਫ਼ ਨੂੰ ਵਧਾਈ ਦਿੱਤੀ।