05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਕਾਲ ਕਾਲਜ ਆਫ਼ ਫ਼ਾਰਮੇਸੀ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਮਸਤੂਆਣਾ ਸਾਹਿਬ, 5 ਅਗਸਤ (ਸੁਖਵਿੰਦਰ ਸਿੰਘ ਫੁੱਲ)-ਅਕਾਲ ਕਾਲਜ ਆਫ਼ ਫ਼ਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਇੱਕ ਉੱਚ-ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਮਕਸਦ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਅਤੇ ਨਿਯਮਾਂ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਡਾ.

Ad Position 21
No active advertisement
ਅਜੀਤ ਡੈਸਕ 06-08-2026
ਮਸਤੂਆਣਾ ਸਾਹਿਬ, 5 ਅਗਸਤ (ਸੁਖਵਿੰਦਰ ਸਿੰਘ ਫੁੱਲ)-ਅਕਾਲ ਕਾਲਜ ਆਫ਼ ਫ਼ਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਇੱਕ ਉੱਚ-ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਮਕਸਦ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਅਤੇ ਨਿਯਮਾਂ ਤੋਂ ਜਾਣੂ ਕਰਵਾਉਣਾ ਸੀ।ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਆਏ ਹੋਏ ਸਾਰੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਮਸਤੂਆਣਾ ਸਾਹਿਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਇਤਿਹਾਸ ਤੇ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਬਾਅਦ ਡਾ. ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਕਾਦਮਿਕ ਗਤੀਵਿਧੀਆਂ ਅਤੇ ਪੜ੍ਹਾਈ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ। ਸ਼ਖ਼ਸੀਅਤ ਦੇ ਨਿਖਾਰ ‘ਤੇ ਜ਼ੋਰ ਦਿੰਦਿਆਂ ਡਾ. ਨਿਰਪਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪਰਸਨੈਲਿਟੀ ਡਿਵੈਲਪਮੈਂਟ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਮੌਕੇ ਸ. ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਕੇ ਵੱਖ-ਵੱਖ ਸਕਾਲਰਸ਼ਿਪਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਵਿੱਚ ਅਨੁਸ਼ਾਸਨ ਬਣਾਏ ਰੱਖਣ ਦੇ ਉਦੇਸ਼ ਨਾਲ ਡਾ. ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ‘ਐਂਟੀ-ਰੈਗਿੰਗ ਕਾਨੂੰਨ’ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਕਾਊਂਸਲਰ ਡਾ. ਕਵਿਤਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਰਗਦਰਸ਼ਨ ਕੀਤਾ। ਇਸ ਸਮਾਗਮ ਵਿੱਚ ਗੁਰਤੇਜ ਸਿੰਘ, ਨਵਦੀਪ ਕੌਰ, ਜਸਲੀਨ ਕੌਰ, ਕਮਲਜੀਤ ਕੌਰ, ਅਮਨਪ੍ਰੀਤ ਕੌਰ, ਸੁਖਚੈਨ ਕੌਰ, ਡਾ. ਇਮਤਿਆਜ, ਕਿਰਨਦੀਪ ਕੌਰ ਅਤੇ ਪਰੀਤੀ ਮੈਡਮ ਸਮੇਤ ਸਮੂਹ ਸਟਾਫ਼ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ 3.06 ਲੱਖ ਤੋਂ ਵੱਧ ਵੋਟਰਾਂ ਨੇ ਕਰਵਾਈ ਤਸਦੀਕ ਅਗਲੀ ਖ਼ਬਰ ਡਾ: ਭੀਮ ਰਾਓ ਅੰਬੇਡਕਰ ਭਵਨ ਦੀ ਇਮਾਰਤ ਦਾ ਪਾਇਆ ਲੈਂਟਰ
Ad Position 24
No active advertisement