ਆਰੀਆ ਭੱਟ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਵਿਧਾਇਕ ਕਾਲਾ ਢਿੱਲੋਂ ਨੇ ਵਿਧਾਨ ਸਭਾ ’ਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਦਾ ਮੁੱਦਾ ਚੁੱਕਿਆ
ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)- ਆਰੀਆਭੱਟ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਨਿਯਮਾਂ, ਸਹੂਲਤਾਂ, ਸਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੀ ਨਵੀਂ ਵਿੱਦਿਅਕ ਯਾਤਰਾ ਲਈ ਪ੍ਰੇਰਿਤ ਕਰਨਾ ਸੀ।
ਮ
ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰਰਾਸ਼ਟਰੀ ਦੋਸਤ ਦਿਵਸ ਮੌਕੇ ਭੋਜਨ ਸਾਂਝਾ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
07-08-2026
ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)- ਆਰੀਆਭੱਟ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਨਿਯਮਾਂ, ਸਹੂਲਤਾਂ, ਸਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੀ ਨਵੀਂ ਵਿੱਦਿਅਕ ਯਾਤਰਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ, ਆਪਣੇ ਵਿਸ਼ਿਆਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਪੜ੍ਹਾਈ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਆਪਣੇ ਅਧਿਆਪਕਾਂ ਨਾਲ ਸੰਪਰਕ ਵਿਚ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਇੰਜੀਨੀਅਰ ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਵੱਖ-ਵੱਖ ਅਕਾਦਮਿਕ ਅਤੇ ਪ੍ਰਸ਼ਾਸਨਿਕ ਵਿਵਸਥਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਕਾਲਜ ਦੇ ਵੱਖ-ਵੱਖ ਵਿਭਾਗਾਂ, ਸਮਾਰਟਕਲਾਸਰੂਮਾਂ, ਆਧੁਨਿਕ ਲਾਇਬ੍ਰੇਰੀ, ਕੰਪਿਊਟਰ ਲੈਬਾਂ, ਭਾਸ਼ਾ ਪ੍ਰਯੋਗਸ਼ਾਲਾ, ਖੋਜ ਅਤੇ ਅਧਿਐਨ ਦੀਆਂ ਸਹੂਲਤਾਂ, ਵਿਦਿਆਰਥੀ ਸਹਾਇਤਾ ਸੇਵਾਵਾਂ, ਕੈਰੀਅਰ ਕਾਉਂਸਲਿੰਗ, ਪਲੇਸਮੈਂਟਸੈੱਲ ਅਤੇ ਹੋਰ ਉਪਲਬਧ ਸੁਵਿਧਾਵਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਕਾਲਜ ਵਿਚ ਕਰਵਾਈਆਂ ਜਾਣ ਵਾਲੀਆਂ ਸਭਿਆਚਾਰਕ ਗਤੀਵਿਧੀਆਂ, ਖੇਡ ਮੁਕਾਬਲੇ, ਐਨ.ਐੱਸ.ਐੱਸ., ਸਮਾਜ ਸੇਵੀ ਕਾਰਜਾਂ, ਸਾਹਿਤਕ ਮੁਕਾਬਲਿਆਂ, ਸੈਮੀਨਾਰਾਂ, ਵਰਕਸ਼ਾਪਾਂ ਅਤੇ ਵੱਖ-ਵੱਖ ਕਲੱਬਾਂ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਡੀਨ ਅਕਾਦਮਿਕ ਅਫੇਅਰਜ਼ ਡਾ: ਭਵੇਤ ਗਰਗ, ਪ੍ਰੋ: ਭਵੁਕਤਾ ਸ਼ਰਮਾ, ਡਾ: ਜਸ਼ਨਜੋਤ ਗੋਇਲ, ਪ੍ਰੋ: ਰਾਜਨੀਸ਼ ਨਰੂਲਾ, ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਹਰਭਜਨ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।