05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰਕਾਰੀ ਕੰਮ-ਕਾਜ ਵਿਚ ਵਿਘਨ ਪਾਉਣ ਦੇ ਦੋਸ਼ ਲਗਾਉਂਦਿਆਂ ਸਿਵਲ ਸਰਜਨ ਸੰਗਰੂਰ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

ਸੰਗਰੂਰ,5 ਅਗਸਤ (ਧੀਰਜ ਪਸੋਰੀਆ) - ਸਿਵਲ ਸਰਜਨ ਸੰਗਰੂਰ ਨੇ ਉੱਚ ਅਧਿਕਾਰੀਆਂ ਨਾਲ ਹੋ ਰਹੀ ਮੀਟਿੰਗ ਦੌਰਾਨ ਵਾਰ-ਵਾਰ ਲਾਈਵ ਹੋ ਕੇ ਵਿਘਨ ਪਾਉਣ ਦੇ ਦੋਸ਼ ਲਗਾਉਂਦਿਆਂ ਰੀਤੂ ਜੈਨ ਖਿਲਾਫ ਪੁਲਿਸ ਸਿਟੀ ਥਾਣਾ ਸੰਗਰੂਰ ਵਿਖੇ ਸ਼ਿਕਾਇਤ ਕੀਤੀ ਹੈ। ਸਿਵਲ ਸਰਜਨ ਵੱਲੋਂ ਇਸ ਦਾ ਉਤਾਰਾ ਚੇਅਰਮੈਨ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ, ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਿਪਟੀ ਕਮਿਸ਼ਨਰ ਸੰਗਰੂਰ, ਪ੍ਰਧਾਨ ਆਈ ਐਮ ਏ ਜ਼ਿਲ੍ਹਾ ਸੰਗਰੂਰ ਨੂੰ ਵੀ ਸੂਚਨਾ ਹਿੱਤ ਭੇਜਿਆ ਗਿਆ ਹੈ ।

Ad Position 21
No active advertisement
ਅਜੀਤ ਡੈਸਕ 06-08-2026
ਸੰਗਰੂਰ,5 ਅਗਸਤ (ਧੀਰਜ ਪਸੋਰੀਆ) - ਸਿਵਲ ਸਰਜਨ ਸੰਗਰੂਰ ਨੇ ਉੱਚ ਅਧਿਕਾਰੀਆਂ ਨਾਲ ਹੋ ਰਹੀ ਮੀਟਿੰਗ ਦੌਰਾਨ ਵਾਰ-ਵਾਰ ਲਾਈਵ ਹੋ ਕੇ ਵਿਘਨ ਪਾਉਣ ਦੇ ਦੋਸ਼ ਲਗਾਉਂਦਿਆਂ ਰੀਤੂ ਜੈਨ ਖਿਲਾਫ ਪੁਲਿਸ ਸਿਟੀ ਥਾਣਾ ਸੰਗਰੂਰ ਵਿਖੇ ਸ਼ਿਕਾਇਤ ਕੀਤੀ ਹੈ। ਸਿਵਲ ਸਰਜਨ ਵੱਲੋਂ ਇਸ ਦਾ ਉਤਾਰਾ ਚੇਅਰਮੈਨ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ, ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਿਪਟੀ ਕਮਿਸ਼ਨਰ ਸੰਗਰੂਰ, ਪ੍ਰਧਾਨ ਆਈ ਐਮ ਏ ਜ਼ਿਲ੍ਹਾ ਸੰਗਰੂਰ ਨੂੰ ਵੀ ਸੂਚਨਾ ਹਿੱਤ ਭੇਜਿਆ ਗਿਆ ਹੈ । ਭੇਜੀ ਸ਼ਿਕਾਇਤ ਵਿੱਚ ਸਿਵਲ ਸਰਜਨ ਨੇ ਲਿਖਿਆ ਹੈ ਕਿ ਰੀਤੂ ਜੈਨ ਵੱਲੋਂ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਖਿਲਾਫ ਸ਼ਿਕਾਇਤ ਕੀਤੀ ਹੋਈ ਹੈ ਜਿਸ ਦੇ ਸਬੰਧ ਵਿੱਚ ਗਠਿਤ ਕਮੇਟੀ ਵੱਲੋਂ 4 ਅਗਸਤ ਨੂੰ ਦੋਨਾਂ ਧਿਰਾਂ ਨੂੰ ਬੁਲਾਇਆ ਗਿਆ ਸੀ । ਕਮੇਟੀ ਜਿਸ ਦੇ ਚੇਅਰਮੈਨ ਖੁਦ ਸਿਵਲ ਸਰਜਨ ਹਨ ਨੇ ਪੜਤਾਲ ਦੌਰਾਨ ਦੋਨਾਂ ਧਿਰਾਂ ਦਾ ਪੱਖ ਸੁਣਿਆ।ਇਸ ਉਪਰੰਤ ਸਿਵਲ ਸਰਜਨ ਦੀ ਉੱਚ ਅਧਿਕਾਰੀਆਂ ਨਾਲ ਜਨੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸਬੰਧੀ ਰਿਵਿਊ ਮੀਟਿੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਫੀਲਡ ਵਿੱਚੋਂ ਵੀ ਸਟਾਫ ਆਇਆ ਹੋਇਆ ਸੀ। ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਜਾ ਰਹੀ ਸੀ। ਰੀਤੂ ਜੈਨ ਵੱਲੋਂ ਵਾਰ-ਵਾਰ ਮੀਟਿੰਗ ਵਿੱਚ ਲਾਈਵ ਹੋ ਕੇ ਦਖਲ ਅੰਦਾਜ਼ੀ ਕੀਤੀ ਗਈ ਅਤੇ ਗੈਰ ਕਾਨੂੰਨੀ ਢੰਗ ਨਾਲ ਦਫਤਰੀ ਕੰਮ ਕਾਜ ਵਿੱਚ ਰੁਕਾਵਟ ਖੜੀ ਕੀਤੀ ਗਈ। ਮੀਟਿੰਗ ਦੌਰਾਨ ਘਟੀਆ ਤੋਂ ਘਟੀਆ ਸ਼ਬਦਾਵਲੀ ਵਰਤ ਕੇ ਰੀਤੂ ਜੈਨ ਨੇ ਸ਼ਿਕਾਇਤ ਕਰਤਾ ਸਿਵਿਲ ਸਰਜਨ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਵਿੱਚ ਮਾਨਸਿਕ ਪਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵੀ ਲਗਾਏ ਗਏ ਹਨ। ਸਿਵਲ ਸਰਜਨ ਵੱਲੋਂ ਸ਼ਿਕਾਇਤ ਵਿੱਚ ਮੰਗ ਕੀਤੀ ਗਈ ਹੈ ਕਿ ਤੁਰੰਤ ਬਣਦੀ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਸਬੰਧੀ ਸਿਵਲ ਸਰਜਨ ਸੰਗਰੂਰ ਨੇ “ਅਜੀਤ” ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਿਕਾਇਤ ਸਾਡੇ ਕੋਲ ਪਹੁੰਚੀ ਹੋਈ ਹੈ ਜਿਸ ਸਬੰਧੀ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਕਮੇਟੀ ਵੱਲੋਂ ਕੱਲ ਦੋਨੇ ਧਿਰਾਂ ਨੂੰ ਬੁਲਾਇਆ ਗਿਆ ਸੀ ਪਰ ਰੀਤੂ ਜੈਨ ਨੇ ਆਪਣਾ ਲਿਖਤੀ ਬਿਆਨ ਦਰਜ ਨਹੀਂ ਕਰਵਾਇਆ ਉਹ ਇਲਾਜ ਸਬੰਧੀ ਫਾਇਲ ਲੈਣ ਤੇ ਹੀ ਬਜਿੱਦ ਸਨ ਜਦੋਂ ਕਿ ਨਿਯਮਾ ਮੁਤਾਬਕ ਉਹ ਫਾਇਲ ਤੇ ਨਹੀਂ ਦੇ ਸਕਦੇ ਕਿਉਂਕਿ ਉਹ ਫਾਈਲ ਜਾਂਚ ਪੜਤਾਲ ਦਾ ਹਿੱਸਾ ਹੈ। ਸਿਵਲ ਸਰਜਨ ਨੇ ਹੋਰ ਦੱਸਿਆ ਕਿ ਰੀਤੂ ਜੈਨ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਸੀ ਕਿ ਸਾਨੂੰ ਮੌਕੇ ਤੇ ਪੁਲਿਸ ਬੁਲਾਉਣੀ ਪਈ।ਇਸ ਸਬੰਧੀ ਜਦੋਂ ਰੀਤੂ ਜੈਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਉਹ 4 ਅਗਸਤ ਨੂੰ ਗਠਤ ਕਮੇਟੀ ਵੱਲੋਂ ਬੁਲਾਈ ਗਈ ਬੈਠਕ ਵਿੱਚ ਅਪਣਾ ਪੱਖ ਰੱਖਣ ਗਏ ਸਨ। ਉਨ੍ਹਾਂ ਵੱਲੋਂ ਵਾਰ-ਵਾਰ ਨਿੱਜੀ ਹਸਪਤਾਲ ਵਿੱਚ ਹੋਏ ਇਲਾਜ ਦੀ ਫਾਇਲ ਦੀ ਮੰਗ ਕੀਤੀ ਗਈ ਪਰ ਉਨ੍ਹਾਂ ਨੂੰ ਟਾਲ ਮਟੋਲ ਹੀ ਕੀਤੀ ਗਿਆ। ਉਹ ਜੋ ਵੀ ਕੁਝ ਕਰ ਰਹੇ ਹਨ ਉਹ ਇੱਕ ਮਰੀਜ਼ ਦੇ ਪਰਿਵਾਰ ਨੂੰ ਮਿਲੇ ਮਨੁੱਖੀ ਅਧਿਕਾਰਾਂ ਦੇ ਮੁਤਾਬਕ ਹੀ ਕਰ ਰਹੇ ਹਨ।ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦਫਤਰੀ ਕੰਮ ਕਾਜ ਵਿੱਚ ਵਿਘਨ ਨਹੀਂ ਪਾਇਆ ਗਿਆ। ਜੇਕਰ ਉਸ ਖਿਲਾਫ ਕੋਈ ਅਜਿਹੀ ਸ਼ਿਕਾਇਤ ਕੀਤੀ ਗਈ ਹੈ ਤਾਂ ਉਹ ਪੂਰੀ ਤਰ੍ਹਾਂ ਮਨਘੜਤ ਹੈ।
Ad Position 22
No active advertisement
ਪਿਛਲੀ ਖ਼ਬਰ ਡਾ: ਭੀਮ ਰਾਓ ਅੰਬੇਡਕਰ ਭਵਨ ਦੀ ਇਮਾਰਤ ਦਾ ਪਾਇਆ ਲੈਂਟਰ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕੀਤਾ
Ad Position 24
No active advertisement